ਉਮੀਦਵਾਰ ਵੱਲੋ ਨਾਮਜ਼ਦਗੀ ਪੱਤਰ ਦਾਖਲ: ਰਿਟਰਨਿੰਗ ਅਫ਼ਸਰ

Share and Enjoy !

Shares
ਸੰਗਰੂਰ (ਜਗਸੀਰ ਲੌਂਗੋਵਾਲ ) : ਲੋਕ ਸਭਾ ਦੀ ਜ਼ਿਮਨੀ ਚੋਣ ਦੇ ਤਹਿਤ ਅੱਜ ਲੋਕ ਸਭਾ ਹਲਕਾ ਸੰਗਰੂਰ ’ਚ ਇੱਕ ਉਮੀਦਵਾਰ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਅੱਜ ਕਾਗਜ਼ ਦਾਖਿਲ ਕਰਨ ਦੇ ਤੀਜੇ ਦਿਨ ਸ਼੍ਰੀ ਅਜੇ ਕੁਮਾਰ ਨੇ ਆਜ਼ਾਦ ਉਮੀਦਵਾਰ ਵਜੋਂ ਕਾਗਜ਼ ਦਾਖਿਲ ਕੀਤੇ। ਉਹਨਾਂ ਦਸਿਆ ਕਿ 6 ਜੂਨ ਤੱਕ ਕਾਗਜ਼ ਦਾਖਲ ਕਰਵਾਉਣ ਦੀ ਪ੍ਰਕਿਰਿਆ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ 5 ਜੂਨ ਦਿਨ ਐਤਵਾਰ ਨੂੰ ਸਰਕਾਰੀ ਛੁੱਟੀ ਹੋਣ ਕਾਰਨ ਨਾਮਜ਼ਦਗੀ ਪੱਤਰ ਨਹੀਂ ਭਰੇ ਜਾ ਸਕਣਗੇ। ਉਨਾਂ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਾਂ ਏ.ਆਰ.ਓ-ਕਮ-ਐਸ.ਡੀ.ਐਮ ਸੰਗਰੂਰ ਨੂੰ ਕੋਰਟ ਰੂਮ, ਦਫ਼ਤਰ ਡਿਪਟੀ ਕਮਿਸ਼ਨਰ, ਜ਼ਿਲਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਜਮਾਂ ਕਰਵਾਏ ਜਾ ਸਕਦੇ ਹਨ। ਉਨਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 7 ਜੂਨ ਨੂੰ ਹੋਵੇਗੀ ਜਦਕਿ 9 ਜੂਨ ਤੱਕ ਉਮੀਦਵਾਰ ਆਪਣੇ ਕਾਗਜ਼ ਵਾਪਸ ਲੈ ਸਕਣਗੇ।

About Post Author

Share and Enjoy !

Shares

Leave a Reply

Your email address will not be published.