
– ਭਾਜਪਾ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਲੱਕੀ ਨੇ ਜਲੰਧਰ ਰੈਲੀ ਵਿੱਚ ਸ਼ਮੂਲੀਅਤ ਕੀਤੀ
ਬਲਾਚੌਰ (ਜਤਿੰਦਰਪਾਲ ਸਿੰਘ ਕਲੇਰ) : ਅੱਜ ਜਲੰਧਰ ਵਿਖੇ ਹੋਈ ਵਿਸ਼ਾਲ ਨਸ਼ਾ ਮੁਕਤ ਪੰਜਾਬ ਰੈਲੀ ਵਿੱਚ ਦੇਸ਼ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਲੱਕੀ ਆਪਣੀ ਸਮੁੱਚੀ ਟੀਮ ਨਾਲ ਰੈਲੀ ਵਿੱਚ ਸ਼ਾਮਲ ਹੋਏ।
ਇਸ ਮੌਕੇ ਐਡਵੋਕੇਟ ਰਾਜਵਿੰਦਰ ਲੱਕੀ ਨੇ ਕਿਹਾ ਕਿ ਮੈਂ ਮਾਣਯੋਗ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ 31 ਦਸੰਬਰ 2029 ਤੱਕ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਵਾਅਦਾ ਕੀਤਾ ਹੈ। ਇਹ ਐਲਾਨ ਪੰਜਾਬ ਦੇ ਨੌਜਵਾਨਾਂ ਲਈ ਇੱਕ ਨਵੀਂ ਉਮੀਦ ਦੀ ਕਿਰਨ ਹੈ।
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ ਹੈ, ਪਰ ਭਾਜਪਾ ਦੀ ਸਰਕਾਰ ਹੀ ਪੰਜਾਬ ਨੂੰ ਇਸ ਦਲਦਲ ਵਿੱਚੋਂ ਕੱਢ ਸਕਦੀ ਹੈ। ਇਹ ਸੁਪਨਾ ਉਦੋਂ ਹੀ ਪੂਰਾ ਹੋ ਸਕਦਾ ਹੈ ਜਦੋਂ ਪੰਜਾਬ ਵਿੱਚ ਡਬਲ ਇੰਜਣ ਦੀ ਸਰਕਾਰ ਬਣੇਗੀ। ਇਸ ਲਈ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਰੰਗਲੇ ਅਤੇ ਨਸ਼ਾ ਮੁਕਤ ਪੰਜਾਬ ਦੇ ਨਿਰਮਾਣ ਲਈ ਕੰਮ ਕਰਨਾ ਹੋਵੇਗਾ।

ਇਸ ਦੌਰਾਨ ਰੈਲੀ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਭਾਜਪਾ ਵਰਕਰਾਂ ਨੇ ਨਸ਼ਾ ਮੁਕਤ ਪੰਜਾਬ ਦਾ ਸੰਕਲਪ ਲਿਆ।