ਮਾਨ ਸਰਕਾਰ ਦੁਆਰਾ ਪੰਜਾਬ ਯੂਨੀਵਰਸਿਟੀ ਲਈ ਸੰਘਰਸ਼ ਕਰ ਰਹੇ ਵਿਦਿਆਰਥੀਆਂ ਤੇ ਲਾਠੀਚਾਰਜ ਕਰਨਾ ਅਤਿ   ਨਿੰਦਣਯੋਗ   :- ਸਿੰਗੜੀਵਾਲਾ 

Share and Enjoy !

Shares


ਹੁਸ਼ਿਆਰਪੁਰ (ਤਰਸੇਮ ਦੀਵਾਨਾ ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪੰਜਾਬ ਦਾ ਸਰਮਾਇਆ ਹੈ ਜਿਸ ਨੂੰ ਕੇਂਦਰ ਸਰਕਾਰ ਸਾਜ਼ਿਸ਼ੀ ਢੰਗਾਂ ਨਾਲ ਆਪਣੇ ਅਧੀਨ ਲੈਣਾ ਚਾਹੁੰਦਾ ਹੈ ਤੇ ਇਸ ਯੂਨੀਵਰਸਿਟੀ ਨੂੰ ਬਚਾਉਣ ਲਈ ਪੰਜਾਬ ਦੀਆਂ ਵਿਦਿਆਰਥੀ ਜਥੇਬੰਦੀਆਂ ਸੰਘਰਸ਼ ਕਰ ਰਹੀਆਂ ਹਨ । ਬੜੇ ਸ਼ਰਮ ਦੀ ਗੱਲ ਹੈ ਕਿ ਭਗਵੰਤ ਮਾਨ ਦੀ ਪੁਲਿਸ ਨੇ ਕੇਂਦਰ ਸਰਕਾਰ  ਖਿਲਾਫ ਮੁਜਾਹਰਾ ਕਰ ਰਹੇ ਪੰਜਾਬ ਦੇ ਇਹਨਾਂ ਵਿਦਿਆਰਥੀਆਂ ‘ਤੇ ਹੀ ਭਾਰੀ ਲਾਠੀਚਾਰਜ ਕਰ ਦਿੱਤਾ ਅਤੇ ਕਈ ਵਿਦਿਆਰਥੀ ਜਖਮੀ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਨਾਮ ਸਿੰਘ ਸਿੰਗੜੀਵਾਲਾ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਨੂੰ ਕੇਂਦਰ ਸਰਕਾਰ ਦੇ ਅਧਿਕਾਰ ਵਿਚ ਲੈਣ ਦੇ ਮਨਸੂਬੇ ਬੰਦ ਕੀਤੇ ਜਾਣ ਅਤੇ ਯੂਨੀਵਰਸਿਟੀਆਂ ਵਿਚ ਰਾਜਨੀਤਕ ਦਖ਼ਲਅੰਦਾਜ਼ੀ ਬੰਦ ਕਰਕੇ ਇਨ੍ਹਾਂ ਉੱਚ ਵਿਦਿਅਕ ਸੰਸਥਾਵਾਂ ਨੂੰ ਖ਼ੁਦ ਮੁਖਤਿਆਰ ਸੰਸਥਾਵਾਂ ਬਣਾਉਣ ਲਈ ਇਨ੍ਹਾਂ ਵਿਚ ਲੋਕਾਂ ਦੀ ਹਿੱਸੇਦਾਰੀ ਵਧਾਈ ਜਾਵੇ।

About Post Author

Share and Enjoy !

Shares

Leave a Reply

Your email address will not be published.