ਕਾਲਕਾ ਵਲੋਂ ਜਗਦੀਪ ਸਿੰਘ ਕਾਹਲੋਂ ਨੂੰ ਜਨਮ ਦਿਨ ਤੇ ਵਧਾਈਆਂ 

Share and Enjoy !

Shares
ਨਵੀਂ ਦਿੱਲੀ   ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ  ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੂੰ ਉਨ੍ਹਾਂ ਦੇ ਜਨਮ ਦਿਨ ਦੀਆਂ ਨਿੱਘੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਭੇਟ ਕੀਤੀਆਂ।
ਇਸ ਮੌਕੇ ਸਰਦਾਰ ਕਾਲਕਾ ਨੇ ਕਿਹਾ ਕਿ ਗੁਰੂ ਸਾਹਿਬ ਦੀ ਅਪਾਰ ਬਖ਼ਸ਼ਿਸ਼ ਸਦਕਾ ਸਰਦਾਰ ਜਗਦੀਪ ਸਿੰਘ ਕਾਹਲੋਂ ਹਮੇਸ਼ਾ ਤੰਦਰੁਸਤ, ਖੁਸ਼ਹਾਲ ਅਤੇ ਚੜ੍ਹਦੀ ਕਲਾ ਵਿੱਚ ਰਹਿਣ। ਉਨ੍ਹਾਂ ਨੇ ਅਰਦਾਸ ਕੀਤੀ ਕਿ ਗੁਰੂ ਸਾਹਿਬ ਉਨ੍ਹਾਂ ਨੂੰ ਲੰਮੀ ਉਮਰ, ਚੰਗੀ ਸਿਹਤ ਅਤੇ ਜੀਵਨ ਦੇ ਹਰ ਖੇਤਰ ਵਿੱਚ ਸਫ਼ਲਤਾ ਬਖ਼ਸ਼ਣ, ਤਾਂ ਜੋ ਉਹ ਇਸੇ ਤਰ੍ਹਾਂ ਪੰਥ ਅਤੇ ਸਮਾਜ ਦੀ ਸੇਵਾ ਲਈ ਸਮਰਪਿਤ ਭਾਵਨਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਰਹਿਣ। ਉਨਾਂ ਕਿਹਾ ਕਿ ਸਰਦਾਰ ਕਾਹਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਰੇ ਪ੍ਰਬੰਧਾਂ ਨੂੰ ਬਹੁਤ ਕੁਸ਼ਲਤਾ ਨਾਲ ਚਲਾਉਂਦੇ ਹਨ, ਜਿਸ ਸਦਕਾ ਸੰਗਤਾਂ ਨੂੰ ਕਦੇ ਕਿਸੇ ਪੱਧਰ ਤੇ ਕੋਈ ਮੁਸ਼ਕਲ ਪੇਸ਼ ਨਹੀਂ ਆਉਂਦੀ।

About Post Author

Share and Enjoy !

Shares

Leave a Reply

Your email address will not be published.