ਵਿਧਾਇਕਾ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਪਿੰਡ ਡੱਲਾ ਨੂੰ 45 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ

Share and Enjoy !

Shares
ਹਠੂਰ( ਕੌਸ਼ਲ ਮੱਲ੍ਹਾ )-ਆਮ ਆਦਮੀ ਪਾਰਟੀ ਵੱਲੋਂ ਚਲਾਈ ਜਾ ਰਹੀ ਡੋਰ-ਟੂ-ਡੋਰ ਮੁਹਿੰਮ ਤਹਿਤ ਹਲਕਾ ਵਿਧਾਇਕਾ ਬੀਬੀ ਸਰਬਜੀਤ ਕੌਰ ਮਾਣੂੰਕੇ ਅੱਜ ਪਿੰਡ ਡੱਲਾ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਪਿੰਡ ਵਾਸੀਆਂ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ‘ਤੇ ਪ੍ਰੋ: ਸੁਖਵਿੰਦਰ ਸਿੰਘ ਸੁੱਖੀ, ਮਾਰਕੀਟ ਕਮੇਟੀ ਜਗਰਾਉਂ ਦੇ ਚੇਅਰਮੈਨ ਕੁਲਵਿੰਦਰ ਸਿੰਘ ਕਾਲਾ, ਮਾਰਕੀਟ ਕਮੇਟੀ ਹਠੂਰ ਦੇ ਚੇਅਰਮੈਨ ਕਰਮਜੀਤ ਸਿੰਘ ਕੰਮੀ ਡੱਲਾ, ਪੰਥਕ ਆਗੂ ਭਾਈ ਗੁਰਜੰਟ ਸਿੰਘ ਖਾਲਸਾ ਰਸੂਲਪੁਰ ਵੀ ਹਾਜ਼ਰ ਸਨ।ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਸਰਪੰਚ ਗੋਪਾਲ ਸਿੰਘ ਪਾਲੀ ਵੱਲੋਂ ਵਿਧਾਇਕ ਅਤੇ ਉਨ੍ਹਾਂ ਦੇ ਨਾਲ ਪਹੁੰਚੇ ਆਗੂਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਇਕਾ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਪਿੰਡ ਡੱਲਾ ਦੇ ਵਿਕਾਸ ਕਾਰਜਾਂ ਲਈ 45 ਲੱਖ ਰੁਪਏ ਦੀ ਗਰਾਂਟ ਜਾਰੀ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਪੌਣੇ ਪੰਜ ਸਾਲਾਂ ਦੌਰਾਨ ਹਲਕੇ ਵਿੱਚ ਵਿਕਾਸ ਕਾਰਜ ਕਰਵਾਉਣ ਦੇ ਨਾਲ-ਨਾਲ ਲੋਕ ਭਲਾਈ ਦੀਆਂ ਸਕੀਮਾਂ ਨੂੰ ਲਾਗੂ ਕੀਤਾ ਗਿਆ ਹੈ। ਡੋਰ-ਟੂ-ਡੋਰ ਮੁਹਿੰਮ ਦਾ ਮੁੱਖ ਉਦੇਸ਼ ਸਰਕਾਰ ਦੀਆਂ ਯੋਜਨਾਵਾਂ ਅਤੇ ਲੋਕਾਂ ਲਈ ਕੀਤੇ ਕੰਮਾਂ ਦੀ ਜਾਣਕਾਰੀ ਘਰ-ਘਰ ਤੱਕ ਪਹੁੰਚਾਉਣਾ ਹੈ ਤਾਂ ਜੋ ਹਰ ਵਰਗ ਦੇ ਲੋਕ ਇਨ੍ਹਾਂ ਸਕੀਮਾਂ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਕੰਮ ਕੀਤਾ ਹੈ ਅਤੇ ਪੇਡੂ ਖੇਤਰਾਂ ਵਿੱਚ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਮੁਕਾਬਲੇ ਕੋਈ ਹੋਰ ਪਾਰਟੀ ਨਹੀਂ ਹੈ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਪਾਰਟੀ ਮੁੜ ਸਰਕਾਰ ਬਣਾਏਗੀ। ਇਸ ਮੌਕੇ ਸਰਪੰਚ ਗੋਪਾਲ ਸਿੰਘ ਪਾਲੀ ਨੇ ਪਿੰਡ ਡੱਲਾ ਦੇ ਵਿਕਾਸ ਕਾਰਜਾਂ ਲਈ 45 ਲੱਖ ਰੁਪਏ ਦੀ ਗਰਾਂਟ ਦੇਣ ‘ਤੇ ਵਿਧਾਇਕਾ ਬੀਬੀ ਸਰਬਜੀਤ ਕੌਰ ਮਾਣੂੰਕੇ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਵੀ ਪਿੰਡ ਡੱਲਾ ਦੇ ਵਿਕਾਸ ਲਈ ਖੁੱਲ੍ਹੇ ਦਿਲ ਨਾਲ ਗਰਾਂਟਾਂ ਦਿੱਤੀਆਂ ਗਈਆਂ ਹਨ, ਜਿਸ ਨਾਲ ਪਿੰਡ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਨੂੰ ਹੁਲਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਪਿੰਡਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮ ਸ਼ਲਾਘਾਯੋਗ ਹਨ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਆਉਣ ਵਾਲੇ ਸਮੇਂ ਵਿੱਚ ਵੀ ਪੰਜਾਬ ਸਰਕਾਰ ਵੱਲੋਂ ਇਸੇ ਤਰ੍ਹਾਂ ਵਿਕਾਸ ਕਾਰਜ ਜਾਰੀ ਰੱਖੇ ਜਾਣਗੇ ਅਤੇ ਪਿੰਡ ਡੱਲਾ ਸਮੇਤ ਸਮੁੱਚੇ ਪੰਜਾਬ ਦਾ ਹੋਰ ਵਿਕਾਸ ਹੋਵੇਗਾ। ਅੰਤ ਵਿੱਚ ਸਰਪੰਚ ਗੋਪਾਲ ਸਿੰੰਘ ਪਾਲੀ ਡੱਲਾ ਵੱਲੋਂ ਪਿੰਡ ਪਹੁੰਚੇ ਸਾਰੇ ਆਗੂਆਂ ਅਤੇ ਪਤਵੰਤਿਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਪੰਚ ਜਗਦੇਵ ਸਿੰਘ, ਪੰਚ ਜਗਸੀਰ ਸਿੰਘ, ਪੰਚ ਹਰਚੰਦ ਸਿੰਘ ਕਾਲਾ,ਐਡਵੋਕੇਟ ਰੁਪਿੰਦਰਪਾਲ ਸਿੰਘ ਸਰਾਂ, ਮਾਸਟਰ ਦਰਸ਼ਨ ਸਿੰਘ, ਪੰਚ ਸੁਖਦੇਵ ਸਿੰਘ,ਗੁਰਚਰਨ ਸਿੰਘ, ਪੰਚ ਸੁਖਵਿੰਦਰ ਸਿੰਘ
ਲਾਡੀ, ਮਨਿੰਦਰ ਸਿੰਘ, ਅਮਨ ਸਿੱਧੂ, ਸਰਨਾ ਸਰਾਂ, ਹੈਪੀ ਚਾਹਿਲ, ਸੈਕਟਰੀ ਹਾਕਮ ਸਿੰਘ ਆਦਿ ਹਾਜ਼ਰ ਸਨ।

 

About Post Author

Share and Enjoy !

Shares

Leave a Reply

Your email address will not be published.