ਮਲੋਟ ਪੁਲਿਸ ਨੇ ਕਤਲ ਦੇ ਕੇਸ ਵਿੱਚ ਲੰਬੇ ਸਮੇਂ ਤੋਂ ਭਗੌੜੇ ਵਿਅਕਤੀ ਨੂੰ ਕੀਤਾ ਕਾਬੂ

Share and Enjoy !

Shares

(ਪ੍ਰੇਮ ਗਰਗ) ਮਲੋਟ। ਮਾਨਯੋਗ ਸ੍ਰੀ ਧਰੁਮਨ ਐੱਚ ਨਿੰਬਲੇ ਆਈਪੀਐਸ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸ਼੍ਰੀ ਜਸਪਾਲ ਸਿੰਘ ਪੀਪੀਐਸ ਉਪ ਕਪਤਾਨ ਪੁਲਿਸ ਸਬ ਡਵੀਜਨ ਮਲੋਟ ਅਤੇ ਇੰਸਪੈਕਟਰ ਚੰਦਰ ਸ਼ੇਖਰ ਮੁੱਖ ਅਫਸਰ ਥਾਣਾ ਸਿਟੀ ਮਲੋਟ ਦੀ ਰਹਿਨੁਮਾਈ ਹੇਠ ਮਲੋਟ ਪੁਲਿਸ ਨੇ ਕਤਲ ਕੇਸ ਦੇ ਭਗੌੜੇ ਦੋਸ਼ੀ ਨੂੰ ਗਿ੍ਰਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਦੱਸਣਯੋਗ ਹੈ ਕਿ ਸੁਖਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਗੁਰੁ ਨਾਨਕ ਨਗਰ ਮਲੋਟ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਸੀ ਜਿਸ ਤੇ ਥਾਣਾ ਸਿਟੀ ਮਲੋਟ ਵਿੱਖੇ 302 ਧਾਰਾ ਤਹਿਤ 17 ਜੁਲਾਈ 2019 ਨੂੰ ਮਾਮਲਾ ਦਰਜ ਕੀਤਾ ਗਿਆ ਸੀ। ਉਕਤ ਦੋਸ਼ੀ ਸੁਖਵਿੰਦਰ ਸਿੰਘ ਪਿਛਲੇ ਲੰਬੇ ਸਮੇਂ ਤੋਂ ਭਗੌੜਾ ਚੱਲਿਆ ਆ ਰਿਹਾ ਸੀ ਜਿਸ ਨੂੰ ਪੁਲਿਸ ਨੇ 18 ਅਪੈਲ 2022 ਨੂੰ ਗਿ੍ਰਫਤਾਰ ਕੀਤਾ ਗਿਆ ਹੈ ਅਤੇ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

About Post Author

Share and Enjoy !

Shares

Leave a Reply

Your email address will not be published.