ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦੇ ਪ੍ਰੀ-ਨਿਰਵਾਣ ਦਿਵਸ ’ਤੇ 9 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਹੋਵੇਗੀ ‘ਚੰਡੀਗੜ੍ਹ ਸੰਭਾਲੋ ਸੰਕਲਪ ਰੈਲੀ’

Share and Enjoy !

Shares

– ਸਮਾਜਿਕ ਪਰਿਵਰਤਨ ਦੇ ਮਿਸ਼ਨ ਨੂੰ ਅੱਗੇ ਵਧਾਉਣ ਦਾ ਲਿਆ ਜਾਵੇਗਾ ਸੰਕਲਪ

(ਰਣਜੀਤ ਕਲਸੀ) ਚੰਡੀਗੜ੍ਹ।
ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦੇ ਪ੍ਰੀ-ਨਿਰਵਾਣ ਦਿਵਸ ਦੇ ਮੌਕੇ ’ਤੇ ਬਹੁਜਨ ਸਮਾਜ ਪਾਰਟੀ (ਯੂ.ਟੀ. ਚੰਡੀਗੜ੍ਹ) ਅਤੇ ਬਾਮਸੇਫ ਚੰਡੀਗੜ੍ਹ ਯੂਨਿਟ ਵੱਲੋਂ ‘ਚੰਡੀਗੜ੍ਹ ਸੰਭਾਲੋ ਸੰਕਲਪ ਰੈਲੀ’ ਦਾ ਆਯੋਜਨ 9 ਅਕਤੂਬਰ 2026 ਨੂੰ ਸ਼ਾਮ 5 ਵਜੇ ਬਾਬਾ ਸਾਹਿਬ ਡਾ. ਅੰਬੇਡਕਰ ਸਟੇਡੀਅਮ, ਖੁੱਡਾ ਅਲੀ ਸ਼ੇਰ, ਚੰਡੀਗੜ੍ਹ ਵਿਖੇ ਕੀਤਾ ਜਾਵੇਗਾ। ਰੈਲੀ ਦਾ ਉਦੇਸ਼ ਮਾਨਯਵਰ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦੇ ਵਿਚਾਰਾਂ ਅਤੇ ਸਮਾਜਿਕ ਪਰਿਵਰਤਨ ਦੇ ਮਿਸ਼ਨ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਅਧੂਰੇ ਮਿਸ਼ਨ ਨੂੰ ਅੱਗੇ ਵਧਾਉਣ ਲਈ ਸੰਕਲਪ ਲੈਣਾ ਹੈ। ਰੈਲੀ ਵਿੱਚ ਰਾਮਜੀ ਗੌਤਮ, ਰਾਜ ਸਭਾ ਮੈਂਬਰ ਅਤੇ ਇੰਚਾਰਜ ਚੰਡੀਗੜ੍ਹ, ਪੰਜਾਬ, ਦਿੱਲੀ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਉੱਤਰਾਖੰਡ ਅਤੇ ਮਹਾਰਾਸ਼ਟਰ, ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਬਸਪਾ ਪੰਜਾਬ ਪ੍ਰਦੇਸ਼ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਅਤੇ ਇੰਚਾਰਜ ਜੰਮੂ-ਕਸ਼ਮੀਰ ਅਤੇ ਚੰਡੀਗੜ੍ਹ ਡਾ. ਅਵਤਾਰ ਸਿੰਘ ਕਰੀਮਪੁਰੀ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਰਹਿਣਗੇ। ਪ੍ਰੋਗਰਾਮ ਦੀ ਪ੍ਰਧਾਨਗੀ ਬਸਪਾ ਚੰਡੀਗੜ੍ਹ ਲੋਕ ਸਭਾ ਇੰਚਾਰਜ ਸਰਦਾਰ ਸੁਰਿੰਦਰ ਸਿੰਘ ਖੁੱਡਾ ਕਰਨਗੇ। ਪ੍ਰੋਗਰਾਮ ਦੌਰਾਨ ਮਿਸ਼ਨਰੀ ਕਲਾਕਾਰ ਹਰਨਾਮ ਸਿੰਘ ਬਹਿਲਪੁਰੀ ਅਤੇ ਮਨਦੀਪ ਮਨੀ ਮਾਲਵਾ ਵੱਲੋਂ ਮਿਸ਼ਨਰੀ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਹੀ ਹਾਜ਼ਰ ਸੰਗਤ ਲਈ ਗੁਰੂ ਦਾ ਅਟੁੱਟ ਲੰਗਰ ਵੀ ਵਰਤਾਇਆ ਜਾਵੇਗਾ। ਬਸਪਾ ਅਤੇ ਬਾਮਸੇਫ ਚੰਡੀਗੜ੍ਹ ਇਕਾਈ ਵੱਲੋਂ ਬਹੁਜਨ ਸਮਾਜ ਦੇ ਸਾਰੇ ਅਹੁਦੇਦਾਰਾਂ, ਵਰਕਰਾਂ, ਨੌਜਵਾਨਾਂ, ਮਹਿਲਾਵਾਂ ਅਤੇ ਵਾਰਡ, ਸੈਕਟਰ, ਬੂਥ, ਬੀ.ਐੱਫ. ਅਤੇ ਬਾਮਸੇਫ ਦੇ ਸਾਥੀਆਂ ਨੂੰ ਵੱਡੀ ਗਿਣਤੀ ਵਿੱਚ ਰੈਲੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਆਯੋਜਕਾਂ ਨੇ ਕਿਹਾ ਕਿ ਮਾਨਯਵਰ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਨੇ ਸਮਾਜਿਕ ਪਰਿਵਰਤਨ ਅਤੇ ਬਹੁਜਨ ਸਮਾਜ ਦੇ ਉੱਥਾਨ ਲਈ ਆਪਣਾ ਪੂਰਾ ਜੀਵਨ ਸਮਰਪਿਤ ਕੀਤਾ। ਉਨ੍ਹਾਂ ਦੇ ਵਿਚਾਰਾਂ ਅਤੇ ਸੰਘਰਸ਼ ਨੂੰ ਅੱਗੇ ਵਧਾਉਣਾ ਹਰ ਬਹੁਜਨ ਸਾਥੀ ਦੀ ਜ਼ਿੰਮੇਵਾਰੀ ਹੈ। ‘ਚੰਡੀਗੜ੍ਹ ਸੰਭਾਲੋ ਸੰਕਲਪ ਰੈਲੀ’ ਇਸ ਸੰਕਲਪ ਨੂੰ ਮਜ਼ਬੂਤ ਕਰਨ ਅਤੇ ਬਹੁਜਨ ਸਮਾਜ ਨੂੰ ਇਕਜੁੱਟ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪ੍ਰੋਗਰਾਮ ਹੈ। ਉਨ੍ਹਾਂ ਸਾਰੇ ਸਾਥੀਆਂ ਨੂੰ ਅਪੀਲ ਕੀਤੀ ਕਿ ਉਹ 9 ਅਕਤੂਬਰ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਬਾਬਾ ਸਾਹਿਬ ਡਾ. ਅੰਬੇਡਕਰ ਸਟੇਡੀਅਮ, ਖੁੱਡਾ ਅਲੀ ਸ਼ੇਰ, ਚੰਡੀਗੜ੍ਹ ਪਹੁੰਚ ਕੇ ਮਾਨਯਵਰ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਨੂੰ ਸ਼ਰਧਾਂਜਲੀ ਅਰਪਿਤ ਕਰਨ ਅਤੇ ਸਮਾਜਿਕ ਪਰਿਵਰਤਨ ਦੇ ਮਿਸ਼ਨ ਨੂੰ ਅੱਗੇ ਵਧਾਉਣ ਦਾ ਸੰਕਲਪ ਲੈਣ।

About Post Author

Share and Enjoy !

Shares

Leave a Reply

Your email address will not be published.