ਸਦਰ ਥਾਣਾ ਨਵਾਂਸ਼ਹਿਰ ਦੀ ਪੁਲਿਸ ਨੇ 2 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕੀਤਾ ਗ੍ਰਿਫਤਾਰ !

Share and Enjoy !

Shares
ਨਵਾਂਸ਼ਹਿਰ(ਸੰਜੀਵ ਕੁਮਾਰ ਬੌਬੀ)ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਜਿਲ੍ਹਾ ਐਸ.ਬੀ.ਐਸ ਨਗਰ ਦੇ ਐਸ ਐਸ ਪੀ ਮਾਣਯੋਗ ਤੁਸ਼ਾਰ ਗੁਪਤਾ ਜੀ ਤੇ ਡੀ.ਐਸ.ਪੀ ਪੰਕਜ ਸ਼ਰਮਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਨੂੰ ਠੱਲ੍ਹ ਪਾਉਂਦੇ ਹੋਏ ਬੀਤੀ ਕੱਲ੍ਹ ਸਦਰ ਨਵਾਂਸ਼ਹਿਰ ਦੇ ਐਸ.ਐਚ.ਓ ਚੌਧਰੀ ਵਰਿੰਦਰ ਕੁਮਾਰ ਨੇ ਦੱਸਿਆ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਪਾਰਟੀ ਨੇ 2 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ.ਓਹਨਾ ਆਖਿਆ ਕਿ ਪੁਲਿਸ ਪਾਰਟੀ ਜਦੋਂ ਥਾਣਾ ਸਦਰ ਨਵਾਂਸ਼ਹਿਰ ਤੋਂ ਪਿੰਡ ਕਰਿਆਮ ਹੋਕੇ ਪਿੰਡ ਹਿਆਲਾ ਤੇ ਬੇਗਮਪੁਰ ਵੱਲ ਦੇ ਰਸਤੇ ਜਾ ਰਹੀ ਸੀ ਤੇ Y-ਪੁਆਇੰਟ ਕੋਲ ਬੇਗਮਪੁਰ ਦੇ ਰਸਤੇ ਸੜਕ ਤੇ ਉਹਨਾ ਨੂੰ ਇਕ ਸ਼ੱਕੀ ਵਿਅਕਤੀ ਦਿਖਾਈ ਦਿੱਤਾ ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ,ਸ਼ੱਕ ਦੇ ਆਧਾਰ ਤੇ ਉਸ ਤੋਂ ਪੁੱਛ-ਗਿੱਛ ਕਰਨ ਅਤੇ ਤਲਾਸ਼ੀ ਲੈਣ ਉਪਰੰਤ ਉਸ ਕੋਲੋਂ 2 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।ਥਾਣਾ ਮੁਖੀ ਨੇ ਆਖਿਆ ਕਿ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਜਿਸ ਦੀ ਪਹਿਚਾਣ ਅਰਜੁਨ ਰਾਣਾ ਪੁੱਤਰ ਪਰਮਜੀਤ ਸਿੰਘ ਪਿੰਡ ਸ਼ੇਖੂਪੁਰ,ਥਾਣਾ ਮੁਕੰਦਪੁਰ ਵਜੋਂ ਹੋਈ,ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਹੋਰ ਤਫ਼ਤੀਸ਼ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ। ਇਸ ਮੌਕੇ ਪੁਲਿਸ ਪਾਰਟੀ ਮੌਜੂਦ ਸੀ।

About Post Author

Share and Enjoy !

Shares

Leave a Reply

Your email address will not be published.