ਸਰਕਾਰ ਨੂੰ ਪੰਜਾਬ ਵਿੱਚੋਂ ਗੈਂਗਸਟਰ ਖਤਮ ਕਰਕੇ ਸ਼ਾਂਤੀ ਵਾਲਾ ਮਾਹੌਲ ਪੈਦਾ ਕਰਨਾ ਚਾਹੀਦਾ ਹੈ : ਡਾ ਐਮ ਜਮੀਲ ਬਾਲੀ 

Share and Enjoy !

Shares


ਹੁਸਿ਼ਆਰਪੁਰ (ਤਰਸੇਮ ਦੀਵਾਨਾ) : ਦੁਨੀਆਂ ਭਰ ਵਿੱਚ ਨਾਮਣਾ ਖੱਟਣ ਵਾਲੇ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦਾ ਚਿੱਟੇ ਦਿਨ ਗੋਲੀਆਂ ਮਾਰ ਕੇ ਕਤਲ ਕਰਕੇ ਮਨੁੱਖ ਨੇ ਹੀ ਮਨੁੱਖਤਾ ਦਾ ਘਾਣ ਕੀਤਾ ਹੈ। ਕਿਉਕਿ ਸਵਿਧਾਨ ਮੁਤਾਬਿਕ ਕਿਸੇ ਵੀ ਮਨੁੱਖ ਕੋਲ ਕਿਸੇ ਵੀ ਮਨੁੱਖ ਨੂੰ ਮਾਰਨ ਦਾ ਕੋਈ ਅਧਿਕਾਰ ਨਹੀਂ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਬਾਲੀ ਹਸਪਤਾਲ ਦੇ ਐੱਮ ਡੀ ਅਤੇ ਉੱਘੇ ਸਮਾਜ ਸੇਵਕ ਤੇ ਬੁੱਧੀਜੀਵੀ ਸ਼ਖ਼ਸੀਅਤ ਡਾ ਐਮ ਜਮੀਲ ਬਾਲੀ ਨੇ ਕਿਹਾ ਕਿ ਸਿੱਧੂ ਮੂਸੇਵਾਲ ਨੇ ਛੋਟੀ ਜਿਹੀ ਉਮਰ ਵਿੱਚ ਹੀ ਪੰਜਾਬੀ ਬੋਲੀ ਨੂੰ ਦੁਨੀਆਂ ਵਿੱਚ ਆਪਣੀ ਗਾਇਕੀ ਰਾਹੀਂ ਪ੍ਰਚਾਰ ਕੇ ਮਕਬੂਲ ਬਣਾਇਆ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲੇ ਦੀ ਲੋਕਪ੍ਰਿਅਤਾ ਕਾਰਨ ਯੂ ਟਿਊਬ ਅਤੇ ਫੇਸ ਬੁੱਕ ਆਦਿ ਤੇ ਸਿੱਧੂ ਮੂਸੇਵਾਲੇ ਦੇ ਕਰੋੜਾਂ ਹੀ ਫੋਲੋਅਰ ਹਨ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲੇ ਦੀ ਕਤਲ ਕਾਰਨ ਹੋਈ ਮੌਤ ਕਾਰਨ ਪੰਜਾਬੀ ਭਾਸ਼ਾ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪੰਜਾਬ ਵਿੱਚੋਂ ਗੈਂਗਸਟਰ ਖਤਮ ਕਰਕੇ ਸ਼ਾਂਤੀ ਵਾਲਾ ਮਾਹੌਲ ਪੈਦਾ ਕਰਨਾ ਚਾਹੀਦਾ ਹੈ ਤਾਂ ਜੋ ਕਤਲ ਦੀਆਂ ਅਜਿਹੀਆਂ ਵਾਰਦਾਤਾਂ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਸਿੱਧੂ ਮੂਸੇ ਵਾਲੇ ਕਤਲ ਕਾਰਨ ਮਨੁੱਖਤਾ ਦਾ ਸਿਰ ਨੀਵਾਂ ਹੋਇਆ ਹੈ। ਸਿੱਧੂ ਮੂਸੇਵਾਲੇ ਦੀ ਮੌਤ ਕਾਰਨ ਪੰਜਾਬੀ ਗਾਇਕੀ ਨੂੰ ਪਏ ਘਾਟੇ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਸਿੱਧੂ ਮੂਸੇ ਵਾਲੇ ਦੇ ਕਾਤਲਾਂ ਨੂੰ  ਜਲਦੀ ਤੋਂ ਜਲਦੀ ਗ੍ਰਿਫਤਾਰ ਕਰਕੇ ਦੋਸ਼ੀਆਂ ਨੂੰ ਵੀ ਚੁਰਾਹੇ ਵਿੱਚ ਖੜ੍ਹੇ  ਕਰਕੇ ਬਿਨਾ ਕੇਸ ਚਲਾਏ ਗੋਲੀ ਮਾਰ ਦੇਣੀ ਚਾਹੀਦੀ ਹੈ ਤਾ ਕੇ ਅੱਗੇ ਤੋਂ ਕੋਈ ਇਹੋ ਜਿਹੀ ਘਿਨਾਉਣੀ ਹਰਕਤ ਕਰਨ ਤੋਂ ਪਹਿਲਾਂ ਸੌ ਵਾਰੀ ਸੋਚੇ ।

About Post Author

Share and Enjoy !

Shares

Leave a Reply

Your email address will not be published.