ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦਾ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

Share and Enjoy !

Shares

– ਜਸ਼ਨਪ੍ਰੀਤ ਕੌਰ ਨੇ ਪਹਿਲਾ, ਹਰਸ਼ ਕੁਮਾਰ ਨੇ ਦੂਜਾ ਅਤੇ ਖੁਸ਼ਪ੍ਰੀਤ ਕੌਰ ਨੇ ਕੀਤਾ ਤੀਜਾ ਸਥਾਨ ਪ੍ਰਾਪਤ

(ਗੁਰਵਿੰਦਰ ਸਿੰਘ ਚਹਿਲ) ਭੀਖੀ। ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ 10ਵੀਂ ਜਮਾਤ ਦੇ ਐਲਾਨੇ ਨਤੀਜਿਆਂ ‘ਚ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਦੇ 57 ਵਿਦਿਆਰਥੀਆਂ ’ਚੋਂ ਸਾਰੇ ਹੀ ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋਏ ਹਨ। ਪਿ੍ਰੰਸੀਪਲ ਸੰਜੀਵ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਨਤੀਜਿਆਂ ‘ਚੋਂ ਸਕੂਲ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਪੁੱਤਰੀ ਕੁਲਵਿੰਦਰ ਸਿੰਘ  ਨੇ 632/650 ਅੰਕ ਪ੍ਰਾਪਤ ਕਰਕੇ ਪਹਿਲਾ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਲਿਸਟ ‘ਚੋਂ 12ਵਾਂ ਰੈਂਕ ਪ੍ਰਾਪਤ ਕੀਤਾ।ਹਰਸ਼ ਕੁਮਾਰ ਪੁੱਤਰ ਰੂਬਲ ਕੁਮਾਰ  ਨੇ 623/650 ਅੰਕ ਪ੍ਰਾਪਤ ਕਰਕੇ ਦੂਜਾ ਅਤੇ ਖੁਸ਼ਪ੍ਰੀਤ ਕੌਰ ਪੁੱਤਰੀ ਅਵਤਾਰ ਸਿੰਘ ਨੇ 6 618/650 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਉਨਾਂ ਦੱਸਿਆ ਕਿ 7 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ,22 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅਤੇ 28 ਵਿਦਿਆਰਥੀਆਂ ਨੇ 70 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਬੱਚਿਆਂ ਦੀਆਂ ਵਧੀਆ ਪੁਜੀਸ਼ਨਾਂ ਆਉਣ ’ਤੇ ਪਿ੍ਰੰਸੀਪਲ ਸੰਜੀਵ ਕੁਮਾਰ, ਮੈਨੇਜਮੈਂਟ ਕਮੇਟੀ ਪ੍ਰਧਾਨ ਸਤੀਸ਼ ਕੁਮਾਰ, ਪ੍ਰਬੰਧਕ ਮਾਸਟਰ ਅੰਮਿ੍ਰਤਲਾਲ ਅਤੇ ਸਮੂਹ ਪ੍ਰਬੰਧਕ ਕਮੇਟੀ ਨੇ ਬੱਚਿਆਂ ਅਤੇ ਉਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।

About Post Author

Share and Enjoy !

Shares

Leave a Reply

Your email address will not be published.