ਬੇਗਮਪੁਰਾ ਦੇ ਸੰਕਲਪ ਨੂੰ ਘਰ-ਘਰ ਪਹੁੰਚਾਉਣ ਲਈ ਨਗਰ ਕੀਰਤਨ ਦਾ

Share and Enjoy !

Shares

ਜਲੰਧਰ ਬਾਈਪਾਸ ਲੁਧਿਆਣਾ ਵਿਖੇ ਕੀਤਾ ਜਾਵੇਗਾ ਭਰਵਾਂ ਸਵਾਗਤ : ਜਨਾਗਲ, ਅਨੰਦ ਕਿਸ਼ੋਰ
(ਮੋਹਿਤ ਗਾਦੜਾ) ਲਾਡੋਵਾਲ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਪਮਾਲੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੱਕ 24 ਅਤੇ 25 ਅਕਤੂਬਰ ਨੂੰ ਸਜਾਏ ਜਾ ਰਹੇ ਇਤਿਹਾਸਕ ਨਗਰ ਕੀਰਤਨ ਦਾ ਜਲੰਧਰ ਬਾਈਪਾਸ ਲੁਧਿਆਣਾ ਵਿਖੇ ਭਰਵਾਂ ਸਵਾਗਤ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵਕ ਮਲਕੀਤ ਚੰਦ ਜਨਾਗਲ ਅਤੇ ਸਤਿਗੁਰੂ ਰਵਿਦਾਸ ਧਰਮ ਸਮਾਜ ਪੰਜਾਬ ਦੇ ਪ੍ਰਧਾਨ ਆਨੰਦ ਕਿਸ਼ੋਰ ਨੇ ਨਗਰ ਕੀਰਤਨ ਦੇ ਪ੍ਰਬੰਧਕਾਂ ਨਾਲ ਹੋਈ ਮੁਲਾਕਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਸੰਦੇਸ਼ ਸਮੁੱਚੀ ਮਨੁੱਖਤਾ ਲਈ ਬਰਾਬਰੀ, ਸਾਂਝੀਵਾਲਤਾ ਅਤੇ ਮਨੁੱਖੀ ਸਨਮਾਨ ਦਾ ਸੰਦੇਸ਼ ਹੈ ਅਤੇ ਇਸ ਨੂੰ ਸੰਗਤਾਂ ਤੱਕ ਪਹੁੰਚਾਉਣਾ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਜਸਬੀਰ ਸਿੰਘ ਪਮਾਲੀ ਨੇ ਕਿਹਾ ਕਿ ਨਗਰ ਕੀਰਤਨ ਦਾ ਕੇਂਦਰੀ ਸੰਦੇਸ਼ ‘ਬੇਗਮਪੁਰਾ ਦਾ ਸੰਕਲਪ’ ਹੈ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਵਿੱਚ ਬੇਗਮਪੁਰਾ ਅਜਿਹੇ ਸਮਾਜ ਦੀ ਕਲਪਨਾ ਪੇਸ਼ ਕਰਦਾ ਹੈ, ਜਿੱਥੇ ਮਨੁੱਖੀ ਬਰਾਬਰੀ, ਭਾਈਚਾਰਾ ਅਤੇ ਸਨਮਾਨ ਨੂੰ ਪ੍ਰਮੁੱਖਤਾ ਮਿਲੇ। ਕਮੇਟੀ ਨੇ ਪੰਜਾਬ ਭਰ ਦੀਆਂ ਸੰਗਤਾਂ ਨੂੰ 24 ਅਤੇ 25 ਅਕਤੂਬਰ ਨੂੰ ਨਗਰ ਕੀਰਤਨ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ‘ਬੇਗਮਪੁਰਾ ਦੇ ਸੰਕਲਪ’ ਨੂੰ ਘਰ-ਘਰ ਪਹੁੰਚਾਉਣ ਦੀ ਅਪੀਲ ਕੀਤੀ।ਇਸ ਮੌਕੇ ਸਾਬਕਾ ਖੇਤੀਬਾੜੀ ਅਫਸਰ ਅਵਤਾਰ ਸਿੰਘ ਪਮਾਲੀ, ਸਾਬਕਾ ਸਰਪੰਚ ਜੋਧਾ, ਰਜਿੰਦਰ ਸਿੰਘ ਰਾਜੂ, ਬਲਵੀਰ ਸਿੰਘ ਖਾਲਸਾ,ਤੁਸਾਰਦੀਪ ਸਿੰਘ ਬੋਬੀ ਆਦਿ ਹਾਜ਼ਰ ਸਨ।

About Post Author

Share and Enjoy !

Shares

Leave a Reply

Your email address will not be published.