ਬੇਗਮਪੁਰਾ ਦਾ ਸੰਕਲਪ ਇਤਿਹਾਸਕ ਨਗਰ ਕੀਰਤਨ ਦੀਆਂ ਤਿਆਰੀਆਂ ਜ਼ੋਰਾਂ ’ਤੇ

Share and Enjoy !

Shares

– ਪੰਡਵਾਂ ਵਿਖੇ ਹੋਵੇਗਾ ਸੰਗਤਾਂ ਦਾ ਭਰਵਾਂ ਸਵਾਗਤ
(ਸਤ ਪ੍ਰਕਾਸ਼ ਸਿੰਘ ਸੱਗੂ) ਫਗਵਾੜਾ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਪਮਾਲੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਤੱਕ ਸਜਾਏ ਜਾ ਰਹੇ ‘ਬੇਗਮਪੁਰਾ ਦਾ ਸੰਕਲਪ’ ਇਤਿਹਾਸਕ ਨਗਰ ਕੀਰਤਨ ਦੀਆਂ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। 24 ਅਤੇ 25 ਅਕਤੂਬਰ ਨੂੰ ਸਜਾਏ ਜਾਣ ਵਾਲੇ ਇਸ ਨਗਰ ਕੀਰਤਨ ਦੇ ਸਬੰਧ ਵਿੱਚ ਅੱਜ ਹੋਈ ਮੀਟਿੰਗ ਦੌਰਾਨ ਦੁਆਬਾ ਖੇਤਰ ਵਿੱਚ ਪ੍ਰਚਾਰ ਲਈ ਤਿਆਰ ਕੀਤੀ ਗਈ ਸਮੱਗਰੀ ਸੰਤ ਜਸਵਿੰਦਰ ਪਾਲ ਸਿੰਘ ਜੀ ਮਹਾਰਾਜ, ਸ੍ਰੀ ਗੁਰੂ ਰਵਿਦਾਸ ਤੀਰਥ ਅਸਥਾਨ ਸੱਚਖੰਡ ਪੰਡਵਾਂ ਵੱਲੋਂ ਜਾਰੀ ਕੀਤੀ ਗਈ।
ਸੰਤ ਜਸਵਿੰਦਰ ਪਾਲ ਸਿੰਘ ਜੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਵਿਚਾਰਧਾਰਾ ਮਨੁੱਖਤਾ ਨੂੰ ਬਰਾਬਰਤਾ, ਆਪਸੀ ਭਾਈਚਾਰੇ, ਸਮਾਜਿਕ ਨਿਆਂ ਅਤੇ ਜਾਤ-ਪਾਤ ਤੋਂ ਮੁਕਤ ਸਮਾਜ ਦੀ ਸਿਰਜਣਾ ਦਾ ਸੰਦੇਸ਼ ਦਿੰਦੀ ਹੈ। ‘ਬੇਗਮਪੁਰਾ ਦਾ ਸੰਕਲਪ’ ਇਤਿਹਾਸਕ ਨਗਰ ਕੀਰਤਨ ਦਾ ਉਦੇਸ਼ ਗੁਰੂ ਸਾਹਿਬ ਦੀ ਇਸ ਮਹਾਨ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣਾ ਅਤੇ ਸੰਗਤਾਂ ਨੂੰ ਬੇਗਮਪੁਰੇ ਦੇ ਸੰਕਲਪ ਨਾਲ ਜੋੜਨਾ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਇਤਿਹਾਸਕ ਧਾਰਮਿਕ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ।
ਉਨ੍ਹਾਂ ਦੱਸਿਆ ਕਿ 24 ਅਕਤੂਬਰ ਦੀ ਸ਼ਾਮ ਨੂੰ ਇਹ ਨਗਰ ਕੀਰਤਨ ਸ੍ਰੀ ਗੁਰੂ ਰਵਿਦਾਸ ਤੀਰਥ ਅਸਥਾਨ ਸੱਚਖੰਡ ਪੰਡਵਾਂ ਵਿਖੇ ਪਹੁੰਚੇਗਾ, ਜਿੱਥੇ 108 ਸੰਤ ਮਹਿੰਦਰ ਪਾਲ ਜੀ, ਗੱਦੀਨਸ਼ੀਨ 108 ਸੰਤ ਬਾਬਾ ਹੰਸ ਰਾਜ ਜੀ ਮਹਾਰਾਜ ਡੇਰਾ ਪੰਡਵਾਂ ਦੇ ਅਸਥਾਨ ’ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਦੋ ਘੰਟੇ ਦਾ ਧਾਰਮਿਕ ਦੀਵਾਨ ਸਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਦੀ ਆਮਦ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਸੰਗਤਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।
ਤਰਸੇਮ ਲਾਲ ਚੁੰਬਰ ਇੰਚਾਰਜ ਨਗਰ ਕੀਰਤਨ ਦੁਆਬਾ ਜੋੜ ਨੇ ਕਿਹਾ ਕਿ ਪਿੰਡ ਪਮਾਲੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਸਜਾਇਆ ਜਾ ਰਿਹਾ ਇਹ ਇਤਿਹਾਸਕ ਨਗਰ ਕੀਰਤਨ ਸਮੁੱਚੀ ਸੰਗਤ ਲਈ ਮਾਣ ਅਤੇ ਸ਼ਰਧਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਧਾਰਮਿਕ ਯਾਤਰਾ ਨਹੀਂ, ਸਗੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਰਾਬਰਤਾ, ਮਨੁੱਖੀ ਸਨਮਾਨ ਅਤੇ ਬੇਗਮਪੁਰੇ ਦੀ ਵਿਚਾਰਧਾਰਾ ਨੂੰ ਸਮਰਪਿਤ ਇੱਕ ਇਤਿਹਾਸਕ ਉਪਰਾਲਾ ਹੈ। ਉਨ੍ਹਾਂ ਸਮੂਹ ਸੰਗਤਾਂ, ਧਾਰਮਿਕ ਸੰਸਥਾਵਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਨਗਰ ਕੀਰਤਨ ਵਿੱਚ ਸਹਿਯੋਗ ਦੇਣ ਅਤੇ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋ ਕੇ ਗੁਰੂ ਸਾਹਿਬ ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ। ਇਸ ਮੌਕੇ ਬਲਦੇਵ ਸਿੰਘ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਪਮਾਲੀ, ਬਲਬੀਰ ਸਿੰਘ ਖਾਲਸਾ, ਜਸਵੀਰ ਸਿੰਘ ਪਮਾਲੀ ਸਾਬਕਾ ਮੈਂਬਰ ਰੇਲਵੇ ਬੋਰਡ, ਅਵਤਾਰ ਸਿੰਘ ਪਮਾਲੀ ਸਾਬਕਾ ਖੇਤੀਬਾੜੀ ਅਫ਼ਸਰ, ਹਰਪਾਲ ਸਿੰਘ ਸਾਬਕਾ ਪੰਚ, ਸੂਬੇਦਾਰ ਨਰਪਾਲ ਸਿੰਘ, ਸੁਖਵਿੰਦਰ ਸਿੰਘ ਖਾਲਸਾ, ਹਰਬੰਸ ਸਿੰਘ ਖਾਲਸਾ, ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

About Post Author

Share and Enjoy !

Shares

Leave a Reply

Your email address will not be published.