
ਬਲਾਚੌਰ (ਜਤਿੰਦਰ ਪਾਲ ਸਿੰਘ ਕਲੇਰ )
ਪਿੰਡ ਖਰੋੜ ਵਿਖੇ ਇਲਾਕੇ ਦੇ ਵਿਕਾਸ, ਮੌਜੂਦਾ ਸਮਾਜਿਕ ਮਸਲਿਆਂ ਅਤੇ ਪੰਜਾਬ ਸਰਕਾਰ ਦੀਆਂ ਜਨ-ਕਲਿਆਣਕਾਰੀ ਨੀਤੀਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਇੱਕ ਵਿਸ਼ੇਸ਼ ਅਤੇ ਪ੍ਰਭਾਵਸ਼ਾਲੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਦੀ ਅਗਵਾਈ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਤੇ ਸਾਬਕਾ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਵੱਲੋਂ ਕੀਤੀ ਗਈ। ਇਸ ਮੀਟਿੰਗ ਵਿੱਚ ਸਤਨਾਮ ਜਲਾਲਪੁਰ ਤੋਂ ਇਲਾਵਾ ਰਿਟਾਇਰਡ ਇੰਸਪੈਕਟਰ ਬਲਦੇਵ ਰਾਜ ਸਟੇਟ ਮੈਂਬਰ ਗੁੱਜਰ ਕਲਿਆਣ ਬੋਰਡ ਨੇ ਵੀ ਸੰਬੋਧਨ ਕੀਤਾ ਇਸ ਸਮੇਂ ਦਲਜੀਤ ਸਿੰਘ ਬਿੱਟੂ ਆਪ ਆਗੂ ਬਲਾਚੌਰ ਵੀ ਹਾਜ਼ਰ ਸਨ l ਮੀਟਿੰਗ ਦੌਰਾਨ ਖੇਤਰ ਦੇ ਭਵਿੱਖੀ ਵਿਕਾਸ ਕਾਰਜਾਂ, ਲੋਕ ਸਮੱਸਿਆਵਾਂ ਅਤੇ ਸੰਗਠਨਾਤਮਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਆਗੂਆਂ ਨੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਬੇਮਿਸਾਲ ਸਕੀਮਾਂ ਬਾਰੇ ਖੁੱਲ੍ਹ ਕੇ ਚਾਨਣਾ ਪਾਇਆ।ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਅਤੇ ਹੋਰਨਾਂ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਪ੍ਰਾਪਤੀਆੰ ਵਾਰੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵੱਡੀ ਗਿਣਤੀ ਘਰਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਨਾਲ ਆਮ ਪਰਿਵਾਰਾਂ ਦਾ ਆਰਥਿਕ ਬੋਝ ਕਾਫੀ ਹੱਦ ਤੱਕ ਘਟਿਆ ਹੈ ਅਤੇ ਮਹੀਨਾਵਾਰ ਖਰਚਿਆਂ ਤੋਂ ਵੱਡੀ ਰਾਹਤ ਮਿਲੀ ਹੈ।ਬਜ਼ੁਰਗਾਂ ਲਈ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਪਵਿੱਤਰ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਏ ਜਾ ਰਹੇ ਹਨ, ਜਿਸ ਨਾਲ ਬਜ਼ੁਰਗ ਨਾਗਰਿਕਾਂ ਵਿੱਚ ਭਾਰੀ ਖੁਸ਼ੀ ਅਤੇ ਉਤਸ਼ਾਹ ਪਾਇਆ ਜਾ ਰਿਹਾ ਹੈ। ਮੀਟਿੰਗ ਵਿੱਚ ਮਾਵਾਂ ਅਤੇ ਧੀਆਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਸਰਕਾਰ ਵੱਲੋਂ ਉਠਾਏ ਜਾ ਰਹੇ ਕਦਮਾਂ ਅਤੇ ਆਉਣ ਵਾਲੀਆਂ ਨਵੀਆਂ ਲੋਕ-ਪੱਖੀ ਯੋਜਨਾਵਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ ਤਾਂ ਜੋ ਔਰਤਾਂ ਨੂੰ ਸਮਾਜ ਵਿੱਚ ਹੋਰ ਮਜ਼ਬੂਤ ਆਰਥਿਕ ਅਤੇ ਸਮਾਜਿਕ ਸਹਾਰਾ ਮਿਲ ਸਕੇ l ਸਰਕਾਰ ਦੀ ਨਸ਼ਾ ਵਿਰੋਧੀ ਨੀਤੀ ਦਾ ਜ਼ਿਕਰ ਕਰਦਿਆਂ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ-ਮੁਕਤ ਅਤੇ ਰੰਗਲਾ ਸੂਬਾ ਬਣਾਉਣ ਲਈ ਯਤਨ ਜਾਰੀ ਹਨ। ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਉਣ ਲਈ ਖੇਡ ਮੈਦਾਨਾਂ ਨੂੰ ਸੁਰਜੀਤ ਕੀਤਾ ਜਾ ਰਿਹਾ ਹੈ, ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਰਹੇ ਹਨ ਅਤੇ ਨਸ਼ਾ-ਛੁਡਾਊ ਕੇਂਦਰਾਂ ਰਾਹੀਂ ਪੀੜਤਾਂ ਦਾ ਮੁਫ਼ਤ ਇਲਾਜ ਤੇ ਮੁੜ ਵਸੇਬਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਸਮੂਹ ਪਤਵੰਤਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਪਵਿੱਤਰ ਮੁਹਿੰਮ ਵਿੱਚ ਸਰਕਾਰ ਦਾ ਸਾਥ ਦੇਣ।ਇਸ ਮੀਟਿੰਗ ਵਿੱਚ ਬਲਬੀਰ ਸਿੰਘ ਗਿੱਲ, ਗੁਰਪ੍ਰੀਤ ਸਿੰਘ, ਸਮਾਜ ਸੇਵੀ ਮੋਹਣ ਲਾਲ, ਸੰਦੀਪ ਬੰਗੜ, ਜਥੇਦਾਰ ਸੁੱਚਾ ਸਿੰਘ ਗਿੱਲ, ਸੁੱਚਾ ਸਿੰਘ ਠੇਕੇਦਾਰ, ਕਰਨੈਲ ਸਿੰਘ, ਰਣਜੀਤ ਪੱਪੂ, ਲਖਵਿੰਦਰ ਸਿੰਘ ਮਾਰਵਾ, ਬਲਜੀਤ ਸਿੰਘ ਗਿੱਲ, ਜਗਤਾਰ ਬੈਂਸ, ਲਖਵਿੰਦਰ ਸਿੰਘ ਬੰਗੜ, ਰਾਮ ਲਾਲ, ਚੰਨੀ ਮਾਗਟ, ਸਤਿਨਾਮ ਸਿੰਘ ਮਾਰਵਾ, ਮੋਹਣ ਲਾਲ ਬੰਗੜ, ਸਤਨਾਮ ਬੰਗੜ, ਮਲਕੀਤ ਰਾਜ ਪੰਚ, ਓਂਕਾਰ ਮਾਰਵਾ, ਜਸਕਰਨ ਮਾਰਵਾ, ਸੋਮਨਾਥ ਬੰਗੜ ਅਤੇ ਮਹਿਲਾਵਾਂ ਵਿਚ ਸਰਪੰਚ ਕੁਲਦੀਪ ਕੌਰ ਬੰਗੜ, ਅਲਕਾ ਰਾਣੀ, ਸੁਨੀਤਾ ਦੇਵੀ, ਕਮਲਾ ਦੇਵੀ, ਜਗਿੰਦਰ ਕੌਰ, ਜਗਦੀਸ਼ ਕੌਰ, ਲਖਵਿੰਦਰ ਕੌਰ, ਭਜਨ ਕੌਰ, ਦਲਜੀਤ ਕੌਰ, ਕਲਵੰਤ ਕੌਰ, ਰਜਨੀ ਬੈਂਸ ਅਤੇ ਰੇਖਾ ਰਾਣੀ ਤੋਂ ਇਲਾਵਾ ਪਿੰਡ ਖਰੋੜ ਅਤੇ ਆਸ-ਪਾਸ ਦੇ ਖੇਤਰ ਤੋਂ ਹੋਰ ਵੀ ਬਹੁਤ ਸਾਰੇ ਮੋਹਤਬਰ ਸੱਜਣ ਹਾਜ਼ਰ ਰਹੇ।