
ਰਵਿੰਦਰ ਸਿੰਘ ਰੇਸ਼ਮ, ਅਮਰਗੜ੍ਹ
ਮਾਨਵਤਾ ਦੀ ਸੇਵਾ ਹਿੱਤ ਹਲਕਾ ਅਮਰਗੜ੍ਹ ਦੇ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਤੰਦਰੁਸਤ ਸਮਾਜ ਦੀ ਸਿਰਜਣਾ ਲਈ ਸਰਗਰਮ ਕਾਂਗਰਸ ਆਗੂ ਕਮਲ ਧਾਲੀਵਾਲ ਵੱਲੋਂ ਡਾ: ਕੁਲਵੰਤ ਸਿੰਘ ਧਾਲੀਵਾਲ ਚੇਅਰਮੈਨ ਵਰਲਡ ਕੈਂਸਰ ਕੇਅਰ ਦੇ ਸਹਿਯੋਗ ਨਾਲ ਲੋਕਾਂ ਦੀ ਸਿਹਤ ਸੰਭਾਲ ਲਈ ਕੈਂਸਰ ਜਾਂਚ ਅਤੇ ਅੱਖਾਂ ਦੀ ਜਾਂਚ ਦਾ ਵਿਸ਼ੇਸ਼ ਚੈੱਕਅੱਪ ਕੈਂਪ ਮਿਤੀ 19 ਅਕਤੂਬਰ ਦਿਨ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਸੰਗਤਸਰ ਸਾਹਿਬ ਪਿੰਡ ਰੁੜਕੀ ਖੁਰਦ ਵਿਖੇ ਲਗਵਾਇਆ ਜਾ ਰਿਹਾ ਹੈ। ਕੈਂਪ ਦੌਰਾਨ ਡਾਕਟਰ ਧਾਲੀਵਾਲ ਦੀਆਂ ਆਧੁਨਿਕ ਡਾਕਟਰੀ ਸਹੂਲਤਾਂ ਨਾਲ ਲੈਸ ਬੱਸਾਂ ਵਿੱਚ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਜਾਵੇਗੀ। ਇਸ ਦੌਰਾਨ ਅੱਖਾਂ ਦੇ ਮਰੀਜ਼ਾਂ ਨੂੰ ਮੁਫਤ ਐਨਕਾਂ ਲਗਾਈਆਂ ਜਾਣਗੀਆਂ। ਕਾਂਗਰਸ ਆਗੂ ਕਮਲ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਖਿਆ ਕਿ ਸਾਡੇ ਵੱਲੋਂ ਕੀਤਾ ਗਿਆ ਇਹ ਉਪਰਾਲਾ ਮੇਰੇ ਹਲਕਾ ਅਮਰਗੜ੍ਹ ਦੇ ਲੋਕਾਂ ਨੂੰ ਨਾਮੁਰਾਦ ਬਿਮਾਰੀਆਂ ਤੋਂ ਬਚਾਉਣ ਲਈ ਵਰਦਾਨ ਸਿੱਧ ਹੋਵੇਗਾ। ਕੈਂਸਰ ਵਰਗੀ ਨਾਮੁਰਾਦ ਬਿਮਾਰੀ ਦਾ ਜੇਕਰ ਸਹੀ ਸਮੇਂ ਤੇ ਪਤਾ ਲੱਗ ਜਾਵੇ, ਤਾਂ ਇਸ ਦਾ ਇਲਾਜ ਸੰਭਵ ਹੈ l ਮੇਰੇ ਹਲਕਾ ਅਮਰਗੜ੍ਹ ਅੰਦਰ ਲੋਕਾਂ ਦੀ ਸਿਹਤ ਸੰਭਾਲ ਲਈ ਆਉਣ ਵਾਲੇ ਸਮੇਂ ਵਿੱਚ ਤਕਰੀਬਨ 50 ਹੋਰ ਕੈਂਪ ਵੀ ਲਗਾਏ ਜਾਣਗੇ। ਮੇਰਾ ਮਕਸਦ ਰਾਜਨੀਤੀ ਤੋਂ ਉੱਪਰ ਉੱਠ ਕੇ ਲੋਕਾਂ ਦੀ ਸੇਵਾ ਕਰਨਾ ਹੈ l ਇਸ ਮੌਕੇ ਬਲਵਿੰਦਰ ਸਿੰਘ ਮੰਨਵੀ,ਪ੍ਰਧਾਨ ਕੇਸਰ ਸਿੰਘ ਰੁੜਕੀ ਖੁਰਦ,ਬੇਅੰਤ ਸਿੰਘ ਜਾਗੋਵਾਲ,ਗੁਰਮੇਲ ਸਿੰਘ ਜੱਬੋਮਾਜਰਾ,ਰਾਜਵੀਰ ਸਿੰਘ ਧੀਰੋਮਾਜਰਾ,ਕੁਲਵਿੰਦਰ ਸਿੰਘ ਲਾਡੇਵਾਲ,ਪਰਗਟ ਸਿੰਘ ਭੁਰਥਲਾ, ਸ.
ਕਰਮਜੀਤ ਸਿੰਘ ਰੁੜਕੀ ਕਲਾਂ, ਸਾਬਕਾ ਬਲਾਕ ਸੰਮਤੀ ਮੈਂਬਰ ਦੀਪਾ ਲਸੋਈ ‘ਤੇ ਅਵਤਾਰ ਸਿੰਘ ਸਰਪੰਚ ਜੱਬੋਮਾਜਰਾ ਤੋਂ ਇਲਾਵਾ ਹੋਰ ਵੀ ਪਤਵੰਤੇ ਸੱਜਣ ਹਾਜ਼ਰ ਸਨ l
ਕਰਮਜੀਤ ਸਿੰਘ ਰੁੜਕੀ ਕਲਾਂ, ਸਾਬਕਾ ਬਲਾਕ ਸੰਮਤੀ ਮੈਂਬਰ ਦੀਪਾ ਲਸੋਈ ‘ਤੇ ਅਵਤਾਰ ਸਿੰਘ ਸਰਪੰਚ ਜੱਬੋਮਾਜਰਾ ਤੋਂ ਇਲਾਵਾ ਹੋਰ ਵੀ ਪਤਵੰਤੇ ਸੱਜਣ ਹਾਜ਼ਰ ਸਨ l