ਫਿਰੋਜ਼ਪੁਰ ਰੋਡ ‘ਤੇ ਐਲੀਵੇਟਿਡ ਰੋਡ ਪ੍ਰੋਜੈਕਟ ਦੇ ਨਾਲ ਲੱਗਦੇ ਸਾਰੇ ਸਲਿੱਪ ਰੋਡ ਦੀ ਕੀਤੀ ਜਾਵੇਗੀ ਮੁਰੰਮਤ – ਵਿਧਾਇਕ ਗੁਰਪ੍ਰੀਤ ਬੱਸੀ ਗੋਗੀ

Share and Enjoy !

Shares

– ਅੱਜ ਨਿਗਮ ਤੇ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀਆਂ ਨਾਲ ਪ੍ਰੋਜੈਕਟ ਦਾ ਲਿਆ ਜਾਇਜ਼ਾ
ਲੁਧਿਆਣਾ (Check Post) : ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਵੱਲੋਂ ਅੱਜ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਗਿਆ ਕਿ ਆਉਣ ਵਾਲੇ ਦਿਨਾਂ ਵਿੱਚ ਫਿਰੋਜ਼ਪੁਰ ਰੋਡ ‘ਤੇ ਐਲੀਵੇਟਿਡ ਰੋਡ ਪ੍ਰੋਜੈਕਟ ਦੇ ਨਾਲ ਲੱਗਦੇ ਸਾਰੇ ਸਲਿੱਪ ਰੋਡ ਦੀ ਮੁਰੰਮਤ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਸਲਿੱਪ ਰੋਡ ‘ਤੇ ਸਾਰੇ ਕਬਜ਼ਿਆਂ ਨੂੰ ਹਟਾਇਆ ਜਾਵੇ ਤਾਂ ਜੋ ਟ੍ਰੈਫਿਕ ਜਾਮ ਕਾਰਨ ਸ਼ਹਿਰ ਵਾਸੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਲੁਧਿਆਣਾ ਪੱਛਮੀ ਦੇ ਵਿਧਾਇਕ ਸ੍ਰੀ ਗੋਗੀ ਨੇ ਦੱਸਿਆ ਕਿ ਇਹ ਐਲੀਵੇਟਿਡ ਰੋਡ ਫਿਰੋਜ਼ਪੁਰ ਰੋਡ ‘ਤੇ ਬਾੜੇਵਾਲ ਰੋਡ ਕੱਟ ਤੋਂ ਸ਼ੁਰੂ ਹੋ ਕੇ ਭਾਰਤ ਨਗਰ ਚੌਕ ਤੋਂ ਹੁੰਦੀ ਹੋਈ ਸਮਰਾਲਾ ਚੌਕ ਤੱਕ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੱਲ ਰਹੇ ਨਿਰਮਾਣ ਕਾਰਜ਼ਾਂ ਕਰਕੇ ਕਈ ਵਾਰ ਲੋਕਾਂ ਨੂੰ ਆਵਾਜਾਈ ਵਿੱਚ ਪ੍ਰੇਸ਼ਾਨੀ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਅੱਜ ਨਗਰ ਨਿਗਮ ਲੁਧਿਆਣਾ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ ਸੀਨੀਅਰ ਅਧਿਕਾਰੀਆਂ ਨਾਲ ਮਿਲ ਕੇ ਇਸ ਪ੍ਰੋਜੈਕਟ ਦਾ ਦੌਰਾ ਕੀਤਾ ਅਤੇ ਲੋੜੀਂਦੇ ਨਿਰਦੇਸ਼ ਜਾਰੀ ਕੀਤੇ।

About Post Author

Share and Enjoy !

Shares

Leave a Reply

Your email address will not be published.