– ਬਗਬਾਨਾਂ ਤੇ ਕਿਸਾਨਾਂ ਨੂੰ ਲਾਹਾ ਲੈਣ ਦੀ ਅਪੀਲ
(ਸ਼ਮਿੰਦਰਪਾਲ/ਪੂਜਾ) ਸ੍ਰੀ ਮੁਕਤਸਰ ਸਾਹਿਬ। ਬਰਿੰਦਰ ਪਾਲ ਸਿੰਘ, ਇੰਚਾਰਜ ਸਰਕਾਰੀ ਬਾਗ ਤੇ ਨਰਸਰੀ, ਸਰਾਏਨਾਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਾਏਨਾਗਾ ਵਿਖੇ ਅਮਰੂਦ ਦੀਆਂ ਕਿਸਮਾਂ ( ਹਿਸਾਰ ਸਫੈਦਾ ਅਤੇ ਪੰਜਾਬ ਸਫੈਦਾ), ਕਿੰਨੂ , ਨਿੰਬੂ, ਮਾਲਟਾ ਅਤੇ ਹੋਰ ਫਲਦਾਰ ਵਧੀਆ ਕਿਸਮ ਦੇ ਬੂਟੇ ਉਪਲਬੱਧ ਹਨ। ਪੰਜਾਬ ਨੂੰ ਰਿਵਾਇਤੀ ਫਸਲਾਂ ਦੇ ਚੱਕਰ ਵਿੱਚੋਂ ਕੱਢਣ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਉੱਤੇ ਉਪਰਾਲੇ ਕੀਤੇ ਜਾ ਰਹੇ ਹਨ। ਬਾਗਬਾਨੀ ਇਕ ਅਜਿਹਾ ਕਾਰਜ ਖੇਤਰ ਹੈ ਜਿਹੜਾ ਕਿ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ਉਤੇ ਵਧੇਰੇ ਤੇਜੀ ਨਾਲ ਅੱਗੇ ਤੋਰ ਸਕਦਾ ਹੈ। ਇਸੇ ਤਹਿਤ ਵਿਭਾਗ ਦੀ ਸਰਕਾਰੀ ਬਾਗ ਤੇ ਨਰਸਰੀ, ਸਰਾਏਨਾਗਾ ਵਿਖੇ ਵਧੀਆ ਕਿਸਮ ਦੇ ਫਲਦਾਰ ਬੂਟੇ ਉਪਲੱਬਧ ਹਨ। ਇਹ ਬੂਟੇ ਲਗਾ ਕੇ ਆਮਦਨੀ ਵਿੱਚ ਵਾਧਾ ਕਰਨ ਦੇ ਨਾਲ ਨਾਲ ਵਾਤਾਵਰਨ ਦੀ ਸਾਂਭ ਸੰਭਾਲ ਵਿੱਚ ਵੀ ਵੱਡੇ ਪੱਧਰ ਉੱਤੇ ਯੋਗਦਾਨ ਪਾਇਆ ਜਾ ਸਕਦਾ ਹੈ। ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਚੰਗੇ ਬੂਟੇ ਲਗਾ ਕੇ ਚੰਗੇ ਬਾਗ ਵਿਕਸਤ ਕੀਤੇ ਜਾਣ ਨਾਲ ਹੀ ਘਰੇਲੂ ਪੱਧਰ ਉੱਤੇ ਬੂਟੇ ਲਾ ਕੇ ਆਪਣੇ ਘਰ ਦੇ ਫਲ ਖਾਈਏ ਅਤੇ ਫਲਦਾਰ ਬੂਟੇ ਲਗਵਾਉਣ ਲਈ ਹੋਰਨਾਂ ਨੂੰ ਉਤਸਾਹਤ ਕੀਤਾ ਜਾਵੇ। ਸਰਕਾਰੀ ਬਾਗ ਤੇ ਨਰਸਰੀ, ਸਰਾਏਨਾਗਾ ਦਾ ਦਫਤਰ ਸ੍ਰੀ ਮੁਕਤਸਰ ਸਾਹਿਬ- ਕੋਟਕਪੂਰਾ ਹਾਈਵੇਅ ਉੱਪਰ ਸਥਿਤ ਹੈ।