– ਪਲਾਸਟਿਕ ਦੀਆਂ ਵਸਤੂਆਂ ਦੀ ਵਰਤੋਂ ਕਰਨ ਤੋਂ ਵੀ ਕੀਤਾ ਜਾਵੇ ਗੁਰੇਜ਼ – ਸਿਵਲ ਸਰਜਨ ਡਾ. ਐਸ.ਪੀ. ਸਿੰਘ
(ਬਿਊਰੋ ਚੈਕ ਪੋਸਟ) ਲੁਧਿਆਣਾ।
ਸਿਵਲ ਸਰਜਨ ਲੁਧਿਆਣਾ ਡਾ ਐਸ ਪੀ ਸਿੰਘ ਦੀ ਅਗਵਾਈ ਹੇਠ, ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਦਫ਼ਤਰ ਸਿਵਲ ਸਰਜਨ ਲੁਧਿਆਣਾ ਵਿਖੇ ਪੌਦੇ ਲਗਾਏ ਗਏ। ਇਸ ਮੌਕੇ ਡਾ ਐਸ.ਪੀ. ਸਿੰਘ ਨੇ ਕਿਹਾ ਕਿ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਹਰ ਇਕ ਇਨਸ਼ਾਨ ਨੂੰ ਆਪਣੇ ਘਰ ਅਤੇ ਆਲੇ ਦੁਆਲੇ ਰੁੱਖ ਲਾਉਣੇ ਚਾਹੀਦੇ ਹਨ ਤਾਂ ਕਿ ਪੰਜਾਬ ਨੂੰ ਸਿਹਤਯਾਬ ਬਣਾਉਣ ਦੇ ਨਾਲ-ਨਾਲ ਵਿਸ਼ਵ ਪੱਧਰ ‘ਤੇ ਵੱਧ ਰਹੇ ਪ੍ਰਦੂਸ਼ਣ ਨੂੰ ਕਾਬੂ ਹੇਠ ਰੱਖਿਆ ਜਾ ਸਕੇ। ਡਾ ਸਿੰਘ ਨੇ ਹਾਜ਼ਰ ਸਟਾਫ ਨੂੰ ਰੁੱਖ ਲਾਉਣ ਦੇ ਨਾਲ-ਨਾਲ ਵਾਤਾਵਰਣ ਦੀ ਸਫਾਈ ਵੱਲ ਧਿਆਨ ਦੇਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਘਰਾਂ ਵਿਚ ਔਸ਼ਧੀ ਗੁਣਾਂ ਵਾਲੇ ਪੌਦੇ ਵੀ ਲਾਉਣ ਚਾਹੀਦੇ ਹਨ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਵਾਤਵਰਣ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਹੋ ਕੇ ਇਸਨੂੰ ਬਚਾਉਣ ਦੇ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਰੁੱਖ ਲਾਉਣੇ ਜ਼ਰੂਰੀ ਹਨ ਪਰ ਉਨ੍ਹਾਂ ਦੀ ਸੰਭਾਲ ਕਰਨਾ ਉਸ ਤੋ ਵੀ ਜ਼ਿਆਦਾ ਜਰੂਰੀ ਹੈ।ਵਿਸ਼ਵ ਵਾਤਾਵਰਣ ਦਿਵਸ ਦੇ ਸਬੰਧ ਵਿਚ ਵੱਖ ਵੱਖ ਜ਼ਿਲ੍ਹਾ ਸਿਹਤ ਕੇਦਰਾਂ ਵਿਖੇ ਪੌਦੇ ਲਗਾ ਕੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ। ਸਿਵਲ ਸਰਜਨ ਡਾ. ਐਸ.ਪੀ. ਸਿੰਘ ਵੱਲੋਂ ਇਹ ਵੀ ਅਪੀਲ ਕੀਤੀ ਗਈ ਕਿ ਪਲਾਸਟਿਕ ਦੀਆਂ ਵਸਤੂਆਂ ਦੀ ਵਰਤੋ ਨਾ ਕੀਤੀ ਜਾਵੇ ਕਿਉਕਿ ਪਲਾਸਟਿਕ ਸਿਹਤ ਲਈ ਹਾਨੀਕਾਰਕ ਹੈ ਅਤੇ ਜਿੰਨਾ ਵੀ ਹੋ ਸਕੇ ਪੈਦਲ ਚੱਲੋ ਜਾਂ ਸਾਈਕਲ ਦੀ ਵਰਤੋ ਕੀਤੀ ਜਾਵੇ ਕਿਉਕਿ ਗੱਡੀਆਂ ਨਾਲ ਵੀ ਪ੍ਰਦੂਸ਼ਣ ਫੈਲਦਾ ਹੈ ਅਤੇ ਘਰਾਂ ਦੇ ਕੂੜੇ ਕਰਕਟ ਨੂੰ ਵੀ ਖੁੱਲੇ ਵਿੱਚ ਨਾ ਸੁੱਟਿਆ ਜਾਵੇ। ਇਸ ਮੌਕੇ ਸਟਾਫ ਦੇ ਨਾਲ ਨਾਲ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਵੀ ਮੌਜੂਦ ਸਨ।