ਫਗਵਾੜਾ (ਸ਼ਿਵ ਕੋੜਾ) : ਲਾਇਨਜ ਇੰਟਰਨੈਸ਼ਨਲ 321-ਡੀ (ਆਰ-16) ਦੇ ਰਿਜਨ ਚੇਅਰਪਰਸਨ ਅਤੇ ਇਲੈਵਨ ਸਟਾਰ ਸੌ ਫੀਸਦੀ ਐਕਟਿਵ ਲਾਇਨਜ ਕਲੱਬ ਫਗਵਾੜਾ ਸਿਟੀ ਦੇ ਚਾਰਟਰ ਪ੍ਰਧਾਨ ਲਾਇਨ ਗੁਰਦੀਪ ਸਿੰਘ ਕੰਗ ਨੇ ਇਕ ਲੋੜਵੰਦ ਲੜਕੀ ਦੇ ਵਿਆਹ ‘ਤੇ ਬਤੌਰ ਸ਼ਗਨ ਆਰਥਕ ਸਹਾਇਤਾ ਰਾਸ਼ੀ ਭੇਂਟ ਕੀਤੀ। ਇਸ ਮੌਕੇ ਉਹਨਾਂ ਦੱਸਿਆ ਕਿ ਇਸ ਪਰਿਵਾਰ ਦੀ ਆਰਥਕ ਹਾਲਤ ਜਿਆਦਾ ਚੰਗੀ ਨਹੀਂ ਹੈ। ਇਸ ਲਈ ਉਹਨਾਂ ਮੱਦਦ ਦਾ ਇਹ ਛੋਟਾ ਜਿਹਾ ਉਪਰਾਲਾ ਕੀਤਾ ਹੈ। ਗੁਰਦੀਪ ਸਿੰਘ ਕੰਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਹਨਾਂ ਦੇ ਨਾਲ ਮੌਜੂਦ ਲਾਇਨਜ ਕਲੱਬ ਫਗਵਾੜਾ ਸਿਟੀ ਦੇ ਪ੍ਰਧਾਨ ਲਾਇਨ ਅਤੁਲ ਜੈਨ ਅਤੇ ਲਾਇਨ ਅਮਿਤ ਕੁਮਾਰ ਆਸ਼ੂ ਨੇ ਦੱਸਿਆ ਕਿ ਗੁਰਦੀਪ ਸਿੰਘ ਕੰਗ ਪਹਿਲਾਂ ਵੀ ਅਨੇਕਾਂ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਤੇ ਆਰਥਕ ਸਹਾਇਤਾ ਅਤੇ ਘਰੇਲੂ ਜਰੂਰਤਾਂ ਦਾ ਸਮਾਨ ਭੇਂਟ ਕਰਦੇ ਰਹੇ ਹਨ। ਉਹਨਾਂ ਵਲੋਂ ਹਰ ਮਹੀਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਸੇਵਾ ਵੀ ਕੀਤੀ ਜਾਂਦੀ ਹੈ। ਕੰਗ ਨੇ ਕਿਹਾ ਕਿ ਭਵਿੱਖ ਵਿਚ ਵੀ ਅਜਿਹੇ ਉਪਰਾਲੇ ਜਾਰੀ ਰੱਖੇ ਜਾਣਗੇ। ਲੋੜਵੰਦਾਂ ਦੀ ਹਰ ਸੰਭਵ ਸੇਵਾ ਅਤੇ ਸਹਾਇਤਾ ਕਰਨਾ ਉਹ ਆਪਣਾ ਫਰਜ ਸਮਝਦੇ ਹਨ। ਇਸ ਮੌਕੇ ਲਾਇਨ ਸੁਨੀਲ ਢੀਂਗਰਾ, ਲਾਇਨ ਸੰਜੀਵ ਲਾਂਬਾ, ਲਾਇਨ ਵਿਨੇ ਕੁਮਾਰ ਬਿੱਟੂ ਆਦਿ ਵੀ ਹਾਜਰ ਸਨ।