ਭਾਈ ਬਹਿਲੋ ਖਾਲਸਾ ਗਰਲਜ਼ ਕਾਲਜ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

Share and Enjoy !

Shares


– ਪਰਨੀਤ ਕੌਰ ਨੇ ਪਹਿਲਾ, ਮਨਦੀਪ ਕੌਰ ਨੇ ਦੂਜਾ ਅਤੇ ਹਰਮਨਦੀਪ ਕੌਰ ਨੇ ਕੀਤਾ ਤੀਜਾ ਸਥਾਨ ਪ੍ਰਾਪਤ
(ਗੁਰਵਿੰਦਰ ਸਿੰਘ ਚਹਿਲ) ਹੀਰੋੰ ਖੁਰਦ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੰਸਥਾ ਭਾਈ ਬਹਿਲੋ ਖਾਲਸਾ ਗਰਲਜ਼ ਕਾਲਜ ਫਫੜੇ ਭਾਈਕੇ ਦਾ ਪੰਜਾਬ ਸਕੂਲ ਸਿਖਿਆ ਬੋਰਡ ਵੱਲੋਂ ਐਲਾਨਿਆ ਗਿਆ ਬਾਰਵੀਂ ਜਮਾਤ ਦਾ ਟਰਮ-2 ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ।ਵਿਦਿਆਰਥਣ ਪਰਨੀਤ ਕੌਰ ਸਪੁੱਤਰੀ ਸੁਖਵਿੰਦਰ ਸਿੰਘ ਪਿੰਡ ਦਲੇਲ ਸਿੰਘ ਵਾਲਾ ਨੇ 94.2 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ, ਮਨਦੀਪ ਕੌਰ ਸਪੁੱਤਰੀ ਜਸਵੀਰ ਸਿੰਘ ਪਿੰਡ ਅਹਿਮਦਪੁਰ ਨੇ 93.6 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਹਰਮਨਦੀਪ ਸਿੱਧੂ ਸਪੁੱਤਰੀ ਪੰਜਾਬ ਸਿੰਘ ਪਿੰਡ ਅਚਾਨਕ (ਕੋਠੇ) ਨੇ 90 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ।ਕਾਲਜ ਦੇ ਪਿ੍ਰੰਸੀਪਲ ਡਾ. ਸੁਖਦੇਵ ਸਿੰਘ ਨੇ ਵਿਦਿਆਰਥਣਾਂ, ਉਹਨਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ।ਉਨਾਂ ਸਮੂਹ ਵਿਦਿਆਰਥਣਾਂ ਨੂੰ ਅੱਗੇ ਤੋਂ ਵੀ ਇਸੇ ਤਰਾਂ ਮਿਹਨਤ ਕਰਕੇ ਚੰਗੇ ਨੰਬਰ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ।

About Post Author

Share and Enjoy !

Shares

Leave a Reply

Your email address will not be published.