
ਨਵਾਂਸ਼ਹਿਰ /ਕਾਠਗੜ੍ਹ (ਜਤਿੰਦਰਪਾਲ ਸਿੰਘ ਕਲੇਰ) : ਐਸ.ਐਸ.ਪੀ. ਤੁਸ਼ਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ, ਡੀ.ਐਸ.ਪੀ. ਹੇਮੰਤ ਮਲਹੋਤਰਾ ਅਤੇ ਐਸ.ਐਚ.ਓ. ਕਾਠਗੜ੍ਹ ਇੰਸਪੈਕਟਰ ਕਮਲ ਤਨੇਜਾ ਦੀ ਯੋਗ ਅਗਵਾਈ ਹੇਠ ਕਾਠਗੜ੍ਹ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ 04 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ।
ਪੁਲਿਸ ਟੀਮ ਦੀ ਅਗਵਾਈ ਕਰ ਰਹੇ ਹੈੱਡ ਕਾਂਸਟੇਬਲ ਗੌਰਵ ਸਿੰਘ ਨੇ ਦੱਸਿਆ ਕਿ 16 ਨਵੰਬਰ ਨੂੰ ਸ਼ਾਮ ਕਰੀਬ 06:15 ਵਜੇ ਪੁਲਿਸ ਪਾਰਟੀ ਕਾਠਗੜ੍ਹ ਤੋਂ ਸਿਵਲ ਹਸਪਤਾਲ ਕਾਠਗੜ੍ਹ ਵੱਲ ਜਾ ਰਹੀ ਸੀ ਤਾਂ ਸਾਹਮਣੇ ਆਉਂਦੇ ਇੱਕ ਵਿਅਕਤੀ ਨੇ ਪੁਲਿਸ ਨੂੰ ਦੇਖ ਕੇ ਘਬਰਾ ਕੇ ਆਪਣੇ ਹੱਥ ਵਿੱਚ ਫੜਿਆ ਪਲਾਸਟਿਕ ਦਾ ਲਿਫਾਫਾ ਹੇਠਾਂ ਸੁੱਟ ਦਿੱਤਾ।ਪੁਲਿਸ ਨੂੰ ਦੇਖ ਕੇ ਇੱਕ ਦਮ ਪਿੱਛੇ ਵੱਲ ਨੂੰ ਮੁੜਿਆ ਤਾਂ ਸ਼ੱਕ ਦੇ ਆਧਾਰ ਤੇ ਪੁਲਿਸ ਨੇ ਉਸ ਨੂੰ ਕਾਬੂ ਲਿਆ ਅਤੇ ਹੇਠਾਂ ਸੁੱਟੇ ਲਿਫਾਫੇ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 04 ਗ੍ਰਾਮ ਹੈਰੋਇਨ ਬਰਾਮਦ ਹੋਈ।
ਫੜੇ ਗਏ ਵਿਅਕਤੀ ਦੀ ਪਛਾਣ ਸਾਹਿਲ ਪੁੱਤਰ ਕੁਲਵਿੰਦਰ ਸਿੰਘ ਵਾਸੀ ਨਵਾਂਸ਼ਹਿਰ ਵਜੋਂ ਹੋਈ ਹੈ। ਇਸ ਸਬੰਧੀ ਥਾਣਾ ਕਾਠਗੜ੍ਹ ਵਿਖੇ ਐਨ.ਡੀ.ਪੀ.ਐਸ. ਐਕਟ ਮੁਕੱਦਮਾ ਤਹਿਤ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।