ਸਰਕਾਰੀ ਰਣਬੀਰ ਕਾਲਜ ਵਿਖੇ ਵਿਸ਼ਵ ਮਨੁੱਖੀ ਅਧਿਕਾਰ ਦਿਵਸ ਮਨਾਇਆ

Share and Enjoy !

Shares
ਸੰਗਰੂਰ, 14 ਦਸੰਬਰ (ਰਾਜੂ ਸਿੰਗਲਾ): ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ ਵਿਸ਼ਵ ਮਨੁੱਖੀ ਅਧਿਕਾਰ ਦਿਵਸ ਮਨਾਇਆ ਗਿਆ ਜਿਸ ਤਹਿਤ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਲੋਂ ਅੰਤਰ-ਕਾਲਜ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਪ੍ਰਿੰਸੀਪਲ ਰਵਿੰਦਰ ਕੌਰ ਸੂਚ ਦੀ ਅਗਵਾਈ ਹੇਠ ਕਾਲਜ ਵਿਦਿਆਰਥੀਆਂ ਨੇ ਇਸ ਮੁਕਾਬਲੇ ਵਿੱਚ ਭਾਗ ਲਿਆ।
            ਜਾਣਕਾਰੀ ਦਿੰਦੇ ਹੋਏ ਫਾਈਨ ਆਰਟਸ ਵਿਭਾਗ ਦੇ ਮੁਖੀ ਪ੍ਰੋ. ਸੰਦੀਪ ਸਿੰਘ ਨੇ ਦੱਸਿਆ ਕਿ ਇਸ ਮੁਕਾਬਲੇ ਵਿਚ ਕਾਲਜ ਦੇ ਤਿੰਨ ਵਿਦਿਆਰਥੀਆਂ ਨੇ ਹਿੱਸਾ ਲਿਆ ਜਿਹਨਾਂ ਵਿੱਚ ਤਨਿਸ਼ਾ ਸੈਣੀ ਬੀ.ਏ ਭਾਗ ਤੀਜਾ ਨੇ ਪਹਿਲਾ ਸਥਾਨ ਅਤੇ ਜਸ਼ਨਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਿਲ ਕਰਕੇ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਦਾ ਰੌਸ਼ਨ ਕੀਤਾ। ਕਾਲਜ ਪਹੁੰਚਣ ‘ਤੇ ਵਿਦਿਆਰਥੀਆਂ ਦਾ ਪ੍ਰਿੰਸੀਪਲ, ਵਾਈਸ ਪ੍ਰਿੰਸੀਪਲ ਡਾ. ਅਚਲਾ, ਪ੍ਰੋ. ਅਸ਼ਵਨੀ ਕੁਮਾਰ, ਯੂਥ ਕੋ-ਆਰਡੀਨਟਰ ਪ੍ਰੋ. ਰਾਜਵੀਰ ਕੌਰ, ਪ੍ਰੋ. ਧਰਮਿੰਦਰ ਸਿੰਘ ਅਤੇ ਸੰਜੂ ਕੁਮਾਰ ਆਦਿ ਨੇ ਨਿੱਘਾ ਸਵਾਗਤ ਕੀਤਾ।

About Post Author

Share and Enjoy !

Shares

Leave a Reply

Your email address will not be published.