ਜ਼ਿਲ੍ਹਾ ਨਵਾਂਸ਼ਹਿਰ ‘ਚ ਸੜਕਾਂ ਅਤੇ ਚੌਕਾਂ ‘ਚ ਜਾਮ ਲਾਉਣ ‘ਤੇ ਮੁਕੰਮਲ ਪਾਬੰਦੀ

Share and Enjoy !

Shares
ਨਵਾਂਸ਼ਹਿਰ (ਸਰਬਜੀਤ ਸਿੰਘ ਰਾਹੋਂ)। ਵੱਖ-ਵੱਖ ਜਥੇਬੰਦੀਆਂ ਅਤੇ ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਰੋਸ ਪ੍ਰਦਰਸ਼ਨ/ਮੁਜ਼ਾਹਰੇ ਦੌਰਾਨ ਮੁੱਖ ਮਾਰਗ ‘ਤੇ ਰਸਤਾ ਰੋਕ ਕੇ ਧਰਨੇ ਆਦਿ ਲਾਉਣ ਕਾਰਨ ਚੰਡੀਗੜ੍ਹ-ਜਲੰਧਰ-ਅੰਮਿ੍ਰਤਸਰ ਜਾਣ ਵਾਲੇ ਲੋਕਾਂ ਨੂੰ ਆਉਂਦੀ ਸਮੱਸਿਆ ਅਤੇ ਮਰੀਜ਼ਾਂ ਨੂੰ ਹੰਗਾਮੀ ਹਾਲਤ ਵਿਚ ਲੈ ਕੇ ਜਾਣ ਵਾਲੀਆਂ ਐਂਬੂਲੈਂਸਾਂ ਨੂੰ ਰਸਤਾ ਨਾ ਮਿਲਣ ਕਾਰਨ, ਮਰੀਜ਼ਾਂ ਤੇ ਉਨ੍ਹਾਂ ਦੇ ਵਾਰਸਾਂ ਨੂੰ ਹੁੰਦੀ ਪ੍ਰੇਸ਼ਾਨੀ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974) ਦੇ ਐਕਟ 2 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਕਿਸੇ ਵੀ ਯੂਨੀਅਨ/ਜਥੇਬੰਦੀ ਵੱਲੋਂ ਸੜਕਾਂ/ਚੌਕਾਂ ਵਿਚ ਟ੍ਰੈਫਿਕ ਜਾਮ ਲਗਾਉਣ ‘ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

About Post Author

Share and Enjoy !

Shares

Leave a Reply

Your email address will not be published.