(ਤਰਸੇਮ ਦੀਵਾਨਾ) ਹੁਸਿਆਰਪੁਰ।
ਦੁਨੀਆਂ ਭਰ ਵਿੱਚ ਨਾਮਣਾ ਖੱਟਣ ਵਾਲੇ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦਾ ਚਿੱਟੇ ਦਿਨ ਗੋਲੀਆਂ ਮਾਰ ਕੇ ਕਤਲ ਕਰਕੇ ਮਨੁੱਖ ਨੇ ਹੀ ਮਨੁੱਖਤਾ ਦਾ ਘਾਣ ਕੀਤਾ ਹੈ। ਕਿਉਕਿ ਸਵਿਧਾਨ ਮੁਤਾਬਿਕ ਕਿਸੇ ਵੀ ਮਨੁੱਖ ਕੋਲ ਕਿਸੇ ਵੀ ਮਨੁੱਖ ਨੂੰ ਮਾਰਨ ਦਾ ਕੋਈ ਅਧਿਕਾਰ ਨਹੀਂ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਤੋਂ ਕਾਂਗਰਸੀ ਲੀਡਰ ਤੇ ਚੱਬੇਵਾਲ ਤੋ ਜ ਿਲਾ ਪ੍ਰੀਸ਼ਦ ਮੈਬਰ ਗਗਨਦੀਪ ਚਾਣਥੂ ਨੇ ਕਿਹਾ ਕਿ ਸਿੱਧੂ ਮੂਸੇਵਾਲ ਨੇ ਛੋਟੀ ਜਿਹੀ ਉਮਰ ਵਿੱਚ ਹੀ ਪੰਜਾਬੀ ਬੋਲੀ ਨੂੰ ਦੁਨੀਆਂ ਵਿੱਚ ਆਪਣੀ ਗਾਇਕੀ ਰਾਹੀਂ ਪ੍ਰਚਾਰ ਕੇ ਮਕਬੂਲ ਬਣਾਇਆ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲੇ ਦੀ ਲੋਕਪਿ੍ਰਅਤਾ ਕਾਰਨ ਯੂ ਟਿਊਬ ਅਤੇ ਫੇਸ ਬੁੱਕ ਆਦਿ ਤੇ ਸਿੱਧੂ ਮੂਸੇਵਾਲੇ ਦੇ ਕਰੋੜਾਂ ਹੀ ਫੋਲੋਅਰ ਹਨ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲੇ ਦੀ ਕਤਲ ਕਾਰਨ ਹੋਈ ਮੌਤ ਕਾਰਨ ਪੰਜਾਬੀ ਭਾਸਾ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪੰਜਾਬ ਵਿੱਚੋਂ ਗੈਂਗਸਟਰ ਖਤਮ ਕਰਕੇ ਸਾਂਤੀ ਵਾਲਾ ਮਾਹੌਲ ਪੈਦਾ ਕਰਨਾ ਚਾਹੀਦਾ ਹੈ ਤਾਂ ਜੋ ਕਤਲ ਦੀਆਂ ਅਜਿਹੀਆਂ ਵਾਰਦਾਤਾਂ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਸਿੱਧੂ ਮੂਸੇ ਵਾਲੇ ਕਤਲ ਕਾਰਨ ਮਨੁੱਖਤਾ ਦਾ ਸਿਰ ਨੀਵਾਂ ਹੋਇਆ ਹੈ। ਸਿੱਧੂ ਮੂਸੇਵਾਲੇ ਦੀ ਮੌਤ ਕਾਰਨ ਪੰਜਾਬੀ ਗਾਇਕੀ ਨੂੰ ਪਏ ਘਾਟੇ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਸਿੱਧੂ ਮੂਸੇ ਵਾਲੇ ਦੇ ਕਾਤਲਾਂ ਨੂੰ ਜਲਦੀ ਤੋਂ ਜਲਦੀ ਗਿ੍ਰਫਤਾਰ ਕਰਕੇ ਦੋਸੀਆਂ ਨੂੰ ਵੀ ਚੁਰਾਹੇ ਵਿੱਚ ਖੜ੍ਹੇ ਕਰਕੇ ਬਿਨਾ ਕੇਸ ਚਲਾਏ ਗੋਲੀ ਮਾਰ ਦੇਣੀ ਚਾਹੀਦੀ ਹੈ ਤਾ ਕੇ ਅੱਗੇ ਤੋਂ ਕੋਈ ਇਹੋ ਜਿਹੀ ਘਿਨਾਉਣੀ ਹਰਕਤ ਕਰਨ ਤੋਂ ਪਹਿਲਾਂ ਸੌ ਵਾਰੀ ਸੋਚੇ ।