ਸਰਕਾਰੀ ਪ੍ਰਾਇਮਰੀ ਸਕੂਲ ਹਰੀਪੁਰਾ ਵਿਖੇ ਗ੍ਰੇਜੂਏਸ਼ਨ ਸੈਰਾਮਨੀ ਕਰਵਾਈ ਗਈ 

Share and Enjoy !

Shares
 
ਸੰਗਰੂਰ (ਜਗਸੀਰ ਲੌਂਗੋਵਾਲ) : ਪੰਜਾਬ ਸਰਕਾਰ ਵੱਲੋਂ ਜਾਰੀ ਆਦੇਸਾਂ ਦੀ ਪਾਲਣਾ ਕਰਦੇ ਹੋਏ  ਗੁਰਮੀਤ ਸਿੰਘ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸੰਗਰੂਰ 1 ਦੀ ਯੋਗ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ, ਹਰੀਪੁਰਾ ਸੰਗਰੂਰ ਵਿਖੇ ਗ੍ਰੇਜੂਏਸ਼ਨ ਸੈਰਾਮਨੀ ਕਰਵਾਈ ਗਈ। ਇਸ ਗ੍ਰੇਜੂਏਸਨੀ ਸੈਰਾਮਨੀ ਸਬੰਧੀ ਸ੍ਰੀਮਤੀ ਪਰਮਜੀਤ ਕੌਰ, ਮੁੱਖ ਅਧਿਆਪਕ ਹਰੀਪੁਰਾ ਨੇ ਦੱਸਿਆ ਕਿ ਇਹ ਸਮਾਗਮ ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰ ਕਰਵਾਇਆ ਜਾ ਰਿਹਾ ਹੈ ਅਤੇ ਜਿਹੜੇ ਵਿਦਿਆਰਥੀ ਯੂ.ਕੇ.ਜੀ ਤੋਂ ਪਹਿਲੀ ਜ਼ਮਾਤ ਵਿੱਚ ਹੋਏ ਹਨ, ਉਨ੍ਹਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਹੌਸਲਾ ਅਫਜਾਈ ਕੀਤੀ ਜਾਵੇਗੀ।ਸ਼ਮਾਗਮ ਦੀ ਸ਼ੁਰੂਆਤ ਕਰਦੇ ਹੋਏ ਸ੍ਰੀਮਤੀ ਜ਼ਸਵੀਰ ਕੌਰ, ਪ੍ਰੀ ਪ੍ਰਾਇਮਰੀ ਅਧਿਆਪਕ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰੀ ਪਾਇਮਰੀ ਦੇ ਬੱਚਿਆਂ ਲਈ ਦਿੱਤੀਆਂ ਜਾਂਦੀਆਂ ਸਮੇਂ ਸਮੇਂ ਤੇ ਸਹੂਲਤਾ ਨਾਲ ਸਕੂਲਾਂ ਵਿੱਚ ਵਿਦਿਆਰਥੀ ਦੀ ਆਮਦ ਵਧੀ ਹੈ ਅਤੇ ਸਕੂਲ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੀ ਯੋਗ ਅਤੇ ਸੁਚੱਜੀ ਅਗਵਾਈ ਲਈ ਸਖਤ ਮਿਹਨਤ ਕੀਤੀ ਜਾ ਰਹੀਂ ਹੈ। ਇਸ ਮੌਕੇ ਸਮਾਜ ਸੇਵੀ ਵਿਜੈ ਕੁਮਾਰ ਮੰਗਵਾਲ ਨੇ ਮੁੱਖ ਮਹਿਮਾਨ ਦੇ ਤੌਰ ਤੇ ਸਮੂਲੀਅਤ ਕੀਤੀ। ਉਨ੍ਹਾਂ ਸਕੂਲ ਦੇ ਅਧਿਆਪਕਾਂ ਵੱਲੋਂ ਕੀਤੇ ਜਾਦੇ ਉਪਰਾਲਿਆਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਸਾਡੇ ਵੱਲੋਂ ਵਿਦਿਆਰਥੀਆਂ ਦੀ ਪੜ੍ਹਾਈ ਲਈ ਹਰ ਤਰ੍ਹਾ ਦੀ ਮੱਦਦ ਕੀਤੀ ਜਾਵੇਗੀ।ਇਸ ਉਪਰੰਤ ਮੁੱਖ ਮਹਿਮਾਨ ਅਤੇ ਸਕੂਲ ਮਨੈਜਮੈਟ ਕਮੇਟੀ ਦੇ ਚੇਅਰਮੈਨ ਨੇ ਜਿਹੜੇ ਵਿਦਿਆਰਥੀ ਯੂ.ਕੇ.ਜੀ ਤੋਂ ਪਹਿਲੀ ਜ਼ਮਾਤ ਵਿੱਚ ਹੋਏ ਹਨ, ਉਨ੍ਹਾਂ ਨੂੰ ਸਨਮਾਨ ਚਿੰਨ ਦੇ ਕੇ ਸਨਾਮਨਿਤ ਕੀਤਾ ਗਿਆ।ਇਸ ਮੌਕੇ ਸਕੁੂਲ ਦਾ ਸਮੂਹ ਸਟਾਫ ,ਮਨੈਜਮੈਂਟ ਕਮੇਟੀ ਮੈਬਰ ਅਤੇ ਹੋਰ ਪਤਵੰਤੇ ਸੱਜਣ ਸ਼ਾਮਲ ਸਨ।ਸਮਾਗਮ ਦੇ ਅੰਤ ਵਿੱਚ ਸ੍ਰੀਮਤੀ ਰਿਸੂ ਰਾਣੀ, ਪ੍ਰੀ ਪ੍ਰਾਇਮਰੀ ਅਧਿਆਪਕ ਵੱਲੋਂ ਹਾਜਰ ਹੋਏ ਮੁੱਖ ਮਹਿਮਾਨ, ਮਾਪਿਆਂ,ਸਕੂਲ ਮਨੈਜਮੈੰਟ ਕਮੇਟੀ ਦੇ ਮੈਬਰਾਂ ਦਾ ਧੰਨਵਾਦ ਕੀਤਾ ਗਿਆ।

About Post Author

Share and Enjoy !

Shares

Leave a Reply

Your email address will not be published.