ਕੈਪਟਨ ਅਮਰਿੰਦਰ ਨੇ ਮੱਤੇਵਾੜਾ ਇੰਡਸਟਰੀਅਲ ਪਾਰਕ ਪ੍ਰੋਜੈਕਟ ਰੱਦ ਹੋਣ ’ਤੇ ਜਤਾਇਆ ਦੁੱਖ

Share and Enjoy !

Shares

(ਗੁਰਵਿੰਦਰ ਸਿੰਘ ਮੋਹਾਲੀ) ਚੰਡੀਗੜ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੱਤੇਵਾੜਾ ਟੈਕਸਟਾਈਲ ਪਾਰਕ ਪ੍ਰਾਜੈਕਟ ਨੂੰ ਰੱਦ ਕੀਤੇ ਜਾਣ ‘ਤੇ ਅਫਸੋਸ ਜਾਹਰ ਕਰਦਿਆਂ ਇਸ ਨੂੰ ਸਭ ਤੋਂ ਪਿਛਾਖੜੀ ਅਤੇ ਘੱਟ ਨਜਰੀਏ ਵਾਲਾ ਫੈਸਲਾ ਕਰਾਰ ਦਿੱਤਾ ਹੈ। ਪ੍ਰੋਜੈਕਟ ਦੇ ਖਿਲਾਫ ਸੁਰੂ ਕੀਤੇ ਗਏ ਵਿਰੋਧ ‘ਤੇ ਸਵਾਲ ਉਠਾਉਂਦੇ ਹੋਏ ਉਨਾਂ ਸਪੱਸਟ ਕੀਤਾ ਕਿ ਟੈਕਸਟਾਈਲ ਪਾਰਕ ਮੱਤੇਵਾੜਾ ਜੰਗਲੀ ਖੇਤਰ ਦੇ ਅੰਦਰ ਨਹੀਂ ਆਉਣਾ ਸੀ, ਜਿਵੇਂ ਕਿ ਕਿਹਾ ਜਾ ਰਿਹਾ ਹੈ, ਸਗੋਂ ਇਸ ਤੋਂ ਬਾਹਰ ਹੈ। ਉਨਾਂ ਨੇ ਖੁਲਾਸਾ ਕੀਤਾ ਕਿ ਸੰਯੁਕਤ ਰਾਸਟਰ ਦੇ ਦਿਸਾ-ਨਿਰਦੇਸਾਂ ਅਨੁਸਾਰ ਵਾਤਾਵਰਣ ਦੀਆਂ ਸਾਰੀਆਂ ਚਿੰਤਾਵਾਂ ਦੇ ਹੱਲ ਦਾ ਧਿਆਨ ਰੱਖਿਆ ਗਿਆ ਸੀ ਅਤੇ ਉਸਤੋਂ ਬਾਅਦ ਹੀ ਪਾਰਕ ਨੂੰ ਮਨਜੂਰੀ ਦਿੱਤੀ ਗਈ ਸੀ। ਕੈਪਟਨ ਅਮਰਿੰਦਰ ਨੇ ਅਫਸੋਸ ਜਾਹਰ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਢਲੇ ਤੌਰ ‘ਤੇ ਇਸ ਪ੍ਰਾਜੈਕਟ ਨੂੰ ਅੱਗੇ ਵਧਾਉਣ ਦਾ ਫੈਸਲਾ ਕਰਨ ਤੋਂ ਬਾਅਦ ਇਸ ਨੂੰ ਰੱਦ ਕਰ ਦਿੱਤਾ ਸੀ ਕਿਉਂਕਿ ਕੁਝ ਲੋਕਾਂ ਨੇ ਬਿਨਾਂ ਕਿਸੇ ਜਾਇਜ ਜਾਂ ਵਾਤਾਵਰਣ ਬਾਰੇ ਤਕਨੀਕੀ ਅਤੇ ਵਿਗਿਆਨਕ ਜਾਣਕਾਰੀ ਤੋਂ ਬਿਨਾਂ ਇਸ ਦਾ ਵਿਰੋਧ ਕੀਤਾ ਸੀ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ ਟੈਕਸਟਾਈਲ ਪਾਰਕ ਦੇਸ ਭਰ ਵਿੱਚ ਬਣ ਰਹੇ ਅਜਿਹੇ ਸੱਤ ਪਾਰਕਾਂ ਵਿੱਚੋਂ ਇੱਕ ਹੈ। ਇਹ ਟੈਕਸਟਾਈਲ ਪਾਰਕ ਸੰਯੁਕਤ ਰਾਸਟਰ ਸਸਟੇਨੇਬਲ ਡਿਵੈਲਪਮੈਂਟ ਟੀਚਾ 9 ਦੇ ਅਨੁਸਾਰ ਟਿਕਾਊ ਉਦਯੋਗੀਕਰਨ ਦੇ ਖਾਸ ਉਦੇਸ ਨਾਲ ਸਥਾਪਿਤ ਕੀਤਾ ਗਿਆ ਸੀ ਜੋ ਵਾਤਾਵਰਣ ਨੂੰ ਨੁਕਸਾਨ ਨਹੀਂ ਪਹੁੰਚਾਉਂਦਾ। ਉਨਾਂ ਕਿਹਾ ਕਿ ਅਜਿਹੀ ਪਹੁੰਚ ਨਾਲ ਪਹਿਲਾਂ ਹੀ ਜਮੀਨ ਦੀ ਘਾਟ ਵਾਲੇ ਪੰਜਾਬ ਵਿੱਚ ਕੋਈ ਉਦਯੋਗੀਕਰਨ ਨਹੀਂ ਹੋ ਸਕਦਾ। ਉਨਾਂ ਕਿਹਾ, “ਜਦੋਂ ਪੰਜਾਬ ਅਜਿਹੇ ਵਿੱਤੀ ਸੰਕਟ ਨਾਲ ਜੂਝ ਰਿਹਾ ਹੈ ਅਤੇ ਨਿਵੇਸ ਨਹੀਂ ਆ ਰਿਹਾ ਹੈ, ਤਾਂ ਅਜਿਹਾ ਪਿਛਾਖੜੀ ਫੈਸਲਾ ਉਦਯੋਗਾਂ ਨੂੰ ਇੱਥੇ ਆਉਣ ਤੋਂ ਹੋਰ ਨਿਰਾਸ ਕਰੇਗਾ”, ਉਨਾਂ ਕਿਹਾ, ਇਸ ਤਰਾਂ ਦਾ ਮਹੱਤਵਪੂਰਨ ਫੈਸਲਾ ਇੰਨੀ ਜਲਦਬਾਜੀ ਵਿੱਚ ਨਹੀਂ ਲਿਆ ਜਾਣਾ ਚਾਹੀਦਾ ਸੀ। ਇਸ ਤੋਂ ਇਲਾਵਾ, ਉਨਾਂ ਨੇ ਧਿਆਨ ਦਿਵਾਇਆ, ਨੈਸਨਲ ਗ੍ਰੀਨ ਟਿ੍ਰਬਿਊਨਲ ਨੇ ਪ੍ਰੋਜੈਕਟ ਦੀ ਜਾਂਚ ਕਰਨ ਲਈ ਪਹਿਲਾਂ ਹੀ ਇੱਕ ਮਾਹਿਰ ਕਮੇਟੀ ਦਾ ਗਠਨ ਕੀਤਾ ਹੈ ਅਤੇ ਕੁਝ ਕੁਆਰਟਰਾਂ ਤੋਂ ਉਠਾਏ ਗਏ ਇਤਰਾਜਾਂ ਦੀ ਜਾਂਚ ਕੀਤੀ ਗਈ ਹੈ। ਉਨਾਂ ਕਿਹਾ ਕਿ ਸਰਕਾਰ ਨੂੰ ਉਸਦੇ ਫੈਸਲੇ ਦਾ ਇੰਤਜਾਰ ਕਰਨਾ ਚਾਹੀਦਾ ਸੀ। ਉਨਾਂ ਹੈਰਾਨੀ ਪ੍ਰਗਟਾਈ ਕਿ ਕਿਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਪ੍ਰਾਜੈਕਟ ਦੀ ਹਮਾਇਤ ਕਰਨ ਅਤੇ ਜਮੀਨ ਐਕਵਾਇਰ ਕਰਨ ਲਈ ਫੰਡਾਂ ਦਾ ਐਲਾਨ ਕਰਨ ਕਰਨ ਤੋਂ ਇਹ ਬਾਅਦ ਯੂ-ਟਰਨ ਲਿਆ।

About Post Author

Share and Enjoy !

Shares

Leave a Reply

Your email address will not be published.