ਐਸ.ਸੀ. ਕਮਿਸ਼ਨ ਦੇ ਦਖ਼ਲ ਨਾਲ ਰੋਡ ਇੰਸਪੈਕਟਰ ਵਜੋਂ ਮਿਲੀ ਤਰੱਕੀ

Share and Enjoy !

Shares

(ਗੁਰਵਿੰਦਰ ਸਿੰਘ ਮੋਹਾਲੀ) ਚੰਡੀਗੜ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖ਼ਲ ਪਿੱਛੋਂ ਲੋਕ ਨਿਰਮਾਣ ਵਿਭਾਗ ਦੀ ਮਹਿਲਾ ਬੇਲਦਾਰ ਨੂੰ ਬਤੌਰ ਰੋਡ ਇੰਸਪੈਕਟਰ ਤਰੱਕੀ ਦਿੱਤੀ ਗਈ ਹੈ। ਇਸ ਸਬੰਧੀ ਕਮਿਸ਼ਨ ਦੇ ਗੈਰ ਸਰਕਾਰੀ ਮੈਂਬਰ ਪਰਮਜੀਤ ਕੌਰ ਨੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਦੀ ਪੂਜਾ ਰਾਣੀ ਨੇ 2015 ਵਿੱਚ ਰੋਡ ਇੰਸਪੈਕਟਰ ਦੀ ਤਰੱਕੀ ਲੈਣ ਲਈ ਯੋਗ ਇਮਤਿਹਾਨ ਪਾਸ ਕੀਤਾ ਸੀ ਪਰ ਉਦੋਂ ਉਸ ਨੂੰ ਬਣਦੀ ਤਰੱਕੀ ਨਹੀਂ ਦਿੱਤੀ ਗਈ ਸੀ। ਇਸ ਦਾ ਗੰਭੀਰ ਨੋਟਿਸ ਲੈਂਦਿਆਂ ਕਮਿਸ਼ਨ ਨੇ ਸਬੰਧਤ ਵਿਭਾਗ ਤੋਂ ਜਵਾਬ ਤਲਬ ਕੀਤਾ ਸੀ ਜਿਸ ਪਿੱਛੋਂ ਮਹਿਲਾ ਮੁਲਾਜ਼ਮ ਨੂੰ ਬਣਦੀ ਤਰੱਕੀ ਦਿੱਤੀ ਗਈ ਹੈ।

About Post Author

Share and Enjoy !

Shares

Leave a Reply

Your email address will not be published.