ਸ਼੍ਰੋਮਣੀ ਅਕਾਲੀ ਦਲ ਸਿੱਖਿਆ ਅਤੇ ਵਿਕਾਸ ਦੇ ਮੁੱਦਿਆਂ ਤੇ ਕੰਮ ਕਰੇਗਾ: ਬੀਬੀ ਕਾਦੀਆਂ 

Share and Enjoy !

Shares
ਲਾਡੋਵਾਲ(ਮੋਹਿਤ ਗਾਦੜਾ)-  ਸ਼੍ਰੋਮਣੀ ਅਕਾਲੀ ਦਲ ਜ਼ਿਲਾ ਲੁਧਿਆਣਾ ਦਿਹਾਤੀ ਦੀ ਪ੍ਰਧਾਨ ਬੀਬੀ ਕਿਰਨਦੀਪ ਕੌਰ ਕਾਦੀਆਂ ਨੇ ਕਿਹਾ ਕਿ ਪਾਰਟੀ ਵੱਲੋਂ ਸਿੱਖਿਆ ਅਤੇ ਵਿਕਾਸ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਦੀ ਤਰੱਕੀ ਦੀ ਨੀਂਹ ਹੁੰਦੀ ਹੈ ਅਤੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇ ਮੌਕੇ ਮੁਹੱਈਆ ਕਰਵਾਉਣਾ ਬਹੁਤ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਇਲਾਕੇ ਦੇ ਵਿਕਾਸ ਲਈ ਬੁਨਿਆਦੀ ਸਹੂਲਤਾਂ, ਸੜਕਾਂ, ਸਾਫ਼ ਪਾਣੀ, ਸਿਹਤ ਸੇਵਾਵਾਂ ਅਤੇ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਹੀ ਲੋਕ ਸੇਵਾ ਦਾ ਅਸਲ ਮਕਸਦ ਹੋਣਾ ਚਾਹੀਦਾ ਹੈ।ਬੀਬੀ ਕਾਦੀਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੇ ਮੁੱਦਿਆਂ ਨੂੰ ਉਜਾਗਰ ਕਰਨ ਅਤੇ ਇਲਾਕੇ ਦੇ ਵਿਕਾਸ ਨਾਲ ਸਬੰਧਤ ਮੰਗਾਂ ਨੂੰ ਸਬੰਧਤ ਅਧਿਕਾਰੀਆਂ ਤੱਕ ਪਹੁੰਚਾਉਣ ਲਈ ਯਤਨਸ਼ੀਲ ਰਹੇਗਾ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਵਿਕਾਸ ਦੇ ਖੇਤਰ ਵਿੱਚ ਸੁਧਾਰ ਨਾਲ ਹੀ ਨੌਜਵਾਨਾਂ ਲਈ ਬਿਹਤਰ ਭਵਿੱਖ ਦੇ ਮੌਕੇ ਪੈਦਾ ਕੀਤੇ ਜਾ ਸਕਦੇ ਹਨ।
 ਫੋਟੋ ਕੈਪਸ਼ਨ: ਬੀਬੀ ਕਿਰਨਦੀਪ ਕੌਰ ਕਾਦੀਆਂ ਦੀ ਫਾਇਲ ਫੋਟੋ
 (ਫੋਟੋ: ਗਾਦੜਾ)01

About Post Author

Share and Enjoy !

Shares

Leave a Reply

Your email address will not be published.