ਰੰਗਲਾ ਪੰਜਾਬ ਬਣਾਉਣ ਦਾ ਵਾਅਦਾ ਕਰਨ ਵਾਲੀ ਆਪ ਸੂਬੇ ਨੂੰ ਧੱਕ ਰਹੀ ਹੈ ਜੰਗਲ ਤੇ ਕੰਗਾਲੀ ਵੱਲ : ਜਸਵੀਰ ਸਿੰਘ ਗੜੀ

Share and Enjoy !

Shares

– 7 ਮਹੀਨਿਆਂ ’ਚ ਲਾਅ ਐਂਡ ਆਰਡਰ ਦੀਆਂ ਉਡੀਆਂ ਧੱਜੀਆਂ

(ਜਗਸੀਰ ਲੌਂਗੋਵਾਲ) ਸੰਗਰੂਰ।

ਬਸਪਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ‘ਆਪ’ ਸਰਕਾਰ ਦੇ 7 ਮਹੀਨਿਆਂ ਵਿੱਚ ਪੰਜਾਬ ਨੂੰ ਜੰਗਲੀ ਤੇ ਕੰਗਾਲੀ ਰਾਜ ਵੱਲ ਧੱਕਿਆ ਜਾ ਰਿਹਾ ਹੈ। ਇੱਥੋਂ ਜਾਰੀ ਇਕ ਬਿਆਨ ਵਿੱਚ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੀ ਸਰਕਾਰ ਦੇ 7 ਮਹੀਨਿਆਂ ਦੇ ਕਾਰਜਕਾਲ ਨੂੰ ਲੈ ਕੇ ਕਰੋੜਾਂ ਰੁਪਏ ਖਰਚ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਵਿੱਚ ਲੱਗੀ ਹੈ। ਉਨਾਂ ਕਿਹਾ ਕਿ 7 ਮਹੀਨਿਆਂ ਵਿੱਚ ਪੰਜਾਬ ਅੰਦਰ ਲਾਅ ਐਂਡ ਆਰਡਰ ਦੀ ਧੱਜੀਆਂ ਉਡੀਆਂ ਹਨ। ਇਸ ਸਮੇਂ ਦੌਰਾਨ ਗੈਂਗਸਟਰਾਂ ਦੇ ਹੋਰ ਹੌਸਲੇ ਬੁਲੰਦ ਹੋਏ ਹਨ। ਉਨਾਂ ਕਿਹਾ ਕਿ ਇਸ ਸਮੇਂ ਦੌਰਾਨ ਹੀ ਪੁਲਿਸ ਵਿਭਾਗ ਦਾ ਅਤਿ ਗੁਪਤ ਦਸਤਾਵੇਜ਼ ਲੀਕ ਕੀਤਾ ਗਿਆ ਜਿਸ ਕਾਰਨ ਸਿੱਧੂ ਮੂਸੇਵਾਲਾ ਦੀ ਜਾਨ ਗਈ। ਇਸ ਸਮੇਂ ਦੌਰਾਨ ਹੀ ਮੋਹਾਲੀ ਵਿੱਚ ਵੱਡਾ ਹਮਲਾ ਹੋਇਆ। ‘ਆਪ’ ਸਰਕਾਰ ਹੁੰਦਿਆਂ ਪੁਲਿਸ ਦੀ ਹਿਰਾਸਤ ਵਿੱਚੋਂ ਦੀਪਕ ਟੀਨੂੰ ਗੈਂਗਸਟਰ ਫਰਾਰ ਹੋ ਗਿਆ। ਗੈਂਗਸਟਰ ਆਪਣੀ ਵਟਸਐਪ ਗਰੁੱਪ ਬਣਾ ਕੇ ਨੌਜਵਾਨਾਂ ਨੂੰ ਭਰਤੀ ਕਰ ਰਹੇ ਹਨ। ਉਨਾਂ ਕਿਹਾ ਕਿ ‘ਆਪ’ ਸਰਕਾਰ ਪੰਜਾਬ ਨੂੰ ਜੰਗਲ ਰਾਜ ਵੱਲ ਧੱਕ ਰਹੀ ਹੈ। ਉਨਾਂ ਕਿਹਾ ਕਿ ਕਰਜ਼ੇ ਦੀ ਮਾਰ ਹੇਠ ਦੱਬੇ ਪੰਜਾਬ ਉਤੇ ‘ਆਪ’ ਸਰਕਾਰ ਹੋਰ ਬੋਝ ਪਾ ਰਹੀ ਹੈ। ਉਨਾਂ ਕਿਹਾ ਕਿ ਕਰੋੜਾਂ ਰੁਪਏ ਦੇ ਇਸ਼ਤਿਹਾਰ ਦੇ ਕੇ ‘ਆਪ’ ਲੋਕਾਂ ਨੂੰ ਗੁੰਮਰਾਹ ਕਰਨ ਵਿੱਚ ਲੱਗੀ ਹੋਈ ਹੈ। ਇਨਾਂ ਇਸ਼ਤਿਹਾਰਾਂ ਨਾਲ ਪੰਜਾਬ ਉਤੇ ਹੋਰ ਆਰਥਿਕ ਬੋਝ ਪੈ ਰਿਹਾ ਹੈ। ਉਨਾਂ ਕਿਹਾ ਕਿ ਲੋਕ ਹੁਣ ਜਾਗਰੂਕ ਹੋ ਚੁੱਕੇ ਹਨ, ਸਰਕਾਰ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਭਲੀਭਾਂਤ ਜਾਣੂ ਹਨ। ਉਨਾਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਲੋਕਾਂ ਨੂੰ ਜਥੇਬੰਦ ਕਰੇਗੀ। ਉਨਾਂ ਕਿਹਾ ਕਿ ਬਸਪਾ ਲੋਕ ਮੁੱਦਿਆਂ ਉਤੇ ਜਨਤਾ ਦੀ ਕਚਹਿਰੀ ਵਿਚ ਅਤੇ ਸਦਨ ਵਿੱਚ ਵੀ ‘ਆਪ’ ਸਰਕਾਰ ਨੂੰ ਘੇਰੇਗੀ।

 

About Post Author

Share and Enjoy !

Shares

Leave a Reply

Your email address will not be published.