ਅਸਤੀਫ਼ੇ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਅੰਮ੍ਰਿਤਸਰ ਦੀ ਜਨਤਾ ਲਈ ਭਾਵੁਕ ਸੁਨੇਹਾ, ਕਿਹਾ— ‘ਮਾਈ-ਬਾਪ ਕਲਚਰ’ ਨੂੰ ਕੀਤਾ ਖ਼ਤਮ ਬਾਬੂਸ਼ਾਹੀ ਬਿਊਰੋ

Share and Enjoy !

Shares


ਚੰਡੀਗੜ੍ਹ/ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਵਾਲੇ ਸਾਬਕਾ ਵਿਧਾਇਕ ਅਤੇ ਆਗੂ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅੰਮ੍ਰਿਤਸਰ ਦੇ ਆਪਣੇ ਭੈਣ-ਭਰਾਵਾਂ ਦੇ ਨਾਂ ਇੱਕ ਸੰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਅੰਮ੍ਰਿਤਸਰ ਦੀ ਜਨਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੇ ਪਿਆਰ ਅਤੇ ਸਤਿਕਾਰ ਲਈ ਆਖ਼ਰੀ ਸਾਹ ਤੱਕ ਰਿਣੀ ਰਹਿਣਗੇ।

ਉਨ੍ਹਾਂ ਕਿਹਾ ਕਿ ਪਰਮਾਤਮਾ ਦੇ ਆਸ਼ੀਰਵਾਦ ਨਾਲ ਗਲੀ-ਨਾਲੀ ਅਤੇ ਰਿਬਨ-ਕਟਿੰਗ ਦੀ ਰਾਜਨੀਤੀ ਤੋਂ ਉੱਪਰ ਉੱਠ ਕੇ ਨਸ਼ਾ, ਫਿਰੌਤੀ, ਗੈਂਗਸਟਰਵਾਦ ਅਤੇ ਭ੍ਰਿਸ਼ਟਾਚਾਰ ਤੋਂ ਜਕੜੇ ਪੰਜਾਬ ਨੂੰ ਮੁੜ ਉੱਨਤਸ਼ੀਲ ਅਤੇ ਮੋਹਰੀ ਸੂਬਾ ਬਣਾਉਣ ਲਈ ਸਾਰਿਆਂ ਨੂੰ ਮਿਲ ਕੇ ਇਕਜੁਟ ਪ੍ਰਯਾਸ ਕਰਨਾ ਪਵੇਗਾ।

ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨੇ ਬਤੌਰ ਵਿਧਾਇਕ ਆਪਣਾ 90 ਫ਼ੀਸਦੀ ਟੀਚਾ ਪੂਰਾ ਕਰ ਲਿਆ ਹੈ ਅਤੇ ਵਿਧਾਨ ਸਭਾ ਵਿੱਚ ਅੰਮ੍ਰਿਤਸਰ ਦੀ ਆਵਾਜ਼ ਨੂੰ ਪਾਣੀ-ਸੀਵਰੇਜ ਤੋਂ ਲੈ ਕੇ ਸਰਕਟ ਹਾਊਸ, ਕੰਪਨੀ ਬਾਗ, ਗੰਦਾ ਨਾਲਾ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਸਰਕਾਰੀ ਮੈਡੀਕਲ ਕਾਲਜ, ਸਰੂਪ ਰਾਣੀ ਕਾਲਜ ਅਤੇ ਬਰਗਾੜੀ ਬੇਅਦਬੀ ਵਰਗੇ ਅਹਿਮ ਮੁੱਦਿਆਂ ‘ਤੇ ਬੇਬਾਕੀ ਨਾਲ ਬੁਲੰਦ ਕੀਤਾ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਭ ਤੋਂ ਵੱਡੀ ਪ੍ਰਾਪਤੀ ਇਹ ਰਹੀ ਹੈ ਕਿ ਉਨ੍ਹਾਂ ਨੇ ਰਾਜਨੀਤੀ ਵਿੱਚੋਂ ‘ਮਾਈ-ਬਾਪ ਕਲਚਰ’ ਨੂੰ ਖ਼ਤਮ ਕਰਕੇ ਜਨਤਾ ਨੂੰ ਆਪਣਾ ਪ੍ਰੇਰਣਾ-ਸਰੋਤ ਬਣਾ ਕੇ ਕੰਮ ਕੀਤਾ ਹੈ।

‘ਪੰਜਾਬ ਫਸਟ’ ਮਕਸਦ: ਅੱਗੇ ਦੀ ਰਣਨੀਤੀ ਬਾਰੇ ਗੱਲ ਕਰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਇਕੋ-ਇਕ ਮਕਸਦ ‘ਪੰਜਾਬ ਫਸਟ’ ਹੈ ਅਤੇ ਇਸ ਤੋਂ ਇਲਾਵਾ ਉਨ੍ਹਾਂ ਦਾ ਕੋਈ ਨਿੱਜੀ ਸਵਾਰਥ ਨਹੀਂ ਹੈ। ਉਹ ਜਨਤਾ ਨਾਲ ਮਿਲ ਕੇ ਸਾਫ਼-ਸੁਥਰੀ ਰਾਜਨੀਤੀ ਅਤੇ ਸਵੱਛ ਪ੍ਰਸ਼ਾਸਨ ਯਕੀਨੀ ਬਣਾਉਣ ਲਈ ਕੰਮ ਜਾਰੀ ਰੱਖਣਗੇ।

About Post Author

Share and Enjoy !

Shares

Leave a Reply

Your email address will not be published.