
– ਗੁਰਪ੍ਰੀਤ ਕੌਰ, ਰਮਨਦੀਪ ਕੌਰ ਤੇ ਗੁਰਵਿੰਦਰ ਸਿੰਘ ਰਹੇ ਕਰਮਵਾਰ ਪਹਿਲੇ, ਦੂਜੇ ਅਤੇ ਤੀਜੇ ਸਥਾਨ ‘ਤੇ
(ਗੁਰਵਿੰਦਰ ਸਿੰਘ ਚਹਿਲ) ਚੀਮਾ ਮੰਡੀ। ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਨੇ 10ਵੀਂ ਜਮਾਤ ਦੇ ਐਲਾਨੇ ਨਤੀਜਿਆਂ ‘ਚ ਆਸੀਰਵਾਦ ਡੇ- ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੇ ਵਿਦਿਆਰਥੀਆਂ ਦਾ ਨਤੀਜਾ ਬਹੁਤ ਹੀ ਸਾਨਦਾਰ ਰਿਹਾ।ਪਿ੍ਰੰਸੀਪਲ ਜਗਸੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਸਵੀਂ ਜਮਾਤ ਦੇ ਨਤੀਜਿਆਂ ਦੌਰਾਨ ਵਿਦਿਆਰਥਣ ਗੁਰਪ੍ਰੀਤ ਕੌਰ ਪੁੱਤਰੀ ਪਾਲ ਸਿੰਘ ਨੇ 650/650 (96 ਫੀਸਦੀ) ਅੰਕ ਪ੍ਰਾਪਤ ਕਰਕੇ ਪਹਿਲਾ, ਰਮਨਦੀਪ ਕੌਰ ਪੁੱਤਰੀ ਨਿਰਮਲ ਸਿੰਘ ਨੇ 615/650 (94.6 ਫੀਸਦੀ) ਅੰਕ ਪ੍ਰਾਪਤ ਕਰਕੇ ਦੂਜਾ, ਗੁਰਵਿੰਦਰ ਸਿੰਘ ਪੁੱਤਰ ਮਕਲਕੀਤ ਸਿੰਘ ਨੇ 611/650 (94 ਫੀਸਦੀ) ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸੇ ਤਰਾਂ ਵਿਦਿਆਰਥਣ ਦਿਲਪ੍ਰੀਤ ਕੌਰ ਪੁੱਤਰੀ ਮੱਖਣ ਸਿੰਘ ਅਤੇ ਕਮਲਪ੍ਰੀਤ ਕੌਰ ਪੁੱਤਰੀ ਭਗਵਾਨ ਸਿੰਘ ਨੇ 605/650 (93 ਫੀਸਦੀ) ਅੰਕ,ਮਨਪ੍ਰੀਤ ਕੌਰ ਪੁੱਤਰੀ ਗੁਰਜੰਟ ਸਿੰਘ 92 ਫੀਸਦੀ ਅੰਕ ਪ੍ਰਾਪਤ ਕੀਤੇ।ਇਸ ਖੁਸੀਆਂ ਭਰੇ ਮੌਕੇ ਪਿ੍ਰੰਸੀਪਲ ਜਗਸੀਰ ਸਿੰਘ ਅਤੇ ਉਪ ਪਿ੍ਰੰਸੀਪਲ ਮੈਡਮ ਗੁਰਮੀਤ ਕੌਰ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਚੰਗੇ ਅੰਕ ਪ੍ਰਾਪਤ ਕਰਨ ‘ਤੇ ਵਧਾਈ ਦਿੰਦਿਆਂ ਕਿਹਾ ਕਿ ਸਮੂਹ ਸਟਾਫ ਦੀ ਮਿਹਨਤ ਸਦਕਾ ਹੀ ਬੱਚਿਆਂ ਦੇ ਇੰਨੇ ਵਧੀਆ ਨੰਬਰ ਆਏ ਹਨ।