ਅਕਾਲੀ ਦਲ ਨੂੰ ਸਮਰਥਨ ਦੇਣ ਤੇ ਹਰਪ੍ਰੀਤ ਸਿੰਘ ਸਿੰਮਕ ਵੱਲੋਂ ਭਾਕਿਯੂ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੂੰ ਕੀਤਾ ਸਨਮਾਨਿਤ 

Share and Enjoy !

Shares
ਲਾਡੋਵਾਲ(ਮੋਹਿਤ ਗਾਦੜਾ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਥਨ ਦੇਣ ਦੇ ਐਲਾਨ ਦਾ ਸਵਾਗਤ ਕਰਦਿਆਂ ਹਲਕਾ ਗਿੱਲ ਦੇ ਇੰਚਾਰਜ ਅਤੇ ਸਾਬਕਾ ਜੱਜ ਹਰਪ੍ਰੀਤ ਸਿੰਘ ਸਿੰਮਕ ਵੱਲੋਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸਿਰੋਪਾਓ ਭੇਟ ਕੀਤਾ ਗਿਆ।ਇਸ ਮੌਕੇ ਹਰਪ੍ਰੀਤ ਸਿੰਘ ਸਿੰਮਕ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਫ਼ੈਸਲਾ ਪਾਰਟੀ ਲਈ ਹੌਸਲਾ ਅਫ਼ਜ਼ਾਈ ਵਾਲੀ ਗੱਲ ਹੈ। ਉਨ੍ਹਾਂ ਹਰਮੀਤ ਸਿੰਘ ਕਾਦੀਆਂ ਅਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸਮੂਹ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਪਸੀ ਸਹਿਯੋਗ ਅਤੇ ਵਿਚਾਰਾਂ ਦੇ ਆਦਾਨ-ਪ੍ਰਦਾਨ ਨਾਲ ਪੰਜਾਬ ਅਤੇ ਕਿਸਾਨੀ ਦੇ ਹਿੱਤਾਂ ਲਈ ਸਾਂਝੇ ਯਤਨਾਂ ਨੂੰ ਹੋਰ ਮਜ਼ਬੂਤੀ ਮਿਲੇਗੀ।ਇਸ ਮੌਕੇ ਜ਼ਿਲ੍ਹਾ ਪ੍ਰਧਾਨ  ਚੰਦ ਸਿੰਘ ਢੱਲਾ, ਐੱਸ.ਸੀ. ਵਿੰਗ ਦੇ ਪ੍ਰਧਾਨ  ਮਨਜੀਤ ਸਿੰਘ ਲਵਲੀ, ਸਰਕਲ ਪ੍ਰਧਾਨ ਆਦਰਸ਼ਪਾਲ ਸਿੰਘ ਬਿੰਨੀ, ਕਰਮਜੀਤ ਸਿੰਘ ਮਲਕਪੁਰ,  ਗੁਰਜੀਤ ਸਿੰਘ ਲੇਹਰਾ,  ਰਘੁਵੀਰ ਸਿੰਘ ਥਰੀਕੇ,  ਅਸ਼ੋਕ ਸਿੰਘ ਹੁਸੈਨਪੁਰ,  ਅਮਰਜੀਤ ਸਿੰਘ ਬੈਂਸ, ਐਡਵੋਕੇਟ ਮਨਵੇਸ਼ ਪ੍ਰਤਾਪ ਸਿੰਘ, ਕੇਸਰ ਸਿੰਘ ਮਹਿਮੀ ਆਦਿ ਆਗੂ ਹਾਜ਼ਰ ਸਨ।

About Post Author

Share and Enjoy !

Shares

Leave a Reply

Your email address will not be published.