ਆਪ ਆਗੂ ਮਨਜੀਤ ਬੇਦੀ ਨੂੰ ਐਸ.ਸੀ ਵਿੰਗ ਦੇ ਜ਼ਿਲ੍ਹਾ ਵਾਈਸ ਕੋਆਰਡੀਨੇਟਰ ਨਿਯੁਕਤ ਹੋਣ ‘ਤੇ ਹਾਰਦਿਕ ਮੁਬਾਰਕਾਂ

Share and Enjoy !

Shares
ਬਲਾਚੌਰ(ਜਤਿੰਦਰ ਪਾਲ ਸਿੰਘ ਕਲੇਰ) – ਆਮ ਆਦਮੀ ਪਾਰਟੀ ਦੇ ਜੁਝਾਰੂ ਆਗੂ ਮਨਜੀਤ ਬੇਦੀ ਨੂੰ ਪਾਰਟੀ ਹਾਈ ਕਮਾਂਡ ਵੱਲੋਂ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਐਸ.ਸੀ ਵਿੰਗ ਦਾ ਜ਼ਿਲ੍ਹਾ ਵਾਈਸ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਪਾਰਟੀ ਵਰਕਰਾਂ ਅਤੇ ਖਾਸ ਕਰਕੇ ਐਸ.ਸੀ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਜਾਣਕਾਰੀ ਅਨੁਸਾਰ ਮਨਜੀਤ ਬੇਦੀ ਲੰਬੇ ਸਮੇਂ ਤੋਂ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾ ਰਹੇ ਹਨ ਅਤੇ ਬੂਥ ਪੱਧਰ ‘ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਮਿਹਨਤ ਕਰ ਰਹੇ ਹਨ। ਉਨ੍ਹਾਂ ਦੀ ਇਸ ਮਿਹਨਤ, ਲਗਨ ਅਤੇ ਪਾਰਟੀ ਪ੍ਰਤੀ ਵਫਾਦਾਰੀ ਨੂੰ ਦੇਖਦਿਆਂ ਹੀ ਹਾਈ ਕਮਾਂਡ ਨੇ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਮਨਜੀਤ ਬੇਦੀ ਨੂੰ ਐਸ.ਸੀ ਵਿੰਗ ਦੇ ਜ਼ਿਲ੍ਹਾ ਵਾਈਸ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਮਿਲਣ ‘ਤੇ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਜਾ ਰਹੀਆਂ ਹਨ। ਉਮੀਦ ਹੈ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਉਣਗੇ। ਆਪਣੀ ਨਿਯੁਕਤੀ ‘ਤੇ ਮਨਜੀਤ ਬੇਦੀ ਨੇ ਹਲਕਾ ਵਿਧਾਇਕ ਸ੍ਰੀਮਤੀ ਸੰਤੋਸ਼ ਕਟਾਰੀਆ, ਸੀਨੀਅਰ ਆਪ ਆਗੂ ਸ੍ਰੀ ਅਸ਼ੋਕ ਕਟਾਰੀਆ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਨੇ ਜੋ ਮਾਣ ਬਖਸ਼ਿਆ ਹੈ ਉਸ ‘ਤੇ ਉਹ ਪੂਰਾ ਖਰਾ ਉਤਰਨਗੇ ਅਤੇ ਜ਼ਿਲ੍ਹੇ ਵਿੱਚ ਐਸ.ਸੀ ਵਿੰਗ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਕੰਮ ਕਰਨਗੇ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਨੂੰ ਲੋਕਾਂ ਤੱਕ ਲੈ ਕੇ ਜਾਣਗੇ।

About Post Author

Share and Enjoy !

Shares

Leave a Reply

Your email address will not be published.