ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਕੀਤਾ ਜਾ ਰਿਹਾ ਜਾਗਰੁਕ

Share and Enjoy !

Shares

(ਬਿਊਰੋ ਚੈਕ ਪੋਸਟ) ਲੁਧਿਆਣਾ। ਸਿਵਲ ਸਰਜਨ ਲੁਧਿਆਣਾ ਡਾ ਐਸ ਪੀ ਸਿੰਘ ਦੇ ਦਿਸਾ ਨਿਰਦੇਸਾਂ ਤਹਿਤ ਐਟੀ ਲਾਰਵਾਂ ਵਿੰਗ ਦੀਆਂ ਟੀਮਾਂ ਵਲੋ ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਘਰ ਘਰ ਜਾ ਕੇ ਲੋਕਾਂ ਨੂੰ ਡੇਗੂ ਤੋ ਬਚਾਅ ਸਬੰਧੀ ਜਾਗਰੁਕ ਕੀਤਾ ਜਾ ਰਿਹਾ ਹੈ। ਟੀਮਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਡੇਗੂ ਅਤੇ ਚਿਕਣਗੁਣੀਆਂ ਏਡੀਜ਼ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਇਹ ਮੱਛਰ ਦਿਨ ਵੇਲੇ ਕੱਟਦਾ ਹੈ। ਟੀਮ ਵਲੋ ਡੇਗੂ ਅਤੇ ਚਿਕਣਗੁਣੀਆਂ ਦੇ ਲੱਛਣਾਂ ਬਾਰੇ ਵੀ ਜਾਗਰੁਕ ਕੀਤਾ ਜਾ ਰਿਹਾ ਹੈ, ਜਿਵੇ ਕਿ ਤੇਜ਼ ਬੁਖਾਰ, ਸਿਰ ਦਰਦ, ਮਾਸ ਪੇਸ਼ੀਆਂ ਵਿਚ ਦਰਦ, ਚਮੜੀ ‘ਤੇ ਦਾਣੇ ਹੋਣਾ, ਅੱਖਾਂ ਦੇ ਪਿਛਲੇ ਪਾਸੇ ਦਰਦ, ਮਸੂੜਿਆ ਅਤੇ ਨੱਕ ਵਿਚੋ ਖੂਨ ਦਾ ਵਗਣਾ ਡੇਗੂ ਦੇ ਲੱਛਣ ਹੋ ਸਕਦੇ ਹਨ। ਇਸ ਦੇ ਨਾਲ ਹੀ ਟੀਮਾਂ ਵਲੋ ਲੋਕਾਂ ਨੂੰ ਜਾਗਰੁਕ ਕਰਦੇ ਸਮੇ ਬਚਾਅ ਦੇ ਸਾਧਨ ਵੀ ਦੱਸੇ ਜਾ ਰਹੇ ਹਨ, ਜਿਵੇ ਕਿ ਕੂਲਰਾਂ, ਗਮਲਿਆ, ਫਰਿੱਜ਼ਾ ਦੀਆਂ ਟਰੇਆ ਵਿਚ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ।ਸੁੱਕਰਵਾਰ ਦਾ ਦਿਨ ਕੂਲਰਾਂ ਅਤੇ ਗਮਲਿਆਂ ਆਦਿ ਵਿਚੋ ਪਾਣੀ ਕੱਢ ਕੇ ਇਹ ਦਿਨ ਡਰਾਈ ਡੇਅ ਵਜੋ ਮਨਾਇਆ ਜਾਵੇ, ਬੁਖਾਰ ਹੋਣ ਦੀ ਹਾਲਤ ਵਿੱਚ ਡਾਕਟਰ ਦੀ ਸਲਾਹ ਨਾਲ ਦਵਾਈ ਲਈ ਜਾਵੇ। ਟੀਮਾਂ ਵਲੋ ਕੀਤੇ ਜਾ ਰਹੇ ਸਰਵੇ ਅਨੁਸਾਰ ਅੱਜ ਸਰਦਾਰ ਨਗਰ, ਕਿਦਵਈ ਨਗਰ, ਮਾਸਟਰ ਕਾਲੌਨੀ, ਰਿਸ਼ੀ ਨਗਰ, ਭਗਵਾਨ ਨਗਰ, ਗਿਆਰਪੁਰਾ, ਸਰਾਭਾ ਨਗਰ, ਸ਼ਿਮਲਾਪੁਰੀ ਇਲਾਕੇ ਵਿਚ ਲਾਰਵਾ ਪਾਇਆ ਗਿਆ ਅਤੇ ਟੀਮ ਵਲੋ ਮੌਕੇ ‘ਤੇ ਦਵਾਈ ਪਾ ਕੇ ਲਾਰਵਾਂ ਨਸ਼ਟ ਵੀ ਕੀਤਾ ਗਿਆ। ਸਿਵਲ ਸਰਜਨ ਡਾ ਐਸ ਪੀ ਸਿੰਘ ਵੱਲੋਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਘਰਾਂ ਅਤੇ ਆਲੇ ਦੁਆਲੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ।

About Post Author

Share and Enjoy !

Shares

Leave a Reply

Your email address will not be published.