ਸਰਕਾਰ ਵਾਅਦੇ ਤੋਂ ਮੁਕਰੀ ਤਾਂ ਮੈਡੀਕਲ ਪ੍ਰੈਕਟੀਸ਼ਨਰ 25 ਨਵੰਬਰ ਤੋਂ ਕਰਨਗੇ ਵੱਡਾ ਸੰਘਰਸ਼

Share and Enjoy !

Shares
ਨਵਾਂਸ਼ਹਿਰ (ਜਤਿੰਦਰਪਾਲ ਸਿੰਘ ਕਲੇਰ) : ਪਿੰਡਾਂ ਅਤੇ ਸ਼ਹਿਰਾਂ ਦੀਆਂ ਸਲਮ ਬਸਤੀਆਂ ਵਿੱਚ 24 ਘੰਟੇ ਮੁੱਢਲੀਆਂ ਸਿਹਤ ਸੇਵਾਵਾਂ ਦੇ ਰਹੇ ਅਣ-ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਵਿੱਚ ਪੰਜਾਬ ਸਰਕਾਰ ਖਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ (ਰਜਿ. 295) ਨੇ ਐਲਾਨ ਕੀਤਾ ਹੈ ਕਿ ਜੇਕਰ 25 ਨਵੰਬਰ ਤੱਕ ਸ਼ਾਰਟ ਟਰਮ ਟ੍ਰੇਨਿੰਗ ਸ਼ੁਰੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਗਿਆ ਤਾਂ ਸੂਬਾ ਪੱਧਰੀ ਸੰਘਰਸ਼ ਵਿੱਢਿਆ ਜਾਵੇਗਾ।
ਐਸੋਸੀਏਸ਼ਨ ਦਾ ਕਹਿਣਾ ਹੈ ਕਿ ਸਰਕਾਰ ਨੇ 26 ਨਵੰਬਰ 2024 ਦੀ ਪੈਨਲ ਮੀਟਿੰਗ ਅਤੇ ਫਿਰ 16 ਅਪ੍ਰੈਲ 2026 ਦੀ ਸਬ ਕਮੇਟੀ ਦੀ ਮੀਟਿੰਗ ਵਿੱਚ ਇਨ੍ਹਾਂ ਪ੍ਰੈਕਟੀਸ਼ਨਰਾਂ ਨੂੰ ਰੈਗੂਲਰਾਈਜ਼ ਕਰਨ ਲਈ ਟ੍ਰੇਨਿੰਗ ਕਰਵਾਉਣ ਦਾ ਸਪੱਸ਼ਟ ਵਾਅਦਾ ਕੀਤਾ ਸੀ। ਇਸ ਤੋਂ ਬਾਅਦ ਸਿਹਤ ਵਿਭਾਗ ਦੇ ਡਾਇਰੈਕਟਰ ਵੱਲੋਂ 21 ਜੁਲਾਈ 2026 ਨੂੰ ਸਿਵਲ ਸਰਜਨਾਂ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਸਨ ਕਿ ਪ੍ਰੈਕਟੀਸ਼ਨਰਾਂ ਦੀ ਵਿੱਦਿਅਕ ਯੋਗਤਾ ਅਤੇ ਤਜਰਬੇ ਸਬੰਧੀ ਸਵੈ ਘੋਸ਼ਣਾ ਪੱਤਰ ਇਕੱਠੇ ਕੀਤੇ ਜਾਣ।
ਐਸੋਸੀਏਸ਼ਨ ਅਨੁਸਾਰ ਹਜ਼ਾਰਾਂ ਮੈਂਬਰਾਂ ਨੇ ਮਿਥੇ ਸਮੇਂ ਤੋਂ ਪਹਿਲਾਂ ਹੀ ਆਪਣੇ ਦਸਤਾਵੇਜ਼ ਸਿਵਲ ਸਰਜਨ ਦਫਤਰਾਂ ਵਿੱਚ ਜਮ੍ਹਾਂ ਕਰਵਾ ਦਿੱਤੇ, ਪਰ ਚਾਰ ਮਹੀਨੇ ਬੀਤ ਜਾਣ ਦੇ ਬਾਵਜੂਦ ਨਾ ਟ੍ਰੇਨਿੰਗ ਸ਼ੁਰੂ ਹੋਈ ਅਤੇ ਨਾ ਹੀ ਕੋਈ ਨੋਟੀਫਿਕੇਸ਼ਨ ਆਇਆ। 7, 15 ਅਤੇ 22 ਸਤੰਬਰ ਨੂੰ ਉੱਚ ਅਧਿਕਾਰੀਆਂ ਨਾਲ ਹੋਈਆਂ ਮੀਟਿੰਗਾਂ ਵਿੱਚ ਵੀ ਸਿਰਫ਼ ਟਾਲ-ਮਟੋਲ ਹੀ ਹੋਈ।
ਪ੍ਰੈਕਟੀਸ਼ਨਰਾਂ ਦਾ ਦੋਸ਼ ਹੈ ਕਿ ਅਧਿਕਾਰੀਆਂ ਦੇ ਬਹਾਨਿਆਂ ਕਾਰਨ ਸਰਕਾਰ ਦਾ ਵਾਅਦਾ ਕਾਗਜ਼ਾਂ ਤੱਕ ਹੀ ਸੀਮਤ ਰਹਿ ਗਿਆ ਹੈ, ਜਦੋਂ ਕਿ ਜ਼ਮੀਨੀ ਪੱਧਰ ਤੇ ਸਿਹਤ ਸੇਵਾਵਾਂ ਦੇ ਰਹੇ ਹਜ਼ਾਰਾਂ ਪਰਿਵਾਰਾਂ ਦਾ ਭਵਿੱਖ ਦਾਅ ਤੇ ਲੱਗਾ ਹੋਇਆ ਹੈ। ਐਸੋਸੀਏਸ਼ਨ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਵਾਅਦਾ ਖਿਲਾਫ਼ੀ ਦਾ ਖਮਿਆਜ਼ਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭੁਗਤਣਾ ਪੈ ਸਕਦਾ ਹੈ।
ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਡਿਪਟੀ ਕਮਿਸ਼ਨਰ ਬਠਿੰਡਾ ਰਾਹੀਂ ਭੇਜੇ ਇੱਕ ਚੇਤਾਵਨੀ ਪੱਤਰ ਵਿੱਚ ਸੂਬਾ ਪ੍ਰਧਾਨ ਧਨਾ ਮਲ ਗੋਇਲ, ਜਨਰਲ ਸਕੱਤਰ ਗੁਰਮੇਲ ਸਿੰਘ, ਕੈਸ਼ੀਅਰ ਰਾਕੇਸ਼ ਮਹਿਤਾ, ਚੇਅਰਮੈਨ ਐਚ.ਐਸ. ਰਾਣੂ ਅਤੇ ਪੈਟਰਨ ਸੁਰਜੀਤ ਸਿੰਘ ਸਮੇਤ ਹੋਰ ਅਹੁਦੇਦਾਰਾਂ ਨੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।ਇਸ ਮੌਕੇ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਸਮੁੱਚੀ ਟੀਮ ਜਿਲ੍ਹਾ ਕਮੇਟੀ ਨੇ ਡਾਕਟਰ ਕਸ਼ਮੀਰ ਸਿੰਘ ਢਿੱਲੋਂ ਜਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਡਾਕਟਰ ਧਰਮਜੀਤ ਜਨਰਲ ਸਕੱਤਰ ਦਿਲਦਾਰ ਸਿੰਘ ਚਾਹਲ ਸੂਬਾ ਮੀਤ ਪ੍ਰਧਾਨ, ਡਾਕਟਰ ਧਰਮਪਾਲ, ਡਾਕਟਰ ਟੇਕ ਚੰਦ ਸੈਣੀ ਜਿਲ੍ਹਾ ਚੇਅਰਮੈਨ ਕਸ਼ਮੀਰ ਬੰਗਾ, ਡਾਕਟਰ ਕੁਲਵੀਰ ਸਿੰਘ ਡਾਕਟਰ ਸੰਦੀਪ ਜੋਸ਼ੀ , ਡਾਕਟਰ ਬਲਵੀਰ ਮਾਹੀ, ਡਾਕਟਰ ਬਲਵੀਰ ਸਿੰਘ, ਡਾਕਟਰ ਰਾਮ ਜੀ ਦਾਸ, ਡਾਕਟਰ ਪਰਸ਼ੋਤਮ ਬੰਗਾ, ਡਾਕਟਰ ਪਰਸ਼ੋਤਮ ਸੜੋਆ, ਡਾਕਟਰ ਸਤਪਾਲ ਬਹਿਰਾਮ, ਡਾਕਟਰ ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ।

About Post Author

Share and Enjoy !

Shares

Leave a Reply

Your email address will not be published.