ਵੱਖ-ਵੱਖ ਵਾਰਡਾਂ ਦੇ ਕੌਂਸਲਰਾਂ ਨੇ ਠੱਪ ਪਏ ਵਿਕਾਸ ਕਾਰਜਾਂ ਨੂੰ ਚਾਲੂ ਕਰਵਾਉਣ ਲਈ ਨਗਰ ਕੌਂਸਲ ਦਫਤਰ ਵਿਖੇ ਲਾਇਆ ਧਰਨਾ

Share and Enjoy !

Shares

(ਰਾਜੂ ਸਿੰਗਲਾ) ਸੁਨਾਮ ਊਧਮ ਸਿੰਘ ਵਾਲਾ। ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਕੌਂਸਲਰਾਂ ਵੱਲੋਂ ਆਪਣੇ ਵਾਰਡਾਂ ਵਿੱਚ ਰੁਕੇ ਵਿਕਾਸ ਕਾਰਜਾਂ ਨੂੰ ਲੈ ਕੇ ਨਗਰ ਕੌਂਸਲ ਦਫਤਰ ਵਿਖੇ ਧਰਨਾ ਲਗਾਇਆ ਗਿਆ ਜਿਸ ਦੌਰਾਨ ਵਾਰਡ ਵਾਸੀ ਵੀ ਮੌਜੂਦ ਰਹੇ ਅਤੇ ਪੰਜਾਬ ਸਰਕਾਰ ਤੇ ਨਗਰ ਕੌਂਸਲ ਵਿਰੁੱਧ ਜੰਮ ਕੇ ਨਾਰੇਬਾਜ਼ੀ ਕੀਤੀ।
ਧਰਨੇ ਤੇ ਬੈਠੇ ਵੱਖ-ਵੱਖ ਵਾਰਡਾਂ ਦੇ ਕੌਂਸਲਰਾਂ ਸੁਖਵਿੰਦਰ ਸੁੱਖੀ, ਸਨੀ ਕਾਂਸਲ, ਆਸ਼ੂ ਖਡਿਆਲੀਆ, ਬਲਜੀਤ ਸਿੰਘ, ਗੁਰਤੇਗ ਸਿੰਘ ਨਿੱਕਾ, ਹਰਪਾਲ ਹਾਂਡਾ ਅਤੇ ਕੌਂਸਲਰ ਜਸਵਿੰਦਰ ਕੌਰ ਹਾਂਡਾ ਦੇ ਪਤੀ ਚਮਕੌਰ ਹਾਂਡਾ ਨੇ ਆਖਿਆ ਕਿ ਅੱਜ ਉਹ ਵਾਰਡ ਵਾਸੀਆਂ ਨਾਲ ਸ਼ਹਿਰ ਵਿੱਚ ਰੁਕੇ ਵਿਕਾਸ ਕਾਰਜਾਂ ਨੂੰ ਚਾਲੂ ਕਰਵਾਉਣ ਲਈ ਧਰਨਾ ਲਾਉਣ ਲਈ ਮਜ਼ਬੂਰ ਹੋਏ ਹਨ। ਉਹਨਾਂ ਕਿਹਾ ਕਿ ਉਹ ਵਾਰਡ ਵਿੱਚ ਵਿਕਾਸ ਕਾਰਜਾਂ ਲਈ ਨਗਰ ਕੌਂਸਲ ਪ੍ਰਧਾਨ ਅਤੇ ਕਾਰਜਸਾਧਕ ਅਫਸਰ ਨੂੰ ਵੀ ਮਿਲ ਚੁੱਕੇ ਹਨ ਪਰ ਥੋੜਾ-ਬਹੁਤ ਕੰਮ ਕਰਵਾ ਕੇ ਬੰਦ ਕਰ ਦਿੱਤਾ ਜਾਂਦਾ ਹੈ। ਕੌਂਸਲਰਾਂ ਨੇ ਆਖਿਆ ਕਿ ਪੀਰ ਬੰਨਾ ਬਨੋਈ ਰੋਡ ਨੂੰ ਕਈ ਦਿਨ ਤੋਂ ਪੁੱਟਿਆ ਗਿਆ ਹੈ ਪਰ ਉਸ ਤੇ ਕੰਮ ਨਹੀਂ ਕੀਤਾ ਗਿਆ ਜਿਸ ਕਾਰਨ ਉਥੋਂ ਦੇ ਵਾਸੀਆਂ ਅਤੇ ਰਾਹਗੀਰਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਕੌਂਸਲਰਾਂ ਨੇ ਨਗਰ ਕੌਂਸਲ ਅਤੇ ਠੇਕੇਦਾਰਾਂ ਤੇ ਕੰਮਕਾਜ ਵਿੱਚ ਵਿਤਕਰੇਬਾਜ਼ੀ ਦੇ ਦੋਸ਼ ਵੀ ਪਾਏ। ਉਹਨਾਂ ਮੰਗ ਕੀਤੀ ਕਿ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਠੱਪ ਪਏ ਵਿਕਾਸ ਕਾਰਜਾਂ ਨੂੰ ਤੁਰੰਤ ਸ਼ੁਰੂ ਕਰਵਾਇਆ ਜਾਵੇ ਤਾਂ ਜੋ ਵਾਰਡ ਅਤੇ ਸ਼ਹਿਰ ਵਾਸੀਆਂ ਨੂੰ ਸੁੱਖ ਦਾ ਸਾਂਹ ਮਿਲ ਸਕੇ ਅਤੇ ਨਾਲ ਹੀ ਆਖਿਆ ਕਿ ਜੇਕਰ ਠੱਪ ਪਏ ਵਿਕਾਸ ਕਾਰਜ ਜਲਦ ਸ਼ੁਰੂ ਨਾ ਕਰਵਾਏ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਧਰਨੇ ਦੌਰਾਨ ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਨੇ ਧਰਨਾਕਾਰੀਆਂ ਨੂੰ ਲੱਡੂ ਅਤੇ ਪਕੌੜੇ ਖੁਆ ਕੇ ਆਓ ਭਗਤ ਕੀਤੀ ਅਤੇ ਕੰਮ ਸ਼ੁਰੂ ਕਰਵਾਉਣ ਦਾ ਭਰੋਸਾ ਵੀ ਦਿੱਤਾ।
ਇਸ ਮੌਕੇ ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਨੇ ਆਖਿਆ ਕਿ ਸ਼ਹਿਰ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਉਹਨਾਂ ਹਮੇਸ਼ਾ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਹੈ ਅਤੇ ਵਿਤਕਰੇਬਾਜ਼ੀ ਤੋਂ ਕੋਹਾਂ ਦੂਰ ਹਨ। ਇਸ ਦੌਰਾਨ ਸ਼ਹਿਰ ਵਿੱਚ ਘੁੰਮ ਰਹੇ ਬੇਸਹਾਰਾ ਪਸ਼ੂਆਂ ਕਾਰਨ ਸ਼ਹਿਰ ਵਾਸੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਉਹਨਾਂ ਆਖਿਆ ਕਿ ਆਉਂਦੇ ਹਫਤੇ ਵਿੱਚ ਸਥਾਈ ਹੱਲ ਲਈ ਇਸ ਪ੍ਰਤੀ ਸਟੈਪ ਚੁੱਕਿਆ ਜਾ ਰਿਹਾ ਹੈ। ਬਰਸਾਤੀ ਪਾਣੀ ਦੀ ਨਿਕਾਸੀ ਸਬੰਧੀ ਉਹਨਾਂ ਕਿਹਾ ਕਿ ਪਹਿਲਾਂ ਨਾਲੋਂ ਕੁਝ ਖੇਤਰਾਂ ਵਿੱਚ ਖੜਦੇ ਬਰਸਾਤੀ ਪਾਣੀ ਦੀ ਨਿਕਾਸੀ ਦਾ ਹੱਲ ਕੀਤਾ ਗਿਆ ਹੈ ਅਤੇ ਉਹਨਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਏਰੀਆ ਦਾ ਜਾਇਜ਼ਾ ਵੀ ਲਿਆ ਗਿਆ ਹੈ ਤਾਂ ਜੋ ਬਰਸਾਤੀ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕੀਤਾ ਜਾ ਸਕੇ।

About Post Author

Share and Enjoy !

Shares

Leave a Reply

Your email address will not be published.