
ਹੁਸ਼ਿਆਰਪੁਰ (ਤਰਸੇਮ ਦੀਵਾਨਾ) — ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਨੇ ‘ਬੂਥ ਮਜ਼ਬੂਤ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਪਿੰਡ ਸਾਥਿਆਲ ਅਤੇ ਮਾਂਝੀ ਵਿੱਚ ਕਾਂਗਰਸੀ ਵਰਕਰਾਂ ਨਾਲ ਮੀਟਿੰਗਾਂ ਕਰਕੇ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਅਤੇ ਬੂਥ ਪੱਧਰ ’ਤੇ ਸਰਗਰਮੀਆਂ ਵਧਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਵਰਕਰਾਂ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹੁਣ ਤੋਂ ਹੀ ਲੋਕਾਂ ਨਾਲ ਸੰਪਰਕ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ।
ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੀ ਮਜ਼ਬੂਤੀ ਉਸ ਦੇ ਜ਼ਮੀਨੀ ਪੱਧਰ ਦੇ ਸੰਗਠਨ ਅਤੇ ਵਰਕਰਾਂ ਦੀ ਸਰਗਰਮੀ ’ਤੇ ਨਿਰਭਰ ਕਰਦੀ ਹੈ। ਇਸ ਲਈ ਬੂਥ ਪੱਧਰ ’ਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਦੀ ਲੋੜ ਹੈ। ਉਨ੍ਹਾਂ ਵਰਕਰਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ ਕੀਤੀ।ਪਿੰਡ ਸਾਥਿਆਲ ਵਿਖੇ ਹੋਈ ਮੀਟਿੰਗ ਵਿੱਚ ਸਰਪੰਚ ਤੀਰਥ ਰਾਮ, ਸਾਬਕਾ ਸਰਪੰਚ ਤੇ ਨੰਬਰਦਾਰ ਯਸ਼ਪਾਲ ਸਿੰਘ, ਪੰਚ ਰੋਸ਼ਨ ਲਾਲ, ਪਿਆਰਾ ਰਾਮ, ਜੈ ਰਾਮ, ਦੇਬੋ, ਬਿੰਦਰ, ਸ਼ੀਲਮਣੀ, ਰਣਜੀਤ ਲਾਲ ਅਤੇ ਕਿੰਡਰ ਸਮੇਤ ਹੋਰ ਵਰਕਰ ਹਾਜ਼ਰ ਸਨ। ਪਿੰਡ ਮਾਂਝੀ ਵਿਖੇ ਹੋਈ ਮੀਟਿੰਗ ਵਿੱਚ ਸਾਬਕਾ ਸਰਪੰਚ ਕੁਲਵਿੰਦਰ ਸਿੰਘ, ਪੰਚ ਰਾਜਨ, ਨੰਬਰਦਾਰ ਗੁਰਿੰਦਰ ਪਾਲ, ਪੰਚ ਸੋਮ ਨਾਥ, ਨਾਨਕ ਚੰਦ, ਸਰਵਜੀਤ ਸੱਬੀ, ਮਹਿੰਦਰ ਪਾਲ, ਸਾਬਕਾ ਪੰਚ ਪਰਸ਼ੋਤਮ ਲਾਲ, ਯੋਗੇਸ਼ ਕੁਮਾਰ, ਗੌਰਵ ਬਾਂਗਰ, ਸੌਰਵ ਬਾਂਗਰ, ਮਨਜੀਤ ਕੌਰ, ਬੇਅੰਤ ਕੌਰ, ਪੰਚ ਸਿੰਮੀ, ਸਰਪੰਚ ਕੁਲਦੀਪ ਅਰੋੜਾ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਕੈਪਟਨ ਕਰਮ ਚੰਦ ਅਤੇ ਸਾਬਕਾ ਸਰਪੰਚ ਬਲਵਿੰਦਰ ਭੱਟੀ ਸਮੇਤ ਹੋਰ ਵਰਕਰ ਮੌਜੂਦ ਰਹੇ।
ਦੋਵਾਂ ਪਿੰਡਾਂ ਵਿੱਚ ਹੋਈਆਂ ਮੀਟਿੰਗਾਂ ਦੌਰਾਨ ਬੂਥ ਪੱਧਰ ’ਤੇ ਪਾਰਟੀ ਦੀਆਂ ਸਰਗਰਮੀਆਂ ਨੂੰ ਤੇਜ਼ ਕਰਨ ਅਤੇ ਵਰਕਰਾਂ ਦੀ ਭਾਗੀਦਾਰੀ ਵਧਾਉਣ ’ਤੇ ਜ਼ੋਰ ਦਿੱਤਾ ਗਿਆ। ‘ਬੂਥ ਮਜ਼ਬੂਤ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਪਿੰਡ ਪੱਧਰ ’ਤੇ ਵਰਕਰਾਂ ਨਾਲ ਸੰਪਰਕ ਕਾਇਮ ਕਰਕੇ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਨੂੰ ਸੁਚੱਜੇ ਢੰਗ ਨਾਲ ਅੱਗੇ ਵਧਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।