ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ ਨੇ ਪੰਚਾਇਤ ਮੰਤਰੀ ਨਾਲ ਕੀਤੀ ਮੁਲਾਕਾਤ

Share and Enjoy !

Shares
ਸੰਗਰੂਰ (ਜਗਸੀਰ ਲੌਂਗੋਵਾਲ) : ਐਸ ਸੀ ਕੋਟੇ ਦੀ ਪੰਚਾਇਤੀ ਜ਼ਮੀਨ ਅਤੇ ਪਲਾਟਾਂ ਦੀ ਮੰਗ ਸੰਬੰਧੀ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ ਨੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਵਿਕਾਸ ਭਵਨ ਮੋਹਾਲੀ ਵਿਖੇ ਮੁਲਾਕਾਤ ਕੀਤੀ । ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਸਕੱਤਰ ਪਰਮਜੀਤ ਲੌਂਗੋਵਾਲ ਨੇ ਦੱਸਿਆ ਕਿ ਅੱਜ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦਾ ਵਫਦ ਜੋਨਲ ਪ੍ਰਧਾਨ ਮੁਕੇਸ਼ ਮਲੌਦ ਦੀ ਅਗਵਾਈ ਹੇਠ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਮਿਲਿਆ ਜਿੱਥੇ ਵਫਦ ਵੱਲੋਂ ਮੰਗ ਪੱਤਰ ਰਾਹੀਂ ਪੰਚਾਇਤੀ ਜ਼ਮੀਨ ਦਾ ਤੀਜਾ ਹਿੱਸਾ ਦਲਿਤਾਂ ਨੂੰ ਕੋਆਪ੍ਰੇਟਿਵ ਸੁਸਾਇਟੀਆਂ ਬਣਾ ਕੇ ਪੱਕੇ ਤੌਰ ‘ਤੇ ਘੱਟ ਰੇਟ ਉੱਪਰ ਦੇਣ, ਦਲਿਤਾਂ ਨੂੰ 10-10 ਮਰਲੇ ਪਲਾਟ ਅਤੇ  ਉਸਾਰੀ ਲਈ ਗਰਾਂਟ ਦਿੱਤੀ ਜਾਵੇ ਅਤੇ ਅਲਾਟ ਹੋਏ ਪਲਾਟਾਂ ਦਾ ਕਬਜ਼ਾ ਦਿਵਾਉਣ, ਲਾਲ ਲਕੀਰ ਅੰਦਰ ਆਉਂਦੇ ਮਕਾਨਾਂ ਦਾ ਮਾਲਕੀ ਹੱਕ ਦਿੱਤੇ ਜਾਣ, ਅਤੇ ਜ਼ਮੀਨ ਪ੍ਰਾਪਤੀ  ਸੰਘਰਸ਼ ਦੌਰਾਨ ਦਲਿਤਾਂ ਉੱਤੇ ਦਰਜ ਹੋਏ ਝੂਠੇ ਪਰਚੇ ਰੱਦ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਪੰਚਾਇਤ ਮੰਤਰੀ ਨੂੰ ਪਿੰਡਾਂ ਵਿੱਚ ਅਸਰ ਰਸੂਖ ਰੱਖਣ ਵਾਲੇ ਲੋਕਾਂ ਵੱਲੋਂ ਦੱਬੀਆਂ ਪੰਚਾਇਤੀ ਜਮੀਨਾਂ ਦੇ ਨਜਾਇਜ਼ ਕਬਜੇ ਛਡਾਉਣ ਲਈ ਪਿੰਡ ਦੁੱਲੜ, ਨਰਮਾਣਾ, ਸੰਗਤਪੁਰਾ, ਫਤਿਹਗੜ੍ਹ ਭਾਦਸੋਂ ਸਮੇਤ ਦਰਜਨਾਂ ਪਿੰਡਾਂ ਦੇ ਦਲਿਤਾਂ ਵੱਲੋਂ ਲੜੇ ਜਾ ਰਹੇ ਕੇਸਾਂ ਸੰਬੰਧੀ ਦੱਸਦਿਆਂ ਮਾਮਲੇ ਫੌਰੀ ਹੱਲ ਕਰਨ ਦੀ ਵੀ ਮੰਗ ਕੀਤੀ। ਸਾਰੀਆਂ ਮੰਗਾਂ ਉੱਪਰ ਵਿਸਥਾਰ ਨਾਲ ਹੋਈ ਚਰਚਾ ਤੋਂ ਬਾਅਦ ਪੰਚਾਇਤ ਮੰਤਰੀ ਵੱਲੋਂ ਸਾਰੀਆਂ ਮੰਗਾਂ ਨੂੰ ਜਾਇਜ਼ ਮੰਨਦਿਆਂ ਫੌਰੀ ਹੱਲ ਕਰਨ ਦਾ ਵਿਸ਼ਵਾਸ਼ ਦਿਵਾਇਆ।ਇਸ ਮੌਕੇ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜੋਨਲ ਆਗੂ ਜਸਵੰਤ ਖੇੜੀ, ਗੁਰਵਿੰਦਰ ਬੌੜਾਂ ਅਤੇ ਜਸਵੰਤ ਦੁੱਲੜ ਵੀ ਹਾਜ਼ਰ ਸਨ।

About Post Author

Share and Enjoy !

Shares

Leave a Reply

Your email address will not be published.