
(ਗੁਰਵਿੰਦਰ ਸਿੰਘ ਚਹਿਲ) ਚੀਮਾ ਮੰਡੀ।
ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜਨਮ ਦਿਨ ਮੌਕੇ ਉਨਾਂ ਦੇ ਜੱਦੀ ਪਿੰਡ ਸਤੌਜ ਦੇ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ ਤੇ ਮੁੱਖ ਮੰਤਰੀ ਦੇ ਜਨਮ ਦਿਨ ਮੌਕੇ ਵਿਸ਼ਾਲ ਫਰੀ ਚੈੱਕਅਪ ਮੈਡੀਕਲ ਕੈਂਪ ਵੀ ਲਗਾਇਆ ਗਿਆ।ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ, ਉਨਾਂ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਭੈਣ ਮਨਪ੍ਰੀਤ ਕੌਰ ਉਚੇਚੇ ਤੌਰ ‘ਤੇ ਸ਼ਾਮਲ ਹੋਏ।ਗੱਲਬਾਤ ਕਰਦਿਆਂ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਸ੍ਰ. ਮਾਨ ਦੇ ਜਨਮ ਦਿਨ ਮੌਕੇ ਲਗਾਏ ਗਏ ਮੈਡੀਕਲ ਕੈਂਪ ਵਿਚ ਵੱਖ-ਵੱਖ ਤਰਾਂ ਦੀਆਂ ਬੀਮਾਰੀਆਂ ਦਾ ਮੁਫਤ ਚੈੱਕ-ਅੱਪ ਕੀਤਾ ਗਿਆ ਅਤੇ ਲੋੜਵੰਦ ਲੋਕਾਂ ਦੇ ਅਪਰੇਸ਼ਨ ਵੀ ਮੁਫਤ ਕਰਵਾਏ ਜਾਣਗੇ।ਉਨਾਂ ਕਿਹਾ ਕਿ ਇਹ ਕਾਰਜ ਭਵਿੱਖ ਵਿਚ ਵੀ ਇਸੇ ਤਰਾਂ ਜਾਰੀ ਰਹਿਣਗੇ।ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਰਨੈਲ ਸਿੰਘ,ਸਕੱਤਰ ਸੰਸਾਰ ਸਿੰਘ, ਜੱਗਰ ਸਿੰਘ ਖਜਾਨਚੀ,ਕਾਲਾ ਸਿੰਘ,ਜਸਵੀਰ ਸਿੰਘ,ਗੁਰਮੀਤ ਸਿੰਘ,ਸ਼ੇਰ ਸਿੰਘ ਸਾਬਕਾ ਮੈਬਰ ਵੱਲੋਂ ਭਗਵੰਤ ਮਾਨ ਦੇ ਸਮੁੱਚੇ ਪਰਿਵਾਰ ਦਾ ਸਨਮਾਨ ਕੀਤਾ ਗਿਆ।ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਪੌਦਾ ਵੀ ਲਗਾਇਆ ਗਿਆ।
ਇਸ ਮੌਕੇ ਸਮਾਜ ਸੇਵੀ ਬਿੱਟੂ ਬੀਰ ਕਲਾਂ,ਗੁਰਜੀਤ ਸਿੰਘ ਨੰਬਰਦਾਰ,ਲੱਖੀ ਸਤੌਜ, ਕੁਲਦੀਪ ਸਿੰਘ ਚੀਮਾ,ਹਰਵਿੰਦਰਪਾਲ ਰਿਸ਼ੀ, ਗੁਰਦੀਪ ਸਿੰਘ ਸਿੱਧੂ, ਜਸਵੀਰ ਸਿੰਘ,ਸਰਪੰਚ ਚਰਨਾ ਸਿੰਘ ਚਹਿਲ,ਮੰਗੂ ਸਿੰਘ,ਜਗਰਾਜ ਸਿੰਘ,ਨਛੱਤਰ ਸਿੰਘ ਬੀਰ ਖੁਰਦ, ਸਤਿੰਦਰਜੀਤ ਸਿੰਘ ਬੰਟੂ,ਐਡਵੋਕੇਟ ਹਰਦੀਪ ਸਿੰਘ ਭਰੂਰ, ਵਣ ਵਿਭਾਗ ਵੱਲੋਂ ਬਲਜੀਤ ਸਿੰਘ ਅਤੇ ਗੁਰਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਤੇ ਇਲਾਕਾ ਨਿਵਾਸੀ ਮੌਜੂਦ ਸਨ।