
(ਕੌਸ਼ਲ ਮੱਲ੍ਹਾ) ਹਠੂਰ। ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਹਾਈਕਮਾਂਡ ਦੇ ਹੁਕਮਾਂ ਅਨੁਸਾਰ ਹਰ ਘਰ ਜਾਕੇ ਭਾਈ ਅੰਮਿ੍ਰਤਪਾਲ ਸਿੰਘ ਖਾਲਸਾ ਦੀ ਵਿਚਾਰਧਾਰਾ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਆਗੂ ਅਤੇ ਵਰਕਰ ਮਿਹਨਤ ਨਾਲ ਕੰਮ ਕਰ ਰਹੇ ਹਨ ਤਾਂ ਜੋ 2027 ਵਿੱਚ ਵਿਧਾਨ ਸਭਾ ਚੋਣਾਂ ਵਿੱਚ ਭਾਈ ਸਾਹਿਬ ਭਾਈ ਅੰਮਿ੍ਰਤਪਾਲ ਸਿੰਘ ਖਾਲਸਾ ਨੂੰ ਮੁੱਖ ਮੰਤਰੀ ਬਣਾਇਆ ਜਾ ਸਕੇ , ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਬਰਨਾਲਾ ਹਲਕੇ ਦੇ ਇੰਚਾਰਜ ਸ੍ਰ ਗੁਰਦੀਪ ਸਿੰਘ ਬਾਠ ਅਤੇ ਮਹਿਲ ਕਲਾਂ ਦੇ ਸੀਨੀਅਰ ਆਗੂ ਭਾਈ ਅਵਤਾਰ ਸਿੰਘ ਰਾਏਸਰ ਨੇ ਸਾਂਝੇ ਬਿਆਨ ਰਾਹੀਂ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਭਾਈ ਅੰਮਿ੍ਰਤਪਾਲ ਸਿੰਘ ਖਾਲਸਾ ਨੂੰ ਲੈਕੇ ਲੋਕਾਂ ਵਿੱਚ ਉਤਸਾਹ ਪਾਇਆ ਜਾ ਰਿਹਾ ਹੈ ਕਿਉਂਕਿ ਲੋਕ ਅਖੌਤੀ ਬਦਲਾਅ ਵਾਲੀ ਸਰਕਾਰ ਦੀ ਅਸਲੀਅਤ ਸਮਝ ਚੁੱਕੇ ਹਨ ਅਤੇ ਆਪਣੇ ਆਪ ਨੂੰ ਠੱਗਿਆ ਗਿਆ ਮਹਿਸੂਸ ਕਰਦੇ ਹਨ । ਆਗੂਆਂ ਨੇ ਕਿਹਾ ਕਿ ਹਰੇਕ ਮਿਹਨਤ ਕਰਨ ਵਾਲੇ ਵਰਕਰ ਅਤੇ ਆਗੂ ਦਾ ਪਾਰਟੀ ਵਿਚ ਮਾਣ ਸਤਿਕਾਰ ਹੈ ਅਤੇ ਪਾਰਟੀ ਹਾਈਕਮਾਂਡ ਦੇ ਹੁਕਮਾਂ ਨੂੰ ਖਿੜੇ ਮੱਥੇ ਪ੍ਰਵਾਨ ਕਰਨਾ ਚਾਹੀਦਾ ਹੈ। ਉਹਨਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਹਵਾ ਚੱਲ ਰਹੀ ਹੈ ਜੋਕਿ ਆਉਣ ਵਾਲੇ ਦਿਨਾਂ ਵਿਚ ਹਨੇਰੀ ਦੇ ਰੂਪ ਵਿੱਚ ਬਦਲੇਗੀ ਕਿਉਂ ਕਿ ਪੰਜਾਬ ਸਰਕਾਰ ਵੱਲੋਂ ਨਸ?ਿਆਂ ਖ?ਿਲਾਫ ਅਵਾਜ ਬੁਲੰਦ ਕਰਨ ਵਾਲਿਆਂ ਨੂੰ ਮਰਨ ਲਈ ਮਜਬੂਰ ਕੀਤਾ ਜਾਂਦਾ ਹੈ, ਉਹਨਾਂ ਦੇ ਵਾਰਸਾਂ ਨੂੰ ਡੱਕ ਕੇ ਲਾਸਾਂ ਦੇ ਜਬਰੀ ਸੰਸਕਾਰ ਕੀਤਾ ਜਾ ਰਹੇ।ਇਹ ਸਭ ਸਰਕਾਰ ਦੇ ਮੱਥੇ ਤੇ ਕਾਲਾ ਕਲੰਕ ਹੈ। ਲੋਕਾਂ ਵਿੱਚ ਸਰਕਾਰੀ ਦਮਨ ਖਿਲਾਫ ਰੋਸ ਦੀ ਲਹਿਰ ਦੌੜ ਗਈ ਹੈ, ਦੁਖੀ ਅਤੇ ਬੇਵੱਸ ਲੋਕ ਹੁਣ ਚੋਣ ਜਾਬਤੇ ਦੀ ਉਡੀਕ ਵਿਚ ਹਨ ਤਾਂ ਜੋ ਇਸ ਜਾਲਮ ਸਰਕਾਰ ਤੋਂ ਇਸਦੇ ਕੀਤੇ ਹਰੇਕ ਜਬਰ ਜੁਲਮ ਦਾ ਹਿਸਾਬ ਕਿਤਾਬ ਬਰਾਬਰ ਕੀਤਾ ਜਾ ਸਕੇ।ਇਸ ਸਮੇਂ ਉਹਨਾਂ ਦੇ ਨਾਲ ਬਾਬਾ ਗੁਰਦੀਪ ਸਿੰਘ ਖਾਲਸਾ, ਮਨਜੋਤ ਸਿੰਘ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਭੱਪਾ,ਧੰਮਾ ਸਿੰਘ ਪ੍ਰਧਾਨ ਕਲਗੀਧਰ ਗੁਰਦੁਆਰਾ ਸਾਹਿਬ , ਗੁਰਮੇਲ ਸਿੰਘ ਢੈਪੀ ਵਾਲੇ, ਅਤੇ ਹੋਰ ਵਰਕਰ ਹਾਜਰ ਸਨ।