
– ਪਿਛਲੀਆਂ ਸਰਕਾਰਾਂ ਦੀ ਤਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਠੇਕਾ ਕਾਮੇ ਚੰਡੀਗੜ੍ਹ ਤੋਂ ਮੋੜੇ ਬੇਰੰਗ
ਲੌਂਗੋਵਾਲ (ਜਗਸੀਰ ਸਿੰਘ) : ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾ ਆਗੂ ਵਰਿੰਦਰ ਸਿੰਘ ਮੋਮੀ, ਸ਼ੇਰ ਸਿੰਘ ਖੰਨਾ, ਜਗਰੂਪ ਸਿੰਘ, ਗੁਰਵਿੰਦਰ ਸਿੰਘ ਪਨੂੰ, ਬਲਿਹਾਰ ਸਿੰਘ, ਪਵਨਦੀਪ ਸਿੰਘ,ਰਮਨਪ੍ਰੀਤ ਕੌਰ ਮਾਨ , ਜਸਪ੍ਰੀਤ ਸਿੰਘ ਗਗਨ, ਸੁਰਿੰਦਰ ਕੁਮਾਰ,ਨੇ ਪ੍ਰੈਸ ਬਿਆਨ ਸਾਰੀਆਂ ਕਰਦਿਆਂ ਦੱਸਿਆ ਕਿ ਸਮੂਹ ਸਰਕਾਰੀ ਵਿਭਾਗਾਂ ਵਿਚ ਇੰਨਲਿਸਟਮੈਂਟ, ਆਉਟਸੋਰਸਿੰਗ, ਠੇਕੇਦਾਰਾਂ, ਕੰਪਨੀਆਂ, ਸੁਸਾਇਟੀ ਆਦਿ ਵੱਖ ਵੱਖ ਕੈਟਾਗਿਰੀਆਂ ਦੇ ਅਧੀਨ ਰੱਖੇ ਠੇਕਾ ਕਾਮੇ ਪਿਛਲੇ ਲੰਮੇ ਸਮੇ ਤੋਂ ਨਿਗੁਣੀਆ ਤਨਖਾਹਾਂ ’ਤੇ ਕੰਮ ਕਰ ਰਹੇ ਹਨ ਅਤੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵਲੋਂ ਇਨ੍ਹਾਂ ਠੇਕਾ ਕਾਮਿਆਂ ਦੇ ਪੱਕੇ ਰੁਜਗਾਰ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਪਿਛਲੀ ਸੂਬੇ ਦੀ ਕਾਂਗਰਸ ਸਰਕਾਰ ਨੇ ਆਪਣੇ 5 ਸਾਲਾਂ ਦੇ ਕਾਰਜਕਾਲ ਦੌਰਾਨ ਠੇਕਾ ਕਾਮਿਆਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਪ੍ਰਵਾਨ ਨਹੀਂ ਕੀਤਾ ਜਿਸ ਦੇ ਤਹਿਤ ਨਵੀਂ ਬਣੀ ਸਰਕਾਰ ਦੇ ਮੁੱਖ ਮੰਤਰੀ ਪੰਜਾਬ ਸਰਕਾਰ ਦੀ ਕੋਠੀ ਸੰਗਰੂਰ ਵੱਲ ਮਾਰਚ ਕਰਨ ਉਪਰੰਤ 3 ਅਪ੍ਰੈਲ ਨੂੰ ਮੰਗ ਪੱਤਰ ਦਿੱਤਾ ਗਿਆ ਜਿਸ ਦੌਰਾਨ ਸੰਗਰੂਰ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਪੰਜਾਬ ਸਰਕਾਰ ਨਾਲ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਨੂੰ ਲਿਖਤੀ ਮੀਟਿੰਗ 7 ਅਪ੍ਰੈਲ ਨੂੰ 10 ਵੱਜੇ ਦਿੱਤੀ ਗਈ ਸੀ ਉਕਤ ਮੀਟਿੰਗ ਦਾ ਸਮਾਂ ਡੀਐਸਪੀ ਸੰਗਰੂਰ ਅਤੇ ਤਹਿਸੀਲਦਾਰ ਧੂਰੀ ਵੱਲੋਂ ਲਿਖਤੀ ਤੌਰ ਤੇ ਦਿੱਤਾ ਗਿਆ ਸੀ ਪਰ ਦਿੱਤੀ ਮੀਟਿੰਗ ਕਰਨ ਤੋਂ ਮੁੱਖ ਮੰਤਰੀ ਪੰਜਾਬ ਸਰਕਾਰ ਭੱਜ ਗਏ । ਜਿਸ ਤੋਂ ਸਾਫ ਜਾਹਰ ਹੁੰਦਾ ਹੈ ਕੀ ਪਿਛਲੀਆਂ ਸਰਕਾਰਾਂ ਦੀਆਂ ਤਰਾਂ ਇਹ ਸਰਕਾਰ ਵੀ ਲਾਰੇ ਲਾ ਕੇ ਸਾਰਾ ਸਮਾਂ ਨਿਗਾਉਣਾ ਚਾਹੁੰਦੀ ਹੈ ਜੇਕਰ
ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾ ਆਗੂਆਂ ਨੇ ਕਿਹਾ ਕਿ ਵਰਤਮਾਨ ਪੰਜਾਬ ਸਰਕਾਰ ਵਲੋਂ ਜੇਕਰ ਥੋੜੇ ਸਮੇਂ ਦੇ ਅੰਦਰ ਅੰਦਰ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਵੱਖ ਵੱਖ ਸਰਕਾਰੀ ਵਿਭਾਗਾਂ ਵਿਚ ਸੇਵਾਵਾਂ ਦੇ ਰਹੇ ਠੇਕਾ ਮੁਲਾਜਮ ਮਜਬੂਰ ਹੋ ਕੇ ਪਰਿਵਾਰਾਂ ਸਮੇਤ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕਰਨਗੇ।