ਵਾਰਡਾਂ ’ਚ ਲੋਕ ਭਲਾਈ ਕੈਂਪ ਲੱਗਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਕੀਤਾ ਜਾ ਰਿਹਾ ਹੱਲ : ਮੁਨੀਸ਼ ਕੁਮਾਰ ਟਿੰਕੂ

Share and Enjoy !

Shares


ਆਪ ਵੱਲੋਂ ਪ੍ਰਤੀ ਮਹੀਨਾ 1000 ਰੁਪਏ ਦੇਣ ਵਾਲੀ ਗੰਰਟੀ ਜਲਦ ਹੋਵੇਗੀ ਪੂਰੀ : ਬਲਾਕ ਪ੍ਰਧਾਨ

(ਬਲਵਿੰਦਰ ਕੁਮਾਰ) ਲੁਧਿਆਣਾ। ਪੰਜਾਬ ਦੇ ਸਰਕਾਰੀ ਸਕੂਲਾਂ ਦੇ ਨਾ ਸ਼ਹੀਦਾਂ ਦੇ ਨਾਮ ’ਤੇ ਰੱਖਣਾ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਦੱਖਣੀ ਦੇ ਬਲਾਕ ਪ੍ਰਧਾਨ ਮੁਨੀਸ਼ ਕੁਮਾਰ ਟਿੰਕੂ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਚੋਣਾਂ ਤੋਂ ਪਹਿਲਾ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਬਾਕੀ ਖੇਤਰਾਂ ਦੇ ਨਾਲ ਨਾਲ ਹਲਕਾ ਦੱਖਣੀ ਦੇ ਪੈਂਦੇ ਵਾਰਡਾਂ ’ਚ ਲੋਕ ਭਲਾਈ ਕੈਂਪ ਲੱਗਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਕੀਤੇ ਜਾ ਰਹੇ ਹਨ ਅਤੇ ਸਰਕਾਰ ਵੱਲੋਂ ਜਾਰੀ ਸਕੀਮਾਂ ਨੂੰ ਲੋੜਵੰਦ ਲੋਕਾਂ ਤੱਕ ਪਹੁੰਚਾੳਣ ਦਾ ਕੰਮ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਵਾਰਡ ਵਾਸੀਆਂ ਨੂੰ ਸਕੀਮਾਂ ਦਾ ਲਾਭ ਮਿਲ ਸਕੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਹਲਕਾ ਦੱਖਣੀ ਦੇ ਵਿਧਾਇਕ ਦੀ ਅਗਵਾਈ ਹੇਠ ਇਲਾਕੇ ’ਚ ਲੋਕਾਂ ਨੂੰ ਆ ਰਹੀਆਂ ਮੁਸ਼ਕਿਲ ਸਬੰਧੀ ਜਾਣਕਾਰੀ ਹਾਸਿਲ ਕਰਕੇ ਉਨ੍ਹਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਸਾਡਾ ਮੁੱਖ ਸਕਸਦ ਹੈ ਅਤੇ ਸਰਕਾਰ ਬਣਨ ਤੇ ਔਰਤਾਂ ਨੂੰ ਪ੍ਰਤੀ ਮਹੀਨਾ 1 ਹਜ਼ਾਰ ਰੁਪਏ ਦੇਣ ਦਾ ਵਾਅਦਾ ਕਰਨ ਵਾਲੀ ਆਪ ਸਰਕਾਰ ਆਪਣੀ ਦੂਜੀ ਗਰੰਟੀ ਪੂਰੀ ਕਰਨ ਜਾ ਰਹੀ ਹੈ।

About Post Author

Share and Enjoy !

Shares

Leave a Reply

Your email address will not be published.