ਰੁੱਖ ਲਗਾਓ, ਵਾਤਾਵਰਣ ਬਚਾਓ’ ਸੰਸਥਾ ਨੇ ਨਾਗਰਾ ਤੇ ਪਿ੍ਰੰਸ ਦੀ ਅਗਵਾਈ ’ਚ ਇਕੋਲਾਹੀ ’ਚ ਲਗਾਏ ਬੂਟੇ

Share and Enjoy !

Shares

– ਕਿਸਾਨ ਆਗੂ ਨਾਗਰਾ ਨੇ ‘ਰੁੱਖ ਲਗਾਓ ਵਾਤਾਵਰਣ ਬਚਾਓ’ ਸੰਸਥਾ ਦੇ ਕਾਰਜ ਦੀ ਕੀਤੀ ਸ਼ਲਾਘਾ
(ਇੰਦਰਜੀਤ ਸਿੰਘ ਦੈਹਿੜੂ) ਖੰਨਾ। ਵਾਤਾਵਰਣ ਨੂੰ ਬਚਾਉਣ ਲਈ ਪਿਛਲੇ ਸਮੇਂ ਤੋਂ ਆਪਣਾ ਅਹਿਮ ਯੋਗਦਾਨ ਪਾ ਰਹੀ ‘ਰੁੱਖ ਲਗਾਉ ਵਾਤਾਵਰਣ ਬਚਾਓ’ ਸੰਸਥਾ ਦੇ ਮੈਂਬਰਾਂ ਨੇ ਵਾਤਾਵਰਣ ਪ੍ਰੇਮੀ ਹਰਪ੍ਰੀਤ ਸਿੰਘ ਪਿ੍ਰੰਸ ਤੇ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਨੇਤਰ ਸਿੰਘ ਨਾਗਰਾ ਦੀ ਅਗਵਾਈ ’ਚ ਪਿੰਡ ਇਕੋਲਾਹੀ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਉਪ੍ਰੰਤ ਜਾਮੁਣ, ਨਿੰਮ, ਅੰਬ, ਡੇਕ, ਪਿੱਪਲ, ਕਿੱਕਰ ਆਦਿ ਕਈ ਵੱਖ ਵੱਖ ਕਿਸਮਾਂ ਦੇ ਬੂਟੇ ਲਗਾਏ। ਕਿਸਾਨ ਆਗੂ ਨੇਤਰ ਸਿੰਘ ਨਾਗਰਾ ਨੇ ਸੰਸਥਾ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਨਿਰਸਵਾਰਥ ਸੇਵਾ ਕਾਰਜ ਦੀ ਭਰਪੂਰ ਸ਼ਲਾਘਾ ਕਰਦੇ ਕਿਹਾ ਕਿ ਚੌਗਿਰਦੇ ਨੂੰ ਹਰਾ ਭਰਾ ਰੱਖਣ ਤੇ ਵਾਤਾਵਰਣ ਨੂੰ ਬਚਾਉਣ ਲਈ ‘ਰੁੱਖ ਲਗਾਓ ਵਾਤਾਵਰਣ ਬਚਾਓ’ ਸੰਸਥਾ ਦੀ ਜਿੰਨੀ ਵੀ ਸਰਾਹਨਾ ਕੀਤੀ ਜਾਵੇ, ਉਹ ਘੱਟ ਹੈ। ਹਰਪ੍ਰੀਤ ਸਿੰਘ ਪਿ੍ਰੰਸ ਨੇ ਕਿਹਾ ਕਿ ਹਰ ਸਾਲ ਤਾਪਮਾਨ ’ਚ ਹੋ ਰਿਹਾ ਵਾਧਾ ਚਿੰਤਾ ਦਾ ਵਿਸ਼ਾ ਹੈ, ਪ੍ਰੰਤੂ ਏ.ਸੀ. ਵਗੈਰਾ ਵਰਗੀਆਂ ਸਹੂਲਤਾਂ ਨਾਲ ਲੈਸ ਜਿੰਦਗੀ ਬਤੀਤ ਕਰਨ ਕਰਕੇ ਵੱਡੀ ਗਿਣਤੀ ’ਚ ਲੋਕ ਇਸ ਨੂੰ ਅਣਗੌਲਿਆ ਕਰ ਰਹੇ ਹਨ। ਵਾਤਾਵਰਣ ਪ੍ਰੇਮੀ ਹਰਪ੍ਰੀਤ ਸਿੰਘ ਪਿ੍ਰੰਸ ਨੇ ਕਿਹਾ ਕਿ ਆਪਣਾ ਤੇ ਆਉਣ ਵਾਲੀਆਂ ਪੀੜੀਆਂ ਦੇ ਚੰਗੇ ਭਵਿੱਖ ਨੂੰ ਧਿਆਨ ‘ਚ ਰੱਖਦੇ ਹੋਏ ਹਰੇਕ ਮਨੁੱਖ ਨੂੰ ਵਾਤਾਵਰਣ ਦੀ ਸੰਭਾਲ ਲਈ ਅੱਗੇ ਆ ਕੇ ਘੱਟੋ ਘੱਟ ਦੋ ਬੂਟੇ ਲਗਾ ਕੇ ਉਹਨਾਂ ਦਾ ਪਾਲਣ ਪੋਸ਼ਣ ਕਰਨਾ ਚਾਹੀਦਾ ਹੈ। ਸੰਸਥਾ ਮੈਂਬਰ ਵਿਕਾਸ ਗੁਪਤਾ ਤੇ ਇਸ਼ਵਿੰਦਰ ਸਿੰਘ ਹੈਪੀ ਨੇ ਕਿਹਾ ਕਿ ਸਮਾਜ ਪ੍ਰਤੀ ਅਤੇ ਵਾਤਾਵਰਣ ਦੀ ਸੰਭਾਲ ਲਈ ਆਪਣੀ ਜਿੰਮੇਵਾਰੀ ਸਮਝਦੇ ਹੋਏ ਸੰਸਥਾ ਵੱਲੋਂ ਬੂਟੇ ਲਗਾਉਣ ਦੀ ਮੁਹਿੰਮ ਭਵਿੱਖ ’ਚ ਵੀ ਇਸੇ ਤਰਾਂ ਜਾਰੀ ਰਹੇਗੀ। ਇਸ ਮੌਕੇ ਸੰਸਥਾ ਦੇ ਧਰਮਵੀਰ ਸ਼ਰਮਾ, ਰੋਹਿਤ ਅਗਰਵਾਲ, ਵਿਕਾਸ ਗੁਪਤਾ, ਇਸ਼ਵਿੰਦਰ ਸਿੰਘ ਹੈਪੀ, ਬਹਾਲ ਸਿੰਘ ਨਾਗਰਾ, ਡੈਮੋਕ੍ਰੇਟਿਕ ਜੰਗਲਾਤ ਮੁਲਾਜਮ ਯੂਨੀਅਨ ਦੇ ਜਿਲਾ ਪ੍ਰੈਸ ਸਕੱਤਰ ਜਗਵੀਰ ਸਿੰਘ ਨਾਗਰਾ, ਬੰਤ ਸਿੰਘ ਨਾਗਰਾ, ਹਰਚੰਦ ਸਿੰਘ ਫੌਜੀ ਇਕੋਲਾਹੀ, ਗੁਰਮੇਲ ਸਿੰਘ ਨਾਗਰਾ, ਪਿਆਰਾ ਸਿੰਘ, ਬਾਬਾ ਕਰਨੈਲ ਸਿੰਘ ਇਕੋਲਾਹੀ, ਮੋਹਣ ਖਾਨ, ਬਿੰਦਰ ਕੁਮਾਰ ਆਦਿ ਹਾਜਰ ਸਨ।

About Post Author

Share and Enjoy !

Shares

Leave a Reply

Your email address will not be published.