‘ਆਪ’ ਦੇ ਸਿਆਸੀ ਅੰਤ ਦੀ ਕਿੱਲ ਸਾਬਤ ਹੋਵੇਗੀ ਨਸ਼ਾ ਤਸਕਰਾਂ ਦੀ ਢਿੱਲੀ ਛੱਡੀ ਲਗਾਮ : ਡਾਕਟਰ ਸਤਵਿੰਦਰ ਸਿੰਘ ਬਿਟੂ 

Share and Enjoy !

Shares
ਨਵਾਂਸ਼ਹਿਰ /ਬੰਗਾ (ਜਤਿੰਦਰ ਪਾਲ ਸਿੰਘ ਕਲੇਰ )– ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸਿਰਫ਼ ਸ਼ੋਸ਼ੇਬਾਜ਼ੀ ਅਤੇ ਇਸ਼ਤਿਹਾਰਬਾਜ਼ੀ ਸੀਮਤ ਹੋ ਕੇ ਰਹਿ ਗਈ ਹੈ। ਨਸ਼ੇ ਤੱਕ ਦੀ ਓਵਰਡੋਜ਼ ਨਾਲ ਹੋ ਰਹੀਆਂ ਮੌਤਾਂ, ਆਏ ਦਿਨ ਵਾਪਰ ਰਹੀਆਂ ਕਤਲ ਦੀਆਂ ਘਟਨਾਵਾਂ ਅਤੇ ਗੈਂਗਵਾਰ ਦੀਆਂ ਵਾਰਦਾਤਾਂ ਸੂਬੇ ਦੀ ਕਾਨੂੰਨ-ਵਿਵਸਥਾ ‘ਤੇ ਗੰਭੀਰ ਸਵਾਲ ਖੜ੍ਹੇ ਕਰ ਰਹੀਆਂ ਹਨ।ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਬੰਗਾ ਡਾਕਟਰ ਸਤਵਿੰਦਰ ਸਿੰਘ ਬਿਟੂ ਨੇ ਚੋਣਵੇਂ ਪੱਤਰਕਾਰਾਂ ਅੱਗੇ ਕੀਤਾ। ਡਾਕਟਰ ਬਿਟੂ ਨੇ ਸੋਸ਼ਲ ਮੀਡੀਆ ਤੇ ਵਾਇਰਲ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਮਿੰਦਰ ਸਿੰਘ ਝੋਟਾ ਦੇ ਇੱਕ ਮੈਡੀਕਲ ਸਟੋਰ ਵਾਲੇ ਵੱਲੋਂ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਘਟਨਾ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ‘ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਡਾਕਟਰ ਬਿਟੂ ਕਿਹਾ ਕਿ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਨਾ ਹੋਣਾ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲੀਆ ਨਿਸ਼ਾਨ ਲਗਾਉਂਦਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਬਜਾਏ ਢਿੱਲ ਵਰਤਣ ਦੀ ਨੀਤੀ ਇੱਕ ਦਿਨ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਿਆਸੀ ਅੰਤ ਦੀ ਕਿੱਲ ਸਾਬਤ ਹੋਵੇਗੀ। ਡਾਕਟਰ ਸਤਵਿੰਦਰ ਸਿੰਘ ਬਿਟੂ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਪੰਜਾਬ ਨੂੰ ਉਜਾੜਨ ਦੀ ਕੋਸ਼ਿਸ਼ ਕਰਨ ਵਾਲੇ ਖ਼ੁਦ ਹੀ ਉੱਜੜ ਗਏ , ਪੰਜਾਬ ਗੁਰੂ ਸਾਹਿਬਾਨ ਦੇ ਨਾਮ ‘ਤੇ ਵੱਸਦਾ ਰਿਹਾ ਹੈ ਅਤੇ ਹਮੇਸ਼ਾ ਵੱਸਦਾ ਰਹੇਗਾ।

About Post Author

Share and Enjoy !

Shares

Leave a Reply

Your email address will not be published.