ਲਾਲਜੀਤ ਸਿੰਘ ਭੁੱਲਰ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਸਹਾਇਕ ਧੰਦਿਆਂ ਲਈ ਉਤਸਾਹਿਤ ਕਰਨ ’ਤੇ ਜੋਰ

Share and Enjoy !

Shares

– ‘ਸਬਸਿਡੀ ਸਿਰਫ ਉਹਨਾਂ ਕਿਸਾਨਾਂ ਨੂੰ ਮਿਲੇ ਜੋ ਇਸਦੇ ਹੱਕਦਾਰ ਹਨ“
– ਪਸੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਵੱਲੋਂ ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ
(ਗੁਰਵਿੰਦਰ ਸਿੰਘ ਮੋਹਾਲੀ) ਚੰਡੀਗੜ।
ਪਸੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਦੇ ਕਿਸਾਨਾਂ ਨੂੰ ਸਹਾਇਕ ਧੰਦਿਆਂ ਵੱਲ ਉਤਸਾਹਿਤ ਕਰਨ ‘ਤੇ ਜੋਰ ਦਿੰਦਿਆਂ ਕਿਹਾ ਹੈ ਕਿ ਜੇਕਰ ਕਿਸਾਨਾਂ ਦੀ ਆਮਦਨ ਵਧੇਗੀ ਤਾਂ ਇਸ ਨਾਲ ਸਮੁੱਚੇ ਸੂਬੇ ਦੀ ਵਿੱਤੀ ਸਿਹਤ ਵਿਚ ਸੁਧਾਰ ਆਵੇਗਾ। ਇਸ ਲਈ ਉਹ ਪੂਰੀ ਕੋਸ ਿਸ ਕਰਨਗੇ ਕਿ ਕਿਸਾਨ ਪਸੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਦੇ ਕੰਮਾਂ ਵਿਚ ਵੱਧ ਤੋਂ ਵੱਧ ਹਿੱਸਾ ਲੈਣ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੰਤਰੀ ਮੰਡਲ ਦੇ ਵਿਸਥਾਰ ਤੋਂ ਬਾਅਦ ਪਸੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦਾ ਜ ਿੰਮਾ ਸੰਭਾਲਣ ਵਾਲੇ ਲਾਲਜੀਤ ਸਿੰਘ ਭੁੱਲਰ ਦੀ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਇਹ ਪਹਿਲੀ ਮੀਟਿੰਗ ਸੀ। ਪੰਜਾਬ ਭਵਨ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਕ ਇਮਾਨਦਾਰ ਤੇ ਪਾਰਦਰਸੀ ਸਰਕਾਰ ਨੂੰ ਲੋਕਾਂ ਨੇ ਸੇਵਾ ਕਰਨ ਲਈ ਚੁਣਿਆ ਹੈ ਅਤੇ ਉਹਨਾਂ ਦੀ ਕੋਸ ਿਸ ਹੋਵੇਗੀ ਕਿ ਪਸੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਵਿਚ ਮਿਲਣ ਵਾਲੀਆਂ ਸਬਸਿਡੀਆਂ ਸਿਰਫ ਉਹਨਾਂ ਕਿਸਾਨਾਂ ਨੂੰ ਮਿਲਣ ਜੋ ਇਸਦੇ ਯੋਗ ਅਤੇ ਹੱਕਦਾਰ ਹਨ। ਸਬਸਿਡੀ ਪ੍ਰਾਪਤ ਕਰਨ ਲਈ ਕਿਸੇ ਵੀ ਕਿਸਾਨ ਨੂੰ ਸਿਫਾਰਿਸ ਦੀ ਲੋੜ ਨਹੀਂ ਪਵੇਗੀ। ਸਹੀ ਲਾਭਪਾਤਰੀਆਂ ਨੂੰ ਲਾਭ ਦੇਣ ਲਈ ਉਹਨਾਂ ਅਧਿਕਾਰੀਆਂ ਨੂੰ ਖਾਸ ਹਦਾਇਤਾਂ ਵੀ ਜਾਰੀ ਕੀਤੀਆਂ। ਉਹਨਾਂ ਸਹਾਇਕ ਧੰਦਿਆਂ ਨੂੰ ਅਪਣਾਉਣ ਵਾਲੇ ਕਿਸਾਨਾਂ ਦੀ ਸਿਖਲਾਈ ਉੱਤੇ ਵੀ ਖਾਸ ਜੋਰ ਦਿੱਤਾ। ਭੁੱਲਰ ਨੇ ਕਿਹਾ ਕਿ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਸਿਖਾਉਣ ਲਈ ਵਿਭਾਗ ਦੇ ਮਾਹਿਰਾਂ ਨੂੰ ਵਿਸੇਸ ਤਵੱਜੋ ਦੇਣੀ ਚਾਹੀਦੀ ਹੈ ਤਾਂ ਜੋ ਕਿਸਾਨ ਸਮੇਂ ਦੇ ਹਾਣੀ ਹੋ ਸਕਣ। ਉਹਨਾਂ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਕਿਸਾਨਾਂ ਤੱਕ ਪੁੱਜਦਾ ਕਰਨ ਲਈ ਵੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ ਜਾਰੀ ਕੀਤੇ। ਭੁੱਲਰ ਨੇ ਕਿਹਾ ਕਿ ਸਾਨੂੰ ਨਤੀਜਾਮੁਖੀ ਪਹੁੰਚ ਅਪਣਾਉਣੀ ਪਵੇਗੀ ਤਾਂ ਜੋ ਲੋਕਮੁਖੀ ਯੋਜਨਾਵਾਂ ਨੂੰ ਸਹੀ ਢੰਗ ਨਾਲ ਲਾਗੂ ਕੀਤਾ ਜਾ ਸਕੇ। ਉਹਨਾਂ ਨਵੀਂ ਭਰਤੀ ਵੱਲ ਵੀ ਅਧਿਕਾਰੀਆਂ ਨੂੰ ਵਿਸੇਸ ਤਵੱਜੋ ਦੇਣ ਲਈ ਕਿਹਾ ਤਾਂ ਜੋ ਵਿਭਾਗ ਦੇ ਕੰਮਕਾਰ ਵਿਚ ਤੇਜੀ ਆ ਸਕੇ। ਇਸ ਤੋਂ ਪਹਿਲਾਂ ਵਿਭਾਗ ਦੇ ਵੱਖ ਵੱਖ ਅਧਿਕਾਰੀਆਂ ਵਲੋਂ ਮੰਤਰੀ ਨੂੰ ਵਿਭਾਗ ਦੇ ਕੰਮਾਂ ਅਤੇ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਮੀਟਿੰਗ ਵਿੱਚ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ, ਜੁਆਇੰਟ ਸਕੱਤਰ ਰਾਜਪਾਲ ਸਿੰਘ, ਪਸੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਸੁਭਾਸ ਚੰਦਰ, ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਕੁਲਦੀਪ ਸਿੰਘ, ਮੱਛੀ ਪਾਲਣ ਵਿਭਾਗ ਦੇ ਡਾਇਰੈਕਟਰ ਜਸਵੀਰ ਸਿੰਘ ਅਤੇ ਹੋਰ ਅਧਿਕਾਰੀ ਹਾਜ ਿਰ ਸਨ।

About Post Author

Share and Enjoy !

Shares

Leave a Reply

Your email address will not be published.