ਵਿਕਰਮ ਸਿੰਘ ਰੋੜੀ ਨੂੰ ਸਬ-ਇੰਸਪੈਕਟਰ ਤੋਂ ਤਰੱਕੀ ਦੇ ਕੇ ਇੰਸਪੈਕਟਰ ਬਣਾਇਆ, ਐਸ.ਐਸ.ਪੀ. ਨੇ ਸਟਾਰ ਲਗਾ ਕੇ ਦਿੱਤੀ ਵਧਾਈ

Share and Enjoy !

Shares

ਨਵਾਂਸ਼ਹਿਰ(ਜਤਿੰਦਰਪਾਲ ਸਿੰਘ ਕਲੇਰ) : ਜ਼ਿਲ੍ਹਾ ਪੁਲਿਸ ਵਿੱਚ ਸੇਵਾ ਨਿਭਾ ਰਹੇ ਸਬ-ਇੰਸਪੈਕਟਰ ਵਿਕਰਮ ਸਿੰਘ ਰੋੜੀ ਨੂੰ ਤਰੱਕੀ ਦੇ ਕੇ ਇੰਸਪੈਕਟਰ ਬਣਾਇਆ ਗਿਆ ਹੈ। ਇਸ ਮੌਕੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ ਕਪਤਾਨ ਪੁਲਿਸ ਤੁਸ਼ਾਰ ਗੁਪਤਾ ਨੇ ਉਨ੍ਹਾਂ ਦੇ ਮੋਢੇ ਤੇ ਇੰਸਪੈਕਟਰ ਦਾ ਸਟਾਰ ਲਗਾ ਕੇ ਵਧਾਈ ਦਿੱਤੀ।
ਇਸ ਮੌਕੇ ਐਸ.ਐਸ.ਪੀ. ਤੁਸ਼ਾਰ ਗੁਪਤਾ ਨੇ ਕਿਹਾ ਕਿ ਤਰੱਕੀ ਨਾਲ ਜ਼ਿੰਮੇਵਾਰੀ ਵੀ ਵੱਧ ਜਾਂਦੀ ਹੈ। ਉਨ੍ਹਾਂ ਵਿਕਰਮ ਸਿੰਘ ਰੋੜੀ ਨੂੰ ਇਮਾਨਦਾਰੀ, ਮਿਹਨਤ ਅਤੇ ਲੋਕ-ਹਿੱਤ ਨੂੰ ਪਹਿਲ ਦੇ ਕੇ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੁਲਿਸ ਦਾ ਮੁੱਖ ਮਕਸਦ ਲੋਕਾਂ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਸਥਾਪਤੀ ਹੈ, ਇਸ ਲਈ ਹਰ ਅਧਿਕਾਰੀ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ।
ਇਸ ਮੌਕੇ ਵਿਕਰਮ ਸਿੰਘ ਰੋੜੀ ਨੇ ਐਸ.ਐਸ.ਪੀ. ਅਤੇ ਸੀਨੀਅਰ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ।

About Post Author

Share and Enjoy !

Shares

Leave a Reply

Your email address will not be published.