ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੇ ਕੀਤਾ ਆਮ ਆਦਮੀ ਪਾਰਟੀ ਦੇ ਮੁੱਖ ਦਫਤਰ ਦਾ ਘਿਰਾਓ  

Share and Enjoy !

Shares
ਬੇਰੁਜ਼ਗਾਰ ਅਧਿਆਪਕਾਂ ਦੀ ਪੁਲੀਸ ਨਾਲ ਹੋਈ ਝੜਪ  
ਸੰਗਰੂਰ (ਜਗਸੀਰ ਲੌਂਗੋਵਾਲ)  : ਪਿਛਲੇ ਲੰਮੇ ਸਮੇਂ ਤੋਂ  ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ  ਵਲੋਂ ਅੱਜ ਬੀ.ਐੱਸ.ਐੱਨ.ਐੱਲ. ਪਾਰਕ ਵਿਖੇ ਸੂਬਾ ਪੱਧਰੀ ਇੱਕਠ ਕੀਤਾ ਗਿਆ । ਜਿਸ ਦੌਰਾਨ ਸੈਂਕੜਿਆਂ ਦੀ ਗਿਣਤੀ ਵਿੱਚ ਵੱਖ ਵੱਖ ਜ਼ਿਲ੍ਹਿਆਂ ਤੋਂ ਬੇਰੁਜ਼ਗਾਰ ਅਧਿਆਪਕ ਸੰਗਰੂਰ ਵਿਖੇ ਪਹੁੰਚੇ । ਅੱਤ ਦੀ ਗਰਮੀ ਚ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਮਾਰਚ ਸ਼ੁਰੂ ਕੀਤਾ ਗਿਆ ਬੇਰੁਜ਼ਗਾਰ ਅਧਿਆਪਕ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਜਦੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਚੋਣਾਂ ਦੌਰਾਨ ਬਣਾਏ ਗਏ ਦਫ਼ਤਰ ਕੋਲ ਪਹੁੰਚੇ ਤਾਂ ਭਾਰੀ ਪੁਲੀਸ ਬਲ ਲਗਾ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਿਆ ਗਿਆ । ਜਦੋਂ ਬੇਰੁਜ਼ਗਾਰ ਅਧਿਆਪਕ ਅੱਗੇ ਵਧਣ ਲੱਗੇ ਤਾਂ ਪੁਲੀਸ ਨਾਲ ਧੱਕਾ ਮੁੱਕੀ ਹੋਈ । ਪੰਜਾਬ ਪੁਲੀਸ ਨਾਲ ਧੱਕਾ ਮੁੱਕੀ ਹੋਣ ਤੋਂ ਬਾਅਦ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਨਾਨਕਿਆਣਾ ਚੌਕ ਤੇ ਜਾਮ ਲਗਾ ਕੇ ਰੱਖਿਆ ਗਿਆ । ਇਸ ਮੌਕੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਨਿਰਮਲ ਜ਼ੀਰਾ, ਜਰਨੈਲ ਸੰਗਰੂਰ, ਰਾਜਵਿੰਦਰ ਗੁਰਦਾਸਪੁਰ, ਸਲਿੰਦਰ ਕੰਬੋਜ,ਮਨੀ ਸੰਗਰੂਰ ਕੁਲਦੀਪ ਖੋਖਰ, ਜੱਗਾ ਬੋਹਾ, ਮੰਗਲ ਮਾਨਸਾ, ਡਾ ਪਰਵਿੰਦਰ ਲਹੌਰੀਆ ਰਵਿੰਦਰ ਅਬੋਹਰ ਤੇ ਗੁਰਪ੍ਰੀਤ ਫ਼ਾਜ਼ਿਲਕਾ ਨੇ ਕਿਹਾ ਕਿ 16 ਮਈ ਨੂੰ  6635 ਈਟੀਟੀ ਅਧਿਆਪਕਾਂ ਦੀ ਭਰਤੀ ਤੇ ਰੋਕ ਹਟਣ ਤੋਂ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਅਧਿਆਪਕਾਂ ਦੀ ਭਰਤੀ ਨੂੰ ਪੂਰੀ ਕਰਨ ਦੇ ਲਈ ਕੋਈ ਵੀ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ ਹੈ , 5994 ਈਟੀਟੀ ਅਧਿਆਪਕਾਂ ਦੀ ਭਰਤੀ ਦਾ ਇਸ਼ਤਿਹਾਰ 16 ਦਸੰਬਰ ਨੂੰ ਜਾਰੀ ਹੋ ਚੁੱਕਿਆ ਸੀ ਪਰ ਲਗਾਤਾਰ ਛੇ ਮਹੀਨਿਆਂ ਤੋਂ ਬਾਅਦ ਵੀ ਉਸ ਦਾ ਆਨਲਾਈਨ ਪੋਰਟਲ ਨਹੀਂ ਖੋਲ੍ਹਿਆ ਗਿਆ , 2364 ਈਟੀਟੀ ਅਧਿਆਪਕਾਂ ਦੀ ਭਰਤੀ ਹਾਲੇ ਤੱਕ ਮੁੜ ਬਹਾਲ ਨਹੀਂ ਹੋਈ ਤੇ ਉਮਰ ਹੱਦ ਪਾਰ ਕਰ ਚੁੱਕੇ ਉਮੀਦਵਾਰਾਂ ਨੂੰ ਉਮਰ ਹੱਦ ਵਿਚ ਛੋਟ ਦਿੱਤੀ ਜਾਵੇ । ਅਸੀਂ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਸਰਕਾਰ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਮੰਨ ਕੇ ਜਲਦੀ ਹੱਲ ਕਰੇ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ. ਤਿੱਖੇ ਰੂਪ ਵਿੱਚ  ਸੰਘਰਸ਼ ਕੀਤੇ ਜਾਣਗੇ । ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦੀ ਹੋਵੇਗੀ ।

About Post Author

Share and Enjoy !

Shares

Leave a Reply

Your email address will not be published.