ਫਗਵਾੜਾ ਅਤੇ ਕਪੂਰਥਲਾ ਦੇ ਆਪ ਆਗੂਆਂ ਨੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਉ ਨਾਲ ਕੀਤੀ ਮੁਲਾਕਾਤ

Share and Enjoy !

Shares

ਫਗਵਾੜਾ (ਸ਼ਿਵ ਕੋੜਾ) : ਆਮ ਆਦਮੀ ਪਾਰਟੀ ਫਗਵਾੜਾ ਦੇ ਆਗੂਆਂ ਨੇ ਜੰਡਿਆਲਾ ਗੁਰੂ ਤੋਂ ਵਿਧਾਇਕ ਅਤੇ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ ਟੀ ਉ ਨਾਲ ਮੁਲਕਾਤ ਕੀਤੀ। ਪਾਰਟੀ ਦੀ ਜਿਲਾ ਕੋਆਰਡੀਨੇਟਰ ਮੈਡਮ ਲਲਿਤ ਦੀ ਪ੍ਰਧਾਨਗੀ ਹੇਠ ਵਫਦ ਵਿਚ ਜਿਲ੍ਹਾ ਸਹਿ ਸਕੱਤਰ ਡਾ. ਜਤਿੰਦਰ ਸਿੰਘ ਪਰਹਾਰ, ਯੂਥ ਪ੍ਰਧਾਨ ਫਗਵਾੜਾ ਕੇਵਿਨ ਸਿੰਘ ਅਤੇ ਸੋਨੀ ਵਾਲੀਆ ਸ਼ਾਮਲ ਸਨ। ਉਕਤ ਆਗੂਆਂ ਨੇ ਬਿਜਲੀ ਮੰਤਰੀ ਨਾਲ ਮੁਲਾਕਾਤ ਦੌਰਾਨ ਪੰਜਾਬ ਦੇ ਹਿਤਾਂ ਅਤੇ ਬਿਜਲੀ ਖਪਤਕਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰਾਂ ਕੀਤੀਆਂ। ਜਿਲ੍ਹਾ ਕੋਆਰਡੀਨੇਟਰ ਮੈਡਮ ਲਲਿਤ ਅਤੇ ਡਾ. ਜਤਿੰਦਰ ਪਰਹਾਰ ਨੇ ਇਸ ਮੁਲਾਕਾਤ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਗਵਾੜਾ ਹਲਕੇ ਵਿੱਚ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਵਲੋਂ ਪਿਛਲੇ ਸਮੇਂ ਦੌਰਾਨ ਖਪਤਕਾਰਾਂ ਦੇ ਮੀਟਰ ਕੱਟੇ ਗਏ ਹਨ। ਜਦਕਿ ਕਾਨੂੰਨ ਮੁਤਾਬਿਕ ਜੇਕਰ ਬਿਲ ਦਾ ਭੁਗਤਾਨ ਨਹੀਂ ਹੋਇਆ ਹੋਵੇ ਤਾਂ ਇਸ ਤਰ੍ਹਾਂ ਦੀ ਕਾਰਵਾਈ ਕਰਨ ਤੋਂ ਪਹਿਲਾਂ ਇਕ ਲਿਖਤੀ ਨੋਟਿਸ ਦੇਣਾ ਲਾਜ਼ਮੀ ਹੈ। ਉਹਨਾਂ ਦੱਸਿਆ ਕਿ ਬਿਜਲੀ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਆਮ ਜਨਤਾ ਨੂੰ ਇਸ ਤਰ੍ਹਾਂ ਦੀ ਮੁਸ਼ਕਿਲ ਨਾ ਹੋਵੇ ਇਸ ਬਾਰੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ। ਉਹਨਾਂ ਇਹ ਵੀ ਕਿਹਾ ਕਿ ਸਾਰੇ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਕਾਨੂੰਨ ਦੇ ਦਾਇਰੇ ਵਿਚ ਹੀ ਕੰਮ ਕਰਨਗੇ ਅਤੇ ਜੇਕਰ ਕੋਈ ਅਧਿਕਾਰੀ ਜਾਂ ਮੁਲਾਜ਼ਮ ਦੋਸ਼ੀ ਪਾਇਆ ਗਿਆ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

About Post Author

Share and Enjoy !

Shares

Leave a Reply

Your email address will not be published.