
(ਕੌਸ਼ਲ ਮੱਲਾ) ਹਠੂਰ। ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖਾਲਸਾ ਵੱਲੋ ਕੀਤੇ ਅਦੇਸ਼ਾ ਅਨੁਸਾਰ ਅਤੇ ਐਸਜੀਪੀਸੀ ਦੇ ਹਲਕਾ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ ਹੇਠ ਇਤਿਹਾਸਕ ਗੁਰਦੁਆਰਾ ਸ਼੍ਰੀ ਜੌੜੀਆ ਸਾਹਿਬ ਪਿੰਡ ਮਾਣੂੰਕੇ ਵਿਖੇ ਸਮੂਹ ਬੰਦੀ ਸਿੰਘਾ ਦੀ ਰਿਹਾਈ ਲਈ ਪੋਸਟਰ ਲਾਏ ਗਏ। ਇਸ ਮੌਕੇ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਦੇਸ਼ ਦੀ ਮੋਦੀ ਸਰਕਾਰ ਵੱਲੋਂ ਕੀਤੇ ਵਾਅਦਿਆਂ ਤੋਂ ਮੁਕਰਨ ਅਤੇ ਕੇਜਰੀਵਾਲ ਦੀ ਦਿੱਲੀ ਸਰਕਾਰ ਵੱਲੋਂ ਕੀਤੇ ਜਾ ਰਹੇ ਸਿੱਖ ਵਿਰੋਧੀ ਫੈਸਲਿਆ ਖਿਲਾਫ ਇੱਕ ਵੱਡੇ ਸੰਘਰਸ ਅਰੰਭੀਏ ਗਏ ਹਨ ਜਿਸ ਕਰਕੇ ਹਰ ਗੁਰੂਘਰ ਵਿਚ ਬੰਦੀ ਸਿੰਘਾ ਦੀ ਰਿਹਾਈ ਲਈ ਅਰਦਾਸ ਕੀਤੀ ਜਾਵੇ ਅਤੇ ਬੈਨਰ ਲਾ ਕੇ ਸੰਗਤਾਂ ਨੂੰ ਜਾਣਕਾਰੀ ਦਿੱਤੀ ਜਾਵੇ। ਉਨਾਂ ਕਿਹਾ ਕਿ ਅੱਜ ਸਾਨੂੰ ਦੇਸ ਦੀਆ ਵੱਖ-ਵੱਖ ਜੇਲਾਂ ਵਿਚ ਆਪਣੀ ਸਜਾ ਪੂਰੀ ਕਰ ਚੁੱਕੇ ਸਮੂਹ ਬੰਦੀ ਸਿੰਘਾ ਦੀ ਰਿਹਾਈ ਲਈ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਕੇਸਰੀ ਝੰਡੇ ਥੱਲੇ ਇਕੱਠੇ ਹੋਣ ਦੀ ਲੋੜ ਹੈ। ਇਸ ਮੌਕੇ ਉਨਾ ਨਾਲ ਪਿੰਡ ਮਾਣੂੰਕੇ ਦੀਆ ਸੰਗਤਾ ਹਾਜ਼ਰ ਸਨ।