ਬਰਸਾਤੀ ਮੌਸਮ ਕਾਰਨ ਹੋਣ ਵਾਲੀਆਂ ਬਿਮਾਰੀਆਂ ’ਤੇ ਕਾਬੂ ਪਾਉਣ ਲਈ ਜਿਲੇ ਦੇ ਸਮੂਹ ਹੈਲਥ ਸੁਪਰਵਾਈਜਰਾਂ ਦੀ ਕੀਤੀ ਮੀਟਿੰਗ

Share and Enjoy !

Shares

(ਸ਼ਮਿੰਦਰਪਾਲ/ਪੂਜਾ) ਸ੍ਰੀ ਮੁਕਤਸਰ ਸਾਹਿਬ। ਪਿਛਲੇ ਕੁਝ ਦਿਨਾਂ ਤੋਂ ਇਲਾਕੇ ਵਿੱਚ ਜਿਆਦਾ ਬਰਸਾਤ ਹੋਣ ਕਾਰਨ ਜਿਲੇ ਦੇ ਬਹੁਤ ਸਾਰੇ ਪਿੰਡਾਂ ਵਿੱਚ ਪਾਣੀ ਖੜ ਗਿਆ ਹੈ ਅਤੇ ਇਸ ਨਾਲ ਬਹੁਤ ਸਾਰੀਆਂ ਬਿਮਾਰੀਆਂ ਫੈਲਣ ਦਾ ਖਤਰਾ ਵੀ ਬਣ ਜਾਂਦਾ ਹੈ। ਇਸ ਸਬੰਧ ਵਿੱਚ ਸਿਹਤ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਅਨੁਸਾਰ ਜਿਲੇ ਦੇ ਸਮੂਹ ਹੈਲਥ ਸੁਪਰਵਾਈਜਰਾਂ ਦੀ ਮੀਟਿੰਗ ਦਫਤਰ ਸਿਵਲ ਸਰਜਨ, ਸ਼੍ਰੀ ਮੁਕਤਸਰ ਸਾਹਿਬ ਵਿਖੇ ਡਾ. ਰੰਜੂ ਸਿੰਗਲਾ ਸਿਵਲ ਸਰਜਨ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੌਕੇ ਡਾ. ਰੰਜੂ ਸਿੰਗਲਾ ਸਿਵਲ ਸਰਜਨ ਦੱਸਿਆ ਕਿ ਦਸਤ, ਹੈਜਾ, ਟਾਈਫਾਇਡ , ਪੀਲੀਆ ਅਤੇ ਉਲਟੀਆਂ ਆਦਿ ਬਰਸਾਤੀ ਬਿਮਾਰੀਆਂ ਹਨ, ਜਿਨਾਂ ਤੋਂ ਥੋੜੀ ਜਿਹੀ ਸਾਵਧਾਨੀ ਵਰਤ ਕੇ ਬਚਿਆ ਜਾ ਸਕਦਾ ਹੈ। ਇਸ ਲਈ ਆਮ ਲੋਕਾਂ ਨੂੰ ਬਰਸਾਤ ਦੇ ਮੌਸਮ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਸਾਵਧਾਨੀਆ ਵਰਤਣ ਲਈ ਕਿਹਾ ਜਾਵੇ। ਉਨਾਂ ਕਿਹਾ ਕਿ ਹੜ ਗਰਸਤ ਖੇਤਰਾਂ ਵਿੱਚ ਸਿਹਤ ਵਿਭਾਗ ਦਾ ਸਟਾਫ ਘਰ-ਘਰ ਜਾ ਕੇ ਡਾਇਰੀਆ ਜਾਂ ਬੁਖਾਰ ਹੋਣ ਬਾਰੇ ਲੋਕਾਂ ਤੋਂ ਜਾਣਕਾਰੀ ਹਾਸਿਲ ਕਰੇ ਅਤੇ ਮੌਕੇ ਤੇ ਹੀ ਡਾਇਰੀਆ ਹੋਣ ਤੇ ਓ.ਆਰ.ਐਸ. ਦੇ ਪੈਕਟ ਮੁਹੱਈਆ ਕਰਵਾਏ ਜਾਣ ਅਤੇ ਬੁਖਾਰ ਹੋਣ ਤੇ ਖੂਨ ਦੀ ਜਾਂਚ ਕੀਤੀ ਜਾਵੇ ਤੇ ਪੂਰੀ ਜਾਣਕਾਰੀ ਦੇਣ ਦੇ ਨਾਲ-ਨਾਲ ਲੋੜੀਂਦੀਆ ਦਵਾਈਆ ਵੀ ਮੁਹੱਈਆ ਕਰਵਾਈਆ ਜਾਣ। ਇਸ ਮੌਕੇ ਡਾ. ਵਿਰਕਮ ਅਸੀਜ ਜਿਲਾ ਐਪੀਡੀਮਾਲੋਜਿਸਟ ਤੇ ਕਿਹਾ ਕਿ ਹੜਾ ਦੌਰਾਨ ਬਿਮਾਰੀਆਂ ਫੈਲਣ ਦਾ ਖਤਰਾ ਵਧ ਜਾਂਦਾ ਹੈ ਜੇਕਰ ਕਿਸੇ ਬਿਮਾਰੀ ਦੇ ਕੇਸ ਵੱਧਦੇ ਹਨ ਤਾਂ ਉਸ ਨੂੰ ਕੰਟਰੋਲ ਕਰਨਾ ਮੁਸ਼ਕਲ ਹੋ ਸਕਦਾ ਹੈ। ਇਸ ਲਈ ਹੁਣ ਤੋਂ ਹੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਬਿਮਾਰ ਹੋਣ ਤੋਂ ਬਚਾਇਆ ਜਾ ਸਕੇ। ਉਨਾਂ ਕਿਹਾ ਕਿ ਘਰਾਂ ਨੇੜੇ ਖੜੇ ਪਾਣੀ ਵਿੱਚ ਕਾਲਾ ਤੇਲ ਜਾਂ ਡੀਜਲ ਹਰ ਹਫਤੇ ਕਿਨਾਰਿਆਂ ਤੇ ਪਾਇਆ ਜਾਵੇ ਤਾਂ ਜੋ ਮੱਛਰ ਪੈਦਾ ਨਾ ਹੋ ਸਕਣ। ਮੱਛਰਾਂ ਤੋਂ ਬਚਣ ਲਈ ਜਾਲੀਦਾਰ ਕਮਰਿਆਂ ਵਿੱਚ ਸੁੱਤਾ ਜਾਵੇ ਜਾਂ ਮੱਛਰਦਾਨੀਆਂ ਦੀ ਵਰਤੋਂ ਕੀਤੀ ਜਾਵੇ। ਉਨਾਂ ਸਮੂਹ ਸਟਾਫ ਨੂੰ ਕਿਹਾ ਕਿ ਪਾਣੀ ਨਾਲ ਫੈਲਣ ਵਾਲੀਆਂ ਬਿਮਾਰੀਆਂ ਅਤੇ ਮੱਛਰਾਂ ਨਾਲ ਫੈਲਣ ਵਾਲੀਆਂ ਬਿਮਾਰੀਆਂ ਬਾਰੇ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਇਸ ਸਮੇਂ ਡਾ. ਕਿਰਨਦੀਪ ਕੌਰ ਜਿਲਾ ਪਰਿਵਾਰ ਭਲਾਈ ਅਫਸਰ, ਸੁਖਮੰਦਰ ਸਿੰਘ ਜਿਲਾ ਮਾਸ ਮੀਡੀਆ ਅਫਸਰ, ਭਗਵਾਨ ਦਾਸ ਜਿਲਾ ਹੈਲਥ ਇੰਸਪੈਕਟਰ ਅਤੇ ਜਿਲੇ ਦੇ ਸਮੂਹ ਮਲਟੀਪਰਪਜ ਹੈਲਥ ਸੁਪਵਾਈਜਰ ) ਮੇਲ ਹਾਜ਼ਰ ਸਨ।

About Post Author

Share and Enjoy !

Shares

Leave a Reply

Your email address will not be published.