ਲੋਕਾਂ ਦੇ ਦੁੱਖ-ਸੁੱਖ ਸੁਣਨ ਪਿੰਡ ਮਾਲੇਵਾਲ ਕੰਢੀ ਪੁੱਜੇ ਐਡਵੋਕੇਟ ਸੰਜੀਵ ਚੇਚੀ, ਸਮੱਸਿਆਵਾਂ ਦੇ ਹੱਲ ਦਾ ਦਿੱਤਾ ਭਰੋਸਾ

Share and Enjoy !

Shares
ਬਲਾਚੌਰ (ਜਤਿੰਦਰਪਾਲ ਸਿੰਘ ਕਲੇਰ) : ਹਲਕਾ ਬਲਾਚੌਰ ਦੇ ਪਿੰਡ ਮਾਲੇਵਾਲ ਕੰਢੀ ਵਿਖੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਐਡਵੋਕੇਟ ਸੰਜੀਵ ਚੋਧਰੀ ਚੇਚੀ ਵੱਲੋਂ ਲੋਕ ਮਿਲਣੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਖੁੱਲ੍ਹ ਕੇ ਮੁਲਾਕਾਤ ਕੀਤੀ, ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੁਸ਼ਕਲਾਂ ਨੂੰ ਧਿਆਨ ਨਾਲ ਸੁਣਿਆ ਅਤੇ ਹਰ ਸਮੱਸਿਆ ਦੇ ਜਲਦ ਹੱਲ ਦਾ ਭਰੋਸਾ ਦਿੱਤਾ।
ਇਸ ਮੌਕੇ ਸੰਜੀਵ ਚੇਚੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਲੋਕ ਮਿਲਣੀਆਂ ਦਾ ਮੁੱਖ ਮਕਸਦ ਹੀ ਆਮ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਬੰਧਤ ਵਿਭਾਗਾਂ ਰਾਹੀਂ ਹੱਲ ਕਰਵਾਉਣਾ ਹੈ।
ਉਨ੍ਹਾਂ ਭਰੋਸਾ ਦਿੱਤਾ ਕਿ ਪਿੰਡ ਵਾਸੀਆਂ ਵੱਲੋਂ ਧਿਆਨ ਵਿੱਚ ਲਿਆਂਦੀਆਂ ਸਾਰੀਆਂ ਸਮੱਸਿਆਵਾਂ ਨੂੰ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਕੇ ਜਲਦ ਤੋਂ ਜਲਦ ਨਿਪਟਾਰਾ ਕਰਵਾਇਆ ਜਾਵੇਗਾ। ਪਿੰਡਾਂ ਦਾ ਵਿਕਾਸ ਅਤੇ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕਰਨਾ ਉਨ੍ਹਾਂ ਦੀ ਪਹਿਲ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਹਲਕਾ ਬਲਾਚੌਰ ਦੇ ਪਿੰਡਾਂ ਨੂੰ ਵਿਕਾਸ ਪੱਖੋਂ ਹੋਰ ਅੱਗੇ ਲਿਜਾਇਆ ਜਾਵੇਗਾ।
ਇਸ ਮੌਕੇ ਹਰਵਿੰਦਰ ਭਾਟੀਆ, ਸਰਪੰਚ ਜਗਦੀਪ ਰਾਮ, ਪ੍ਰਧਾਨ ਜਸਪਾਲ ਕਾਕਾ, ਮਦਨ ਲਾਲ, ਸਤਪਾਲ ਫੌਜੀ, ਪੰਚ  ਪਰਮਿੰਦਰ, ਬਲਵੀਰ ਪੀ.ਪੀ., ਸਤਪਾਲ ਮੈਨੇਜਰ, ਤਰਸੇਮ ਦਾਸ, ਪ੍ਰਕਾਸ਼ ਭੂੰਬਲਾ , ਗੁਰਦਾਸ, ਨੀਟੂ ਪੀ.ਪੀ., ਉਮੀ ਪ੍ਰਧਾਨ, ਪੰਚ ਗੰਗਾਰਾਮ, ਪਵਨ ਕੁਮਾਰ, ਸੋਨੀ ਭੂੰਬਲਾ , ਰਾਮ ਸਰੂਪ ਫੌਜੀ, ਗੁਰਦਿਆਲ ਠੇਕੇਦਾਰ, ਗੁਰਦੇਵ ਸਿੰਘ, ਰਾਮਸਰਨ ਚੌਧਰੀ, ਰਾਮਪ੍ਰਕਾਸ਼, ਸੁਰੇਸ਼ ਕੁਮਾਰ, ਹਰਮਨਸ਼ਰਨ ਚੋਧਰੀ, ਸੁਖਿੰਦਰ ਭਾਟੀਆ ਸਮੇਤ ਪਿੰਡ ਦੇ ਪਤਵੰਤੇ ਸੱਜਣ, ਆਪ ਵਰਕਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

About Post Author

Share and Enjoy !

Shares

Leave a Reply

Your email address will not be published.